ਅਮਿਤ ਸ਼ਾਹ ਨੇ ਮੁੱਖ ਮੰਤਰੀਆਂ ਨਾਲ ਕੀਤੀ ਗੱਲ, ਲਾਕਡਾਊਨ 5.0 ਨੂੰ ਲੈ ਕੇ ਮੰਗੇ ਸੁਝਾਅ

05/28/2020 11:28:51 PM

ਨਵੀਂ ਦਿੱਲੀ : ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਦੇਰ ਰਾਤ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਫੋਨ 'ਤੇ ਗੱਲ ਕੀਤੀ। ਇਸ ਦੌਰਾਨ ਸ਼ਾਹ ਨੇ ਮੁੱਖ ਮੰਤਰੀਆਂ ਤੋਂ ਲਾਕਡਾਊਨ ਨੂੰ ਲੈ ਕੇ ਸੁਝਾਅ ਮੰਗੇ ਹਨ। ਸੂਤਰਾਂ ਮੁਤਾਬਕ, “ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੂਬਿਆਂ ਵਿਚ ਲਾਕਡਾਊਨ ਦੇ ਪੰਜਵੇਂ ਪੜਾਅ ਨੂੰ ਲੈ ਕੇ ਮੁੱਖ ਮੰਤਰੀਆਂ ਤੋਂ ਸੁਝਾਅ ਦੇਣ ਨੂੰ ਕਿਹਾ ਹੈ।“ ਦੱਸ ਦਈਏ ਕਿ ਕੋਰੋਨਾ ਦੇ ਫੈਲਾਣ ਨੂੰ ਲੈ ਕੇ ਪੂਰੇ ਦੇਸ਼ ਵਿਚ 24 ਮਾਰਚ ਤੋਂ ਲਾਕਡਾਊਨ ਲਾਗੂ ਹੈ।

ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ (ਕੋਵਿਡ-19) ਦੇ ਪਿਛਲੇ ਕੁੱਝ ਸਮੇਂ ਤੋਂ ਰੋਜ਼ਾਨਾ 6 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਆਉਣ ਕਾਰਨ ਭਾਰਤ ਇਸ ਮਹਾਂਮਾਰੀ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ਾਂ ਦੀ ਸੂਚੀ ਵਿਚ ਨੌਵੇਂ ਸਥਾਨ 'ਤੇ ਪਹੁੰਚ ਗਿਆ ਹੈ। ‘covid19india.com ਦੇ ਅੰਕੜਿਆਂ ਦੇ ਅਨੁਸਾਰ, ਦੇਸ਼ ਵਿਚ ਕੋਵਿਡ-19 ਦੇ 1,65,069 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਅੱਜ ਸਵੇਰੇ ਇਹ ਸੰਖਿਆ 1,58,333 ਸੀ। ਹੁਣ ਤੱਕ ਕੁਲ 70,556 ਮਰੀਜ਼ ਤੰਦਰੁਸਤ ਹੋਏ ਹਨ ਜਦੋਂ ਕਿ 4,695 ਲੋਕਾਂ ਨੂੰ ਨਹੀਂ ਬਚਾਇਆ ਜਾ ਸਕਿਆ ਹੈ।  ਹੋਰ 89,807 ਮਰੀਜ਼ ਐਕਟਿਵ ਮਾਮਲੇ ਹਨ। 

ਇਸ ਦੇ ਨਾਲ ਹੀ ਦੇਸ਼ ਵਿੱਚ ਕੋਵਿਡ-19 ਦੇ ਕੁਲ ਮਰੀਜ਼ਾਂ ਦੀ ਗਿਣਤੀ ਤੁਰਕੀ ਤੋਂ ਜ਼ਿਆਦਾ ਹੋ ਗਈ ਹੈ ਅਤੇ ਇਸ ਮਾਮਲੇ ਵਿਚ ਅਸੀਂ 9ਵੇਂ ਸਥਾਨ 'ਤੇ ਪਹੁੰਚ ਗਏ ਹਨ। ਤਿੰਨ ਦਿਨ ਪਹਿਲਾਂ ਹੀ ਭਾਰਤ ਈਰਾਨ ਨੂੰ ਪਿੱਛੇ ਛੱਡ ਕੇ 10ਵੇਂ ਸਥਾਨ 'ਤੇ ਪਹੁੰਚਿਆ ਸੀ। ਦੁਨੀਆ ਭਰ ਵਿਚ ਕੋਵਿਡ-19 ਦੇ 57 ਲੱਖ ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿਚ 17.02 ਲੱਖ ਮਾਮਲੇ ਇਕੱਲੇ ਅਮਰੀਕਾ ਤੋਂ ਹਨ। 


Inder Prajapati

Content Editor

Related News