ਲੁਧਿਆਣਾ ਗੈਸ ਲੀਕ ਘਟਨਾ ਨੂੰ ਲੈ ਕੇ ਅਮਿਤ ਸ਼ਾਹ ਨੇ ਜਤਾਇਆ ਦੁੱਖ
Sunday, Apr 30, 2023 - 05:15 PM (IST)
ਨਵੀਂ ਦਿੱਲੀ- ਲੁਧਿਆਣਾ 'ਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ ਹੋ ਗਈ। ਇਸ ਦੁਖ਼ਦ ਘਟਨਾ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੁੱਖ ਜ਼ਾਹਰ ਕੀਤਾ ਹੈ। ਸ਼ਾਹ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਦੇ ਲੁਧਿਆਣਾ 'ਚ ਗੈਸ ਲੀਕ ਦੀ ਘਟਨਾ ਦੁਖਦ ਹੈ। NDRF ਦੀ ਟੀਮ ਮੌਕੇ 'ਤੇ ਰਾਹਤ ਅਤੇ ਬਚਾਅ ਕੰਮ 'ਚ ਜੁੱਟੀ ਹੋਈ ਹੈ। ਇਸ ਹਾਦਸੇ 'ਚ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ ਜ਼ਾਹਰ ਕਰਦਾ ਹਾਂ। ਪਰਮਾਤਮਾ ਉਨ੍ਹਾਂ ਨੂੰ ਇਹ ਦੁੱਖ ਸਹਿਣ ਦੀ ਸ਼ਕਤੀ ਦੇਵੇ। ਜ਼ਖ਼ਮੀਆਂ ਦੇ ਛੇਤੀ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ।
ਇਹ ਵੀ ਪੜ੍ਹੋ- ਲੁਧਿਆਣਾ ਗੈਸ ਲੀਕ ਘਟਨਾ ’ਚ ਹੁਣ ਤਕ 11 ਲੋਕਾਂ ਦੀ ਮੌਤ, ਰਾਹਤ ਕਾਰਜ ਅਜੇ ਵੀ ਜਾਰੀ
ਦੱਸਣਯੋਗ ਹੈ ਕਿ ਲੁਧਿਆਣਾ ਦੇ ਗਿਆਸਪੁਰਾ ਰਿਹਾਇਸ਼ੀ ਇਲਾਕੇ ਵਿਚ ਐਤਵਾਰ ਨੂੰ ਇਕ ਫੈਕਟਰੀ ਤੋਂ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਅਤੇ 12 ਲੋਕ ਬੀਮਾਰ ਹੋ ਗਏ। ਜਿਨ੍ਹਾਂ ਨੂੰ ਬੇਹੋਸ਼ੀ ਦੀ ਹਾਲਤ 'ਚ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਸੂਚਨਾ ਮਿਲਣ ਮਗਰੋਂ ਪੁਲਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਮ੍ਰਿਤਕਾਂ 'ਚ 5 ਔਰਤਾਂ ਅਤੇ 4 ਪੁਰਸ਼ਾਂ ਸਮੇਤ 2 ਬੱਚੇ ਸ਼ਾਮਲ ਹਨ। ਬੱਚਿਆਂ ਦੀ ਉਮਰ 10 ਅਤੇ 13 ਸਾਲ ਹੈ। ਰਾਹਤ ਕਾਰਜ ਅਜੇ ਵੀ ਜਾਰੀ ਹੈ।
ਇਹ ਵੀ ਪੜ੍ਹੋ- ਮਹਾਰਾਸ਼ਟਰ 'ਚ ਇਮਾਰਤ ਹਾਦਸਾ; 18 ਘੰਟੇ ਬਾਅਦ ਮਲਬੇ 'ਚੋਂ ਜ਼ਿੰਦਾ ਕੱਢਿਆ ਸ਼ਖ਼ਸ, ਤਲਾਸ਼ੀ ਮੁਹਿੰਮ ਜਾਰੀ