ਅਵਾਰਾ ਪਸ਼ੂ ਨੂੰ ਬਚਾਉਣ ਦੀ ਕੋਸ਼ਿਸ਼ 'ਚ ਤੇਜ਼ ਰਫਤਾਰ ਕਾਰ ਦਰੱਖ਼ਤ ਨਾਲ ਟਕਰਾਈ, ਮਾਸੂਮ ਸਮੇਤ 5 ਲੋਕਾਂ ਦੀ ਮੌਤ

Sunday, Aug 06, 2023 - 08:45 AM (IST)

ਅਵਾਰਾ ਪਸ਼ੂ ਨੂੰ ਬਚਾਉਣ ਦੀ ਕੋਸ਼ਿਸ਼ 'ਚ ਤੇਜ਼ ਰਫਤਾਰ ਕਾਰ ਦਰੱਖ਼ਤ ਨਾਲ ਟਕਰਾਈ, ਮਾਸੂਮ ਸਮੇਤ 5 ਲੋਕਾਂ ਦੀ ਮੌਤ

ਉੱਤਰ ਪ੍ਰਦੇਸ਼ - ਉੱਤਰ ਪ੍ਰਦੇਸ਼ 'ਚ ਸ਼ਰਾਵਸਤੀ ਜ਼ਿਲੇ ਦੇ ਇਕੌਨਾ ਇਲਾਕੇ 'ਚ ਸ਼ਨੀਵਾਰ ਰਾਤ ਨੂੰ ਇਕ ਆਵਾਰਾ ਪਸ਼ੂ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਤੇਜ਼ ਰਫਤਾਰ ਵਾਹਨ ਪਲਟਣ ਕਾਰਨ 5 ਲੋਕਾਂ ਦੀ ਮੌਤ ਹੋ ਗਈ। ਪੁਲਸ ਸੂਤਰਾਂ ਨੇ ਦੱਸਿਆ ਕਿ ਰਾਸ਼ਟਰੀ ਰਾਜਮਾਰਗ 'ਤੇ ਸੀਤਾਦਵਾਰ ਮੋੜ ਨੇੜੇ ਇਕ ਪਸ਼ੂ ਨੂੰ ਬਚਾਉਣ ਦੀ ਕੋਸ਼ਿਸ਼ 'ਚ ਤੇਜ਼ ਰਫਤਾਰ ਵਾਹਨ ਬੇਕਾਬੂ ਹੋ ਕੇ ਸੜਕ ਦੇ ਕਿਨਾਰੇ ਖੱਡ 'ਚ ਜਾ ਡਿੱਗਾ, ਜਿਸ ਕਾਰਨ ਵਾਹਨ 'ਚ ਸਵਾਰ 5 ਲੋਕਾਂ ਦੀ ਮੌਤ ਹੋ ਗਈ ਜਦਕਿ ਦੋ ਹੋਰ ਜ਼ਖਮੀ ਹੋ ਗਏ। ਸਾਰਿਆਂ ਨੂੰ ਕਮਿਊਨਿਟੀ ਹੈਲਥ ਸੈਂਟਰ ਇਕੋਨਾ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਪੰਜ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਜਦੋਂ ਕਿ ਇੱਕ ਜ਼ਖਮੀ ਨੂੰ ਜ਼ਿਲ੍ਹਾ ਹਸਪਤਾਲ ਬਹਿਰਾਇਚ ਰੈਫਰ ਕਰ ਦਿੱਤਾ ਗਿਆ। ਇੱਕ ਜ਼ਖਮੀ ਦਾ ਇਲਾਜ ਕਮਿਊਨਿਟੀ ਹੈਲਥ ਇਕੋਨਾ ਵਿਖੇ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : HYUNDAI ਤੇ KIA ਨੇ ਵਾਪਸ ਬੁਲਾਏ 91,000 ਵਾਹਨ, ਜਾਣੋ ਕੰਪਨੀ ਨੂੰ ਕਿਉਂ ਲੈਣਾ ਪਿਆ ਇਹ ਫ਼ੈਸਲਾ

ਸ਼ਰਾਵਸਤੀ 'ਚ ਸੜਕ ਹਾਦਸੇ 'ਚ ਮਾਸੂਮਾਂ ਸਮੇਤ 5 ਦੀ ਮੌਤ ਹੋ ਗਈ

ਪ੍ਰਾਪਤ ਜਾਣਕਾਰੀ ਅਨੁਸਾਰ ਗੁਆਂਢੀ ਦੇਸ਼ ਨੇਪਾਲ ਦੇ ਨੇਪਾਲਗੰਜ ਤ੍ਰਿਭੁਵਨ ਚੌਕ ਦਾ ਰਹਿਣ ਵਾਲਾ ਸੰਤੋਸ਼ ਗੁਪਤਾ 5 ਵਿਅਕਤੀਆਂ ਦੇ ਨਾਲ ਮਰਾਜੋ ਗੱਡੀ ਵਿੱਚ ਬਲਰਾਮਪੁਰ ਰਿਸ਼ਤੇਦਾਰੀ ਵਿੱਚ ਗਿਆ ਸੀ। ਸ਼ਨੀਵਾਰ ਰਾਤ ਨੂੰ ਵਾਪਸ ਆਉਂਦੇ ਸਮੇਂ ਸੀਤਾਦਵਾਰ ਮੋੜ ਨੇੜੇ ਉਸਦੀ ਗੱਡੀ ਇੱਕ ਅਵਾਰਾ ਪਸ਼ੂ ਨਾਲ ਟਕਰਾ ਗਈ ਅਤੇ ਬੇਕਾਬੂ ਹੋ ਕੇ ਇੱਕ ਦਰੱਖਤ ਨਾਲ ਜਾ ਟਕਰਾਈ ਅਤੇ ਸੜਕ ਕਿਨਾਰੇ ਖਾਈ ਵਿੱਚ ਜਾ ਡਿੱਗੀ, ਜਿਸ ਨਾਲ ਗੱਡੀ ਵਿੱਚ ਸਵਾਰ ਸਾਰੇ 7 ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਥਾਣਾ ਸਦਰ ਦੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਕਾਰ ਦਾ ਦਰਵਾਜ਼ਾ ਕੱਟ ਕੇ ਸਾਰੇ ਜ਼ਖਮੀਆਂ ਨੂੰ ਬਾਹਰ ਕੱਢਿਆ। ਸਾਰੇ 7 ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਕਮਿਊਨਿਟੀ ਹੈਲਥ ਸੈਂਟਰ ਇਕੋਨਾ ਲਿਆਂਦਾ ਗਿਆ। ਜਿੱਥੇ ਡਾਕਟਰ ਨੇ ਨਿਤੀਸ਼ ਗੁਪਤਾ (35) ਵਿਨੀਤੀ (18) ਅਤੇ ਇੱਕ ਹੋਰ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਜਦੋਂਕਿ ਗੰਭੀਰ ਰੂਪ ਵਿੱਚ ਜ਼ਖਮੀ ਵੈਭਵ (28) ਨੂੰ ਜ਼ਿਲ੍ਹਾ ਹਸਪਤਾਲ ਬਹਿਰਾਇਚ ਰੈਫਰ ਕਰ ਦਿੱਤਾ ਗਿਆ। ਜ਼ਖ਼ਮੀ ਡਰਾਈਵਰ ਅਜੇ ਮਿਸ਼ਰਾ ਵਾਸੀ ਜ਼ੇਰੇ ਇਲਾਜ ਹੈ।

ਇਹ ਵੀ ਪੜ੍ਹੋ : ਨਵਾਂ TV ਖ਼ਰੀਦਣ ਦੀ ਯੋਜਨਾ ਬਣਾਉਣ ਵਾਲਿਆਂ ਨੂੰ ਲੱਗ ਸਕਦੈ ਝਟਕਾ, ਜਾਣੋ ਕਿਵੇਂ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Harinder Kaur

Content Editor

Related News