ਕੀ ਭਾਰਤ ਵਿੱਚ ਸ਼ੁਰੂ ਹੋ ਚੁੱਕਿਆ ਹੈ ‘ਕਮਿਊਨਿਟੀ ਟਰਾਂਸਮਿਸ਼ਨ’ (ਵੀਡੀਓ)
Sunday, Jul 12, 2020 - 01:42 PM (IST)
ਜਲੰਧਰ (ਬਿਊਰੋ) - ਕੇਂਦਰੀ ਸਿਹਤ ਮੰਤਰੀ ਡਾਕਟਰ ਹਰਸ਼ਵਰਧਨ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਭਾਰਤ ਵਿੱਚ ਅਜੇ Covid-19 ਦਾ ਕਮਿਊਨਿਟੀ ਟਰਾਂਸਮਿਸ਼ਨ ਨਹੀਂ ਹੋ ਰਿਹਾ। ਸਿਹਤ ਮੰਤਰੀ ਦਾ ਦਾਅਵਾ ਅਜਿਹੇ ਸਮੇਂ ਹੋਇਆ ਜਦੋਂ ਭਾਰਤ ਵਿੱਚ ਕੋਰੋਨਾ ਮਾਮਲਿਆਂ ਦੀ ਗਿਣਤੀ 7 ਲੱਖ ਦਾ ਅੰਕੜਾ ਪਾਰ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕੁਝ ਖਾਸ ਇਲਾਕੇ ਵੀ ਹਨ, ਜਿਥੇ ਕੋਰੋਨਾ ਮਾਮਲਿਆਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ।
ਸਿਰਸੇ ਜ਼ਿਲ੍ਹੇ ਵਿੱਚ ਆਇਆ ਟਿੱਡੀ ਦਲ, ਦੇ ਸਕਦਾ ਹੈ ਪੰਜਾਬ ਵਿੱਚ ਦਸਤਕ
ਡਾਕਟਰ ਹਰਸ਼ਵਰਧਨ ਦੀ ਅਗਵਾਈ ਹੇਠ ਮੰਤਰੀ ਸਮੂਹ ਦੀ ਹੋਈ ਬੈਠਕ ਵਿੱਚ ਹੋਈ ਚਰਚਾ ਵਿਚ ਕਿਹਾ ਗਿਆ ਕਿ ਮਹਾਰਾਸ਼ਟਰ, ਤਾਮਿਲਨਾਡੂ, ਦਿੱਲੀ, ਕਰਨਾਟਕ ਅਤੇ ਤੇਲੰਗਾਨਾ ਸਣੇ 8 ਸੂਬਿਆ ਵਿਚ ਦੇਸ਼ ਦੇ ਸਰਗਰਮ ਕੋਰੋਨਾ ਵਾਇਰਸ ਦੇ ਮਾਮਲਿਆਂ ’ਚੋਂ ਤਕਰੀਬਨ 90 ਫੀਸਦੀ ਅਤੇ 49 ਜ਼ਿਲਿਆਂ ਵਿਚ 80 ਫੀਸਦੀ ਸਰਗਰਮ ਮਾਮਲੇ ਸਾਹਮਣੇ ਆਏ ਹਨ।
ਹਰੇਕ ਸਾਲ ਹੀ ਬਾਗਬਾਨਾਂ ਨੂੰ ਪੈਂਦੀ ਹੈ ਕਿਸੇ ਨਾ ਕਿਸੇ ‘ਆਫਤ’ ਤੇ ‘ਅਫਵਾਹ’ ਦੀ ਮਾਰ
ਉਥੇ ਹੀ ਤਾਜ਼ਾ ਅੰਕੜਿਆਂ ਮੁਤਾਬਕ ਸੰਯੁਕਤ ਰਾਜ ਵਿੱਚ ਬੀਤੇ ਬੁੱਧਵਾਰ 60000 ਤੋਂ ਵੱਧ covid-19 ਦੇ ਨਵੇਂ ਮਾਮਲੇ ਦਰਜ ਕੀਤੇ ਗਏ, ਜੋ ਕਿ ਇਕ ਦਿਨ ਵਿਚ ਇਕ ਦੇਸ਼ ਚ ਹੁਣ ਤੱਕ ਦਾ ਸਭ ਤੋਂ ਵੱਡਾ ਵਾਧਾ ਹੈ। ਲਗਾਤਾਰ ਵੱਧ ਰਹੇ ਕੋਰੋਨਾ ਲਾਗ ਦੇ ਮਾਮਲਿਆਂ ਕਰਕੇ ਦੇਸ਼ ਦੇ ਕਈ ਸੂਬਿਆਂ ਨੂੰ ਦੁਬਾਰਾ ਤੋਂ ਬੰਦ ਕਰ ਦਿੱਤਾ ਗਿਆ ਹੈ। ਇਸ ਦੌਰਾਨ ਕਾਮਿਆਂ ਨੂੰ ਬਿਨਾਂ ਤਨਖਾਹ ਤੋਂ ਬਾਹਰ ਕਰ ਦਿੱਤਾ ਗਿਆ। ਉਥੇ ਹੀ ਫਲੋਰੀਡਾ ਵਿਚ ਤਕਰੀਬਨ ਦਸ ਹਜ਼ਾਰ ਨਵੇਂ ਕੇਸਾਂ ਤੋਂ ਇਲਾਵਾ ਟੈਕਸਾਸ ’ਚ 9500 ਅਤੇ ਕੈਲੇਫੋਰਨੀਆਂ ਤੋਂ 8500 ਤੋਂ ਵਧੇਰੇ ਸੰਕਰਮਣ ਦੀ ਰਿਪੋਰਟ ਦਰਜ ਕੀਤੀ ਗਈ ਹੈ।
ਜੇਕਰ ਤੁਹਾਨੂੰ ਵੀ ਹੈ ਏ.ਸੀ ਵਿਚ ਰਹਿਣ ਦੀ ਆਦਤ, ਤਾਂ ਇੰਝ ਰੱਖੋ ਚਮੜੀ ਦਾ ਖ਼ਿਆਲ
ਜ਼ਿਕਰਯੋਗ ਹੈ ਕਿ ਵਿਸ਼ਵ ਭਰ ਵਿਚ ਕੋਰੋਨਾ ਵਾਇਰਸ ਦੇ ਮਾਮਲੇ 12 ਮਿਲੀਅਨ ਤੋਂ ਵੀ ਪਾਰ ਹੋ ਚੁੱਕੇ ਹਨ, ਜਦਕਿ ਇਸ ਵਾਇਰਸ ਦੇ ਕਾਰਨ 562,894 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਹਾਸਲ ਕਰਨ ਲਈ ਤੁਸੀਂ ਸੁਣ ਸਕਦੇ ਹੋ ਜਗਬਾਣੀ ਪੋਡਕਾਸਟ ਦੀ ਇਹ ਰਿਪੋਰਟ...
ਇਨ੍ਹਾਂ ਆਸਾਨ ਤਰੀਕਿਆਂ ਨਾਲ ਹੁਣ ਤੁਸੀਂ ਵੀ ਪਾ ਸਕਦੇ ਹੋ ‘ਗਲੋਇੰਗ ਸਕਿਨ’