ਵਿਧਾਨ ਸਭਾ ਜ਼ਿਮਨੀ ਚੋਣਾਂ : BJP ਨੇ ਵੱਖ-ਵੱਖ ਸੂਬਿਆਂ ਦੇ ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ
Sunday, Sep 29, 2019 - 06:07 PM (IST)

ਨਵੀਂ ਦਿੱਲੀ— ਭਾਜਪਾ ਪਾਰਟੀ ਨੇ ਐਤਵਾਰ ਨੂੰ ਵੱਖ-ਵੱਖ ਸੂਬਿਆਂ 'ਚ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ 32 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਹੈ, ਜਿਸ 'ਚ ਪੰਜਾਬ ਸਮੇਤ ਉੱਤਰ ਪ੍ਰਦੇਸ਼, ਬਿਹਾਰ, ਓਡੀਸ਼ਾ, ਛੱਤੀਸਗੜ੍ਹ, ਆਸਾਮ, ਹਿਮਾਚਲ ਪ੍ਰਦੇਸ਼, ਕੇਰਲ ਮੇਘਾਲਿਆ, ਮੱਧ ਪ੍ਰਦੇਸ਼, ਰਾਜਸਥਾਨ, ਸਿੱਕਮ ਅਤੇ ਤੇਲੰਗਾਨਾ ਦੀਆਂ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਉਮੀਦਵਾਰਾਂ ਦੇ ਨਾਂ ਸ਼ਾਮਲ ਹਨ।
ਦੱਸਣਯੋਗ ਹੈ ਕਿ 17 ਸੂਬਿਆਂ ਦੀਆਂ 64 ਵਿਧਾਨ ਸਭਾ ਸੀਟਾਂ ਲਈ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਹੋਣਗੀਆਂ। ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ 'ਚ ਇਨ੍ਹਾਂ ਉਮੀਦਵਾਰਾਂ ਦੇ ਨਾਂ ਦੀ ਲਿਸਟ ਜਾਰੀ ਕੀਤੀ ਗਈ ਹੈ। ਹਰਿਆਣਾ ਅਤੇ ਮਹਾਰਾਸ਼ਟਰ ਚੋਣਾਂ ਲਈ ਉਮੀਦਵਾਰਾਂ ਦੇ ਨਾਂ 'ਤੇ ਸਲਾਹ-ਮਸ਼ਵਰਾ ਹੋ ਰਿਹਾ ਹੈ।