ਦਿਨ-ਦਿਹਾੜੇ 10 ਤੋਲੇ ਸੋਨੇ ਦੇ ਗਹਿਣੇ, ਨਕਦੀ ਤੇ ਹੋਰ ਸਾਮਾਨ ਲੈ ਕੇ ਹੋਏ ਰਫੂ ਚੱਕਰ ਹੋਏ ਚੋਰ

11/22/2023 11:58:49 AM

ਤਰਨਤਾਰਨ (ਰਮਨ) : ਅਣਪਛਾਤੇ ਚੋਰਾਂ ਵੱਲੋਂ ਇਕ ਘਰ ’ਚੋਂ 10 ਤੋਲੇ ਸੋਨੇ ਦੇ ਗਹਿਣੇ, ਕੀਮਤੀ ਘੜੀ ਅਤੇ 85 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ ਤੇ ਫ਼ਰਾਰ ਹੋ ਗਏ। ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਵੱਲੋਂ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ :  ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਪੰਜਾਬ ਬੋਰਡ ਨੇ ਦਿੱਤਾ ਆਖ਼ਰੀ ਮੌਕਾ

ਜਾਣਕਾਰੀ ਦਿੰਦੇ ਜਸਪਾਲ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਗੁਰੂ ਅਰਜਨ ਦੇਵ ਨਗਰ ਨੇੜੇ ਸ੍ਰੀ ਗੋਇੰਦਵਾਲ ਬਾਈਪਾਸ ਤਰਨਤਾਰਨ ਨੇ ਦੱਸਿਆ ਕਿ ਉਹ ਮੰਗਲਵਾਰ ਸਵੇਰੇ ਆਪਣੀ ਦਵਾਈ ਲੈਣ ਸਬੰਧੀ ਹਸਪਤਾਲ ਗਿਆ ਹੋਇਆ ਸੀ, ਜਿਸ ਦੌਰਾਨ ਕਰੀਬ 2 ਵਜੇ ਜਦੋਂ ਘਰ ਵਿਚ ਕੰਮ ਕਰਨ ਵਾਲੀ ਕੁੜੀ ਸਫ਼ਾਈ ਲਈ ਆਈ ਤਾਂ ਉਸਨੇ ਵੇਖਿਆ ਕਿ ਘਰ ਦਾ ਸਾਰਾ ਸਾਮਾਨ ਖਿੱਲਰਿਆ ਪਿਆ ਸੀ ਅਤੇ ਤਾਲੇ ਟੁੱਟੇ ਹੋਏ ਸਨ। 

ਇਹ ਵੀ ਪੜ੍ਹੋ : ਮੂਸੇਵਾਲਾ ਦੇ ਕਤਲ 'ਚ ਜੇਲ੍ਹ 'ਚ ਬੈਠੇ ਗੈਂਗਸਟਰ ਤੋਂ ਮਿਲਿਆ ਫੋਨ, ਹੋ ਗਏ ਵੱਡੇ ਖ਼ੁਲਾਸੇ

ਜਸਪਾਲ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਵੱਲੋਂ ਘਰ ਦੇ ਤਾਲੇ ਤੋਡ਼ਦੇ ਹੋਏ ਘਰ ਵਿਚੋਂ 85 ਹਜ਼ਾਰ ਰੁਪਏ ਦੀ ਨਕਦੀ, ਇਕ ਗਜਰਾ 3 ਤੋਲੇ ਸੋਨੇ, ਇਕ ਚੇਨ 2.5 ਤੋਲੇ ਸੋਨੇ, ਦੋ ਮੁੰਦਰੀਆਂ 2 ਤੋਲੇ ਸੋਨੇ, ਵਾਲੀਆਂ ਦਾ ਜੋੜਾ 2 ਤੋਲੇ ਸੋਨੇ, ਗੋਲਕ ’ਚ ਮੌਜੂਦ ਕਰੀਬ 2500 ਰੁਪਏ, 16000 ਰੁਪਏ ਕੀਮਤ ਵਾਲੀ ਇਕ ਘਡ਼ੀ ਅਤੇ ਹੋਰ ਸਾਮਾਨ ਚੋਰੀ ਕਰ ਲਿਆ ਗਿਆ ਹੈ, ਜਿਸ ਸਬੰਧੀ ਉਨ੍ਹਾਂ ਦਾ ਕਰੀਬ 7 ਲੱਖ ਰੁਪਏ ਦਾ ਨੁਕਸਾਨ ਹੋ ਚੁੱਕਾ ਹੈ। ਜਸਪਾਲ ਸਿੰਘ ਨੇ ਪੁਲਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਉਮੀਦ ਕਰਦੇ ਹੋਏ ਮੁਲਜ਼ਮਾਂ ਦੀ ਜਲਦ ਤੋਂ ਜਲਦ ਭਾਲ ਕਰਨ ਅਤੇ ਸਾਮਾਨ ਵਾਪਸ ਦਵਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਸਬ-ਇੰਸਪੈਕਟਰ ਬਲਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪੁਲਸ ਵਲੋਂ ਇਸ ਹੋਈ ਚੋਰੀ ਸਬੰਧੀ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harnek Seechewal

Content Editor

Related News