ਦੇਸ਼ ’ਚ ਅਗਨੀਪਥ ਯੋਜਨਾ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਦਰਮਿਆਨ ਰਾਜਨਾਥ ਨੇ ਦਿੱਤਾ ਬਿਆਨ

06/18/2022 2:13:34 PM

ਨਵੀਂ ਦਿੱਲੀ– 'ਅਗਨੀਪਥ' ਯੋਜਨਾ ਨੂੰ ਲੈ ਕੇ ਦੇਸ਼ ਭਰ ’ਚ ਹੋ ਰਹੇ ਤਿੱਖੇ ਵਿਰੋਧ ਦਰਮਿਆਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਨੀਵਾਰ ਨੂੰ ਯੋਜਨਾ ਦਾ ਬਚਾਅ ਕਰਦੇ ਹੋਏ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨੂੰ ਸਾਬਕਾ ਫ਼ੌਜੀਆਂ ਨਾਲ ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ ਲਾਗੂ ਕੀਤਾ ਗਿਆ ਹੈ। ਰਾਜਨਾਥ ਸਿੰਘ ਨੇ ਕਿਹਾ ਕਿ ਸਿਆਸੀ ਕਾਰਨਾਂ ਕਰ ਕੇ ਯੋਜਨਾ ਨੂੰ ਲੈ ਕੇ ਵਹਿਮ ਫੈਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾਭਰਤੀ ਪ੍ਰਕਿਰਿਆ ਵਿਚ ਕ੍ਰਾਂਤੀਕਾਰੀ ਬਦਲਾਅ ਲਿਆਵੇਗੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਭਰਤੀ ਕੀਤੇ ਗਏ ਮੁਲਾਜ਼ਮਾਂ ਨੂੰ ਦਿੱਤੀ ਜਾਣ ਵਾਲੀ ਸਿਖਲਾਈ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। 

ਇਹ ਵੀ ਪੜ੍ਹੋ- ‘ਅਗਨੀਪਥ’ ਭਰਤੀ ਯੋਜਨਾ ਨੂੰ ਲੈ ਕੇ ਬਿਹਾਰ ਸਮੇਤ ਕਈ ਸੂਬਿਆਂ ’ਚ ਉਬਾਲ, ਫੂਕੀਆਂ ਰੇਲਾਂ

ਰਾਜਨਾਥ ਸਿੰਘ ਨੇ ਇਕ ਨਿਊਜ਼ ਚੈਲਨ ਵਲੋਂ ਆਯੋਜਿਤ ਇਕ ਕਾਨਫਰੰਸ ’ਚ ਕਿਹਾ ਇਹ ਯੋਜਨਾ ਹਥਿਆਰਬੰਦ ਬਲਾਂ ਦੀ ਭਰਤੀ ਪ੍ਰਕਿਰਿਆ ਵਿਚ ਕ੍ਰਾਂਤੀ ਬਦਲਾਅ ਲਿਆਵੇਗੀ। ਕੁਝ ਲੋਕ ਇਸ ਬਾਰੇ ਗਲਤਫਹਿਮੀ ਫੈਲਾ ਰਹੇ ਹਨ। ਰੱਖਿਆ ਮੰਤਰੀ ਨੇ ਅੱਗੇ ਕਿਹਾ ਕਿ ਇਸ ਯੋਜਨਾ ਨੂੰ ਸਾਬਕਾ ਫ਼ੌਜੀਆਂ ਨਾਲ ਲੱਗਭਗ 2 ਸਾਲ ਤੱਕ ਸਲਾਹ-ਮਸ਼ਵਰਾ ਕਰਨ ਮਗਰੋਂ ਲਾਗੂ ਕੀਤਾ ਗਿਆ ਹੈ ਅਤੇ ਇਸ ਸਬੰਧ ’ਚ ਆਮ ਸਹਿਮਤੀ ਦੇ ਆਧਾਰ ’ਤੇ ਫ਼ੈਸਲਾ ਲਿਆ ਗਿਆ ਹੈ। ਅਸੀਂ ਚਾਹੁੰਦੇ ਹਾਂ ਕਿ ਲੋਕਾਂ ’ਚ ਦੇਸ਼ ਲਈ ਅਨੁਸ਼ਆਸਨ ਅਤੇ ਮਾਣ ਦੀ ਭਾਵਨਾ ਹੋਵੇ। ਉਨ੍ਹਾਂ ਕਿਸੇ ਵੀ ਸਿਆਸੀ ਪਾਰਟੀ ਦਾ ਨਾਂ ਲਏ ਬਿਨਾਂ ਕਿਹਾ ਕਿ ‘ਅਗਨੀਪਥ’ ਯੋਜਨਾ ਖ਼ਿਲਾਫ਼ ਕੁਝ ਵਿਰੋਧ ਪ੍ਰਦਰਸ਼ਨਾਂ ਦੇ ਸਿਆਸੀ ਕਾਰਨ ਹੋ ਸਕਦੇ ਹਨ। ਰਾਜਨਾਥ ਨੇ ਕਿਹਾ ਰਾਜਨੀਤੀ ਕਰਨ ਲਈ ਹੋਰ ਵੀ ਕਈ ਮੁੱਦੇ ਹਨ ਪਰ ਅਸੀਂ ਵਿਰੋਧੀ ਧਿਰ ਵਿਚ ਰਹੀਏ ਜਾਂ ਫਿਰ ਸੱਤਾ ’ਚ। ਜੋ ਵੀ ਰਾਜਨੀਤੀ ਕਰਦੇ ਹਨ, ਉਹ ਦੇਸ਼ ਲਈ ਹੁੰਦੀ ਹੈ। ਇਹ ਸਹੀ ਨਹੀਂ ਹੈ। ਰੱਖਿਆ ਮੰਤਰੀ ਨੇ ਕਿਹਾ ਕਿ ਕੀ ਸਾਨੂੰ ਦੇਸ਼ ਦੇ ਜਵਾਨਾਂ ਦਾ ਹੌਸਲਾ ਡਿਗਾਉਣਾ ਚਾਹੀਦਾ? ਇਹ ਸਹੀ ਨਹੀਂ ਹੈ। 

ਇਹ ਵੀ ਪੜ੍ਹੋ- ਅਗਨੀਪਥ ਯੋਜਨਾ: ਦੇਸ਼ ਭਰ ’ਚ ਵਿਰੋਧ ਦਰਮਿਆਨ ਗ੍ਰਹਿ ਮੰਤਰਾਲਾ ਨੇ ਕੀਤਾ ਇਹ ਵੱਡਾ ਐਲਾਨ

ਜਾਣੋ ਕਿਉਂ ਹੋ ਰਿਹਾ ਯੋਜਨਾ ਖ਼ਿਲਾਫ ਦੇਸ਼ ਭਰ ’ਚ ਵਿਰੋਧ
ਜ਼ਿਕਰਯੋਗ ਹੈ ਕਿ ਅਗਨੀਪਥ ਸਕੀਮ ਤਹਿਤ ਜਵਾਨਾਂ ਨੂੰ 4 ਸਾਲਾਂ ਲਈ ਠੇਕੇ ਦੇ ਆਧਾਰ ’ਤੇ  ਭਰਤੀ ਕੀਤਾ ਜਾਵੇਗਾ, ਜਿਸ ਤੋਂ ਬਾਅਦ ਉਨ੍ਹਾਂ 'ਚੋਂ 75 ਫੀਸਦੀ ਨੂੰ ਬਿਨਾਂ ਪੈਨਸ਼ਨ ਦੇ ਲਾਜ਼ਮੀ ਸੇਵਾਮੁਕਤੀ ਦਿੱਤੀ ਜਾਵੇਗੀ। ਬਾਕੀ 25 ਫੀਸਦੀ ਨੂੰ ਨਿਯਮਤ ਸੇਵਾ ਲਈ ਬਰਕਰਾਰ ਰੱਖਿਆ ਜਾਵੇਗਾ। ਇਨ੍ਹਾਂ ਜਵਾਨਾਂ ਦੀ ਚੋਣ ਉਨ੍ਹਾਂ ਦੇ ਪ੍ਰਦਰਸ਼ਨ ਦੇ ਆਧਾਰ 'ਤੇ ਕੀਤੀ ਜਾਵੇਗੀ। ਇਸ ਯੋਜਨਾ ਦੇ ਖਿਲਾਫ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਰੱਖਿਆ ਮੰਤਰੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ‘ਅਗਨੀਪਥ ਯੋਜਨਾ’ ਤਹਿਤ ਭਰਤੀ ਕੀਤੇ ਜਾਣ ਵਾਲੇ ਕਾਮਿਆਂ ਨੂੰ ਸੂਬਾ ਸਰਕਾਰਾਂ, ਨਿੱਜੀ ਉਦਯੋਗਾਂ, ਜਨਤਕ ਖੇਤਰ ਦੇ ਅਦਾਰਿਆਂ ਅਤੇ ਅਰਧ ਸੈਨਿਕ ਬਲਾਂ ਵਿਚ ਵੱਖ-ਵੱਖ ਨੌਕਰੀਆਂ ਵਿਚ ਪਹਿਲ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ- ਫੌਜ 'ਚ 4 ਸਾਲ ਦੀ ਨੌਕਰੀ, 6.9 ਲੱਖ ਤੱਕ ਦਾ ਸਾਲਾਨਾ ਪੈਕੇਜ, ਜਾਣੋ ਕੀ ਹੈ ਅਗਨੀਪਥ ਯੋਜਨਾ


Tanu

Content Editor

Related News