ਗੁਰਦੁਆਰਾ ਛਾਉਣੀ ਸਾਹਿਬ ਵਿਖੇ ਲਗਾਇਆ 324ਵਾਂ ਅੱਖਾਂ ਦਾ ਫ੍ਰੀ ਚੈੱਕਅਪ ਕੈਂਪ

11/12/2018 5:28:00 PM

ਤਰਨਤਾਰਨ (ਗੁਰਪ੍ਰੀਤ ਢਿੱਲੋਂ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਗੁਰਦੁਆਰਾ ਛਾਉਣੀ ਸਾਹਿਬ ਸੁਰ ਸਿੰਘ ਵਿਖੇ ਅੱਖਾਂ ਦਾ ਫ੍ਰੀ ਚੈੱਕਅਪ ਅਤੇ ਲੈਨਜ਼ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਝਾ ਜ਼ੋਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਹੇਅਰ ਨੇ ਦੱਸਿਆ ਕਿ ਐੱਸ. ਪੀ. ਸਿੰਘ ਉਬਰਾਏ ਦੀ ਗਤੀਸ਼ੀਲ ਅਗਵਾਈ ਹੇਠ 324ਵਾਂ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਜੈ ਕਮਲ ਹਸਪਤਾਲ ਅੰਮ੍ਰਿਤਸਰ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ 650 ਮਰੀਜ਼ਾਂ ਦਾ ਚੈੱਕਅਪ ਕਰਕੇ ਦਵਾਈਆਂ ਦਿੱਤੀਆਂ ਗਈਆਂ। 280 ਲੋਡ਼ਵੰਦ ਮਰੀਜ਼ਾਂ ਨੂੰ ਨਜ਼ਰ ਦੀਆਂ ਐਨਕਾਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ 75 ਮਰੀਜ਼ ਆਪ੍ਰੇਸ਼ਨ ਲਈ ਚੁਣੇ ਗਏ, ਜਿਨ੍ਹਾਂ ਦੇ ਆਪ੍ਰੇਸ਼ਨ ਜੈ ਕਮਲ ਹਸਪਤਾਲ ਅੰਮ੍ਰਿਤਸਰ ਵਿਖੇ ਟਰੱਸਟ ਵਲੋਂ ਬਿਲਕੁਲ ਫ੍ਰੀ ਕਰਵਾਏ ਜਾਣਗੇ। ਇਸ ਤੋਂ ਇਲਾਵਾ ਅਨੇਕਾਂ ਸਮਾਜ ਸੇਵਾ ਦੇ ਕਾਰਜ ਓਬਰਾਏ ਸਾਹਿਬ ਜੀ ਦੇ ਯਤਨਾਂ ਸਦਕਾ ਚਲਾਏ ਜਾ ਰਹੇ ਹਨ। ਇਸ ਮੌਕੇ ਨਵਜੀਤ ਸਿੰਘ ਘਈ, ਡਾਕਟਰ ਇੰਦਰਪ੍ਰੀਤ ਸਿੰਘ ਧਾਮੀ, ਪ੍ਰਿੰਸੀਪਲ ਜਗਮੋਹਨ ਸਿੰਘ ਭੱਲਾ, ਗੁਰਪ੍ਰੀਤ ਸਿੰਘ ਪਨਗੋਟਾ, ਤੇਜਿੰਦਰ ਸਿੰਘ, ਡਾਕਟਰ ਮਨਜਿੰਦਰ ਸਿੰਘ ਹੀਰਾ, ਵਿਸ਼ਾਲ ਸੂਦ, ਨਵਰੂਪ ਪਨਗੋਟਾ, ਅਮਨਦੀਪ ਸਿੰਘ ਪਨਗੋਟਾ ਅਤੇ ਆਕਾਸ਼ਦੀਪ ਸਿੰਘ ਹਾਜ਼ਰ ਸਨ।