ਪਿਛਲੇ 3 ਸਾਲਾਂ ’ਚ ਯੂਪੀ ''ਚ ਔਰਤਾਂ ਪ੍ਰਤੀ ਹੋ ਰਹੇ ਅਪਰਾਧ ਮਾਮਲਿਆਂ ''ਚ ਹੋਇਆ 20 ਫ਼ੀਸਦੀ ਵਾਧਾ (ਵੀਡੀਓ)
Wednesday, Sep 30, 2020 - 06:09 PM (IST)
ਜਲੰਧਰ (ਬਿਊਰੋ) - ਯੂ.ਪੀ. ਦੇ ਹੱਥਰਸ ‘ਚ ਸਮੂਹਿਕ ਬਲਾਤਕਾਰ ਦੀ ਸ਼ਿਕਾਰ ਹੋਈ 19 ਸਾਲਾ ਦਲਿਤ ਕੁੜੀ ਦੀ ਦਿੱਲੀ ਦੇ ਇਕ ਹਸਪਤਾਲ ’ਚ ਮੌਤ ਹੋ ਗਈ। ਬੀਤੀ 14 ਸਤਬੰਰ ਨੂੰ ਉਸਦੇ ਪਿੰਡ ਦੇ ਹੀ ਚਾਰ ਵਿਅਕਤੀਆਂ ਨੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ ਸੀ। ਜਿਸ ਤੋਂ ਬਾਅਦ ਉਸਨੂੰ ਅਲੀਗੜ੍ਹ ਦੇ ਮੈਡੀਕਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਅਤੇ ਸਥਿਤੀ ਵਿਗੜਨ ਤੋਂ ਬਾਅਦ ਉਸ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਸਫਦਰਜੰਗ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।
ਪੜ੍ਹੋ ਇਹ ਵੀ ਖਬਰ - ਸਰੀਰ ‘ਚ ਹੋਣ ਇਹ ਪਰੇਸ਼ਾਨੀਆਂ ਤਾਂ ਭੁੱਲ ਕੇ ਨਾ ਖਾਓ ਬਦਾਮ, ਹੋ ਸਕਦੈ ਨੁਕਸਾਨ
ਜ਼ਿਕਰਯੋਗ ਹੈ ਕਿ ਬੀਤੇ ਕੱਲ ਉਕਤ ਪੀੜਤਾ ਦੀ ਮੌਤ ਹੋ ਗਈ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਯੂਪੀ ਪੁਲਸ ਨੇ ਉਨ੍ਹਾਂ ਦੀ ਮਦਦ ਨਹੀਂ ਕੀਤੀ। ਨਾ ਹੀ ਸਮੇਂ ਸਿਰ ਐੱਫ.ਆਈ.ਆਰ ਦਰਜ ਕੀਤੀ ਹੈ। ਜਦੋਂਕਿ ਯੂਪੀ ਪੁਲਸ ਨੇ ਇਸ ਬਿਆਨ ਨੂੰ ਗ਼ਲਤ ਦੱਸਿਆ ਹੈ। ਪਰ ਹੁਣ ਸਵਾਲ ਉੱਠਦਾ ਹੈ ਕਿ ਜੇਕਰ ਪੀੜਤ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਗ਼ਲਤ ਹੈ ਤਾਂ ਫਿਰ SHO ਦਾ ਤਬਾਦਲਾ ਕਿਉਂ ਕੀਤਾ ਗਿਆ ?
ਪੜ੍ਹੋ ਇਹ ਵੀ ਖਬਰ - ਜੇਕਰ ਤੁਸੀਂ ਵੀ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ, ਹਫਤੇ ’ਚ ਇੱਕ ਦਿਨ ਜ਼ਰੂਰ ਕਰੋ ਇਹ ਕੰਮ
ਉਂਝ ਜੇ NCRB ਦੀ ਰਿਪੋਰਟ ’ਤੇ ਝਾਤ ਮਾਰੀਏ ਤਾਂ ਉਸ ਮੁਤਾਬਕ ਯੂਪੀ 'ਚ ਸਾਲ 2016 ਤੋਂ ਲੈ ਕੇ 2019 ਤੱਕ ਔਰਤਾਂ 'ਤੇ ਅੱਤਿਆਚਾਰ 'ਚ 20 ਫ਼ੀਸਦੀ ਵਾਧਾ ਹੋਇਆ ਹੈ। ਸਾਲ 2017 'ਚ ਔਰਤਾਂ ਪ੍ਰਤੀ ਅਪਰਾਧ ਦੇ 56011 ਕੇਸ ਦਰਜ ਕੀਤੇ ਗਏ ਸਨ, ਜੋ 2018 'ਚ ਵਧਕੇ 59445 ਹੋ ਗਏ। ਸਾਲ 2018 'ਚ ਜਬਰ ਜਨਾਹ ਦੇ ਕੁੱਲ 3946 ਕੇਸ ਦਰਜ ਕੀਤੇ ਗਏ। ਕੁੱਲ 4322 ਪੀੜਤਾਂ 'ਚ 1411 ਨਾਬਾਲਗ ਸਨ।
ਪੜ੍ਹੋ ਇਹ ਵੀ ਖਬਰ - ਭਾਰਤ 'ਚ ਕੋਰੋਨਾ ਲਾਗ ਦੀ ਘਟੀ R-Value, ਮੱਠਾ ਪਿਆ ਪ੍ਰਕੋਪ (ਵੀਡੀਓ)
ਇਨ੍ਹਾਂ ਅੰਕੜਿਆਂ ਤੋਂ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਯੂਪੀ 'ਚ ਔਰਤਾਂ ਸੁਰੱਖਿਅਤ ਨਹੀਂ ਹਨ ਅਤੇ ਕਾਨੂੰਨ ਦੀ ਹਾਲਤ ਵੀ ਖ਼ਰਾਬ ਹੈ। ਇਸ ਮਾਮਲੇ ਦੇ ਸਬੰਧ ’ਚ ਹੋਰ ਜਾਣਕਾਰੀ ਹਾਸਲ ਕਰਨ ਲਈ ਤੁਸੀਂ ਸੁਣ ਸਕਦੇ ਹੋ ਜਗਬਾਣੀ ਪੋਡਕਾਸਟ ਦੀ ਇਹ ਰਿਪੋਰਟ....
ਪੜ੍ਹੋ ਇਹ ਵੀ ਖਬਰ - ਸਵੇਰੇ ਬਰੱਸ਼ ਕਰਨ ਤੋਂ ਪਹਿਲਾਂ ਕੀ ਤੁਸੀਂ ਰੋਜ਼ਾਨਾ ਪੀਂਦੇ ਹੋ ਪਾਣੀ, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ