ਯਮੁਨਾ ਦੇ ਪਾਣੀ 'ਚ ਅਮੋਨੀਆ ਦਾ ਪੱਧਰ ਵਧਿਆ, ਦਿੱਲੀ 'ਚ ਪ੍ਰਭਾਵਿਤ ਹੋ ਸਕਦੀ ਹੈ ਪਾਣੀ ਸਪਲਾਈ

Sunday, Nov 07, 2021 - 02:20 AM (IST)

ਯਮੁਨਾ ਦੇ ਪਾਣੀ 'ਚ ਅਮੋਨੀਆ ਦਾ ਪੱਧਰ ਵਧਿਆ, ਦਿੱਲੀ 'ਚ ਪ੍ਰਭਾਵਿਤ ਹੋ ਸਕਦੀ ਹੈ ਪਾਣੀ ਸਪਲਾਈ

ਨਵੀਂ ਦਿੱਲੀ - ਯਮੁਨਾ ਨਦੀ ਵਿੱਚ ਅਮੋਨੀਆ ਦਾ ਪੱਧਰ ਵਧਣ ਨਾਲ ਕਈ ਟ੍ਰੀਟਮੈਂਟ ਪਲਾਂਟ ਪ੍ਰਭਾਵਿਤ ਹੋਏ ਹਨ, ਇਸ ਲਈ ਐਤਵਾਰ ਨੂੰ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਪਾਣੀ ਦੀ ਸਪਲਾਈ ਪ੍ਰਭਾਵਿਤ ਹੋ ਸਕਦੀ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਦਿੱਲੀ ਜਲ ਬੋਰਡ ਨੇ ਸ਼ਨੀਵਾਰ ਨੂੰ ਜਾਰੀ ਬਿਆਨ 'ਚ ਕਿਹਾ ਕਿ ਯਮੁਨਾ ਨਦੀ ਵਿੱਚ ਅਮੋਨੀਆ ਦਾ ਪ੍ਰਦੂਸ਼ਣ ਵਧਣ ਕਾਰਨ ਸੋਨੀਆ ਵਿਹਾਰ, ਭਾਗੀਰਥੀ, ਵਜ਼ੀਰਾਬਾਦ, ਚੰਦਰਵਾਲ ਅਤੇ ਓਖਲਾ ਵਾਟਰ ਟ੍ਰੀਟਮੈਂਟ ਪਲਾਂਟਾਂ ਦੀ ਸਮਰੱਥਾ ਪ੍ਰਭਾਵਿਤ ਹੋਈ ਹੈ। ਇਸ ਵਿੱਚ ਦੱਸਿਆ ਗਿਆ ਕਿ ਸ਼ਨੀਵਾਰ ਸ਼ਾਮ ਅਤੇ ਐਤਵਾਰ ਸਵੇਰੇ ਅਤੇ ਸ਼ਾਮ ਨੂੰ ਦਿੱਲੀ ਦੇ ਕਈ ਇਲਾਕਿਆਂ ਵਿੱਚ ਜਲ ਸਪਲਾਈ ਪ੍ਰਭਾਵਿਤ ਹੋ ਸਕਦੀ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਪੂਰਬੀ ਦਿੱਲੀ, ਉੱਤਰ-ਪੂਰਬੀ ਦਿੱਲੀ, ਦੱਖਣੀ ਦਿੱਲੀ, ਨਵੀਂ ਦਿੱਲੀ ਨਗਰ ਕੌਂਸਲ ਅਤੇ ਮਾਲਵੀਆ ਨਗਰ ਦੇ ਕੁਝ ਹਿੱਸਿਆਂ ਵਿੱਚ ਪਾਣੀ ਦੀ ਸਪਲਾਈ ਪ੍ਰਭਾਵਿਤ ਹੋ ਸਕਦੀ ਹੈ। ਗ੍ਰੇਟਰ ਕੈਲਾਸ਼ ਤੋਂ ਵਿਧਾਇਕ ਸੌਰਭ ਭਾਰਦਵਾਜ ਨੇ ਵੀ ਇੱਕ ਬਿਆਨ ਜਾਰੀ ਕਰਕੇ ਲੋਕਾਂ ਨੂੰ ਇਸ ਸਥਿਤੀ ਤੋਂ ਜਾਣੂ ਕਰਵਾਇਆ।

ਇਹ ਵੀ ਪੜ੍ਹੋ - ਜ਼ਹਿਰੀਲੀ ਸ਼ਰਾਬ ਨਾਲ ਮੌਤ ਦੁਖਦ, ਦੋਸ਼ੀਆਂ ਨੂੰ ਮਿਲੇ ਫ਼ਾਂਸੀ ਦੀ ਸਜ਼ਾ: ਸੁਸ਼ੀਲ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Inder Prajapati

Content Editor

Related News