ਦੇਸ਼ ''ਚ ''ਕੋਰੋਨਾ'' ਤੇਜ਼ੀ ਨਾਲ ਪੈਰ ਪਸਾਰ ਰਿਹੈ, 3 ਹਜ਼ਾਰ ਤੋਂ ਪਾਰ ਪੁੱਜਾ ਅੰਕੜਾ

04/04/2020 12:05:54 PM

ਨਵੀਂ ਦਿੱਲੀ— ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ, ਰੋਜ਼ਾਨਾ ਇਹ ਵਾਇਰਸ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਿਹਾ ਹੈ। ਇਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 3082 ਤਕ ਪਹੁੰਚ ਗਈ ਹੈ, ਜਦਕਿ 86 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਿਛਲੇ 24 ਘੰਟਿਆਂ ਦੇ ਅੰਦਰ ਦੇਸ਼ 'ਚ ਕੋਰੋਨਾ ਦੇ 478 ਨਵੇਂ ਕੇਸ ਸਾਹਮਣੇ ਆਏ ਹਨ, ਜੋ ਕਿ ਹੁਣ ਤਕ ਦੇ ਕੇਸਾਂ ਦੇ ਮੁਕਾਬਲੇ ਸਭ ਤੋਂ ਜ਼ਿਆਦਾ ਹੈ। ਇਸ ਵਿਚਾਲੇ ਰਾਹਤ ਦੀ ਖ਼ਬਰ ਵੀ ਹੈ ਕਿ 229 ਮਰੀਜ਼ ਠੀਕ ਹੋ ਚੁੱਕੇ ਹਨ। ਭਾਰਤ ਸਰਕਾਰ ਵਲੋਂ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕਈ ਕਦਮ ਚੁੱਕੇ ਗਏ ਹਨ। ਦੇਸ਼ ਲਾਕ ਡਾਊਨ ਹੈ, ਜੋ ਕਿ 14 ਅਪ੍ਰੈਲ ਤਕ ਰਹੇਗਾ। ਲੋਕਾਂ ਨੂੰ ਘਰਾਂ 'ਚ ਹੀ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ। 

ਭਾਰਤ 'ਚ ਇਹ ਵਾਇਰਸ ਤਕਰੀਬਨ 30 ਸੂਬਿਆਂ 'ਚ ਫੈਲ ਚੁੱਕਾ ਹੈ। ਉਂਝ ਇਹ ਵਾਇਰਸ ਦੁਨੀਆ ਦੇ ਕਰੀਬ 200 ਦੇਸ਼ਾਂ 'ਚ ਫੈਲਿਆ ਹੋਇਆ ਹੈ। ਚੀਨ ਤੋਂ ਬਾਅਦ ਇਸ ਵਾਇਰਸ ਦੀ ਸਭ ਤੋਂ ਜ਼ਿਆਦਾ ਮਾਰ ਇਟਲੀ, ਸਪੇਨ, ਅਮਰੀਕਾ ਅਤੇ ਫਰਾਂਸ ਵਰਗੇ ਦੇਸ਼ ਝੱਲ ਰਹੇ ਹਨ। ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਭਾਰਤ ਸਰਕਾਰ ਨੇ ਕੋਸ਼ਿਸ਼ਾਂ ਤੇਜ਼ ਕਰਦੇ ਹੋਏ ਵੱਖਰੇ ਵਾਰਡ ਬਣਾਉਣ ਦਾ ਐਲਾਨ ਕੀਤਾ ਹੈ ਅਤੇ ਤੇਜ਼ੀ ਨਾਲ ਵਧ ਰਹੇ ਮਾਮਲਿਆਂ ਵਾਲੇ ਇਲਾਕਿਆਂ 'ਚ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ ਹੈ। ਹਰ ਸੂਬਾ ਆਪਣੇ-ਆਪਣੇ ਨਾਗਰਿਕਾਂ ਨੂੰ ਵਾਇਰਸ ਪ੍ਰਤੀ ਜਾਗਰੂਕ ਕਰ ਰਿਹਾ ਹੈ ਅਤੇ ਲਾਕ ਡਾਊਨ ਦਾ ਪਾਲਣ ਕਰਨ ਦੀ ਅਪੀਲ ਕਰ ਰਿਹਾ ਹੈ। ਭਾਰਤ 'ਚ ਕੋਰੋਨਾ ਵਾਇਰਸ ਦੇ ਸਭ ਤੋਂ ਜ਼ਿਆਦਾ ਕੇਸ ਮਹਾਰਾਸ਼ਟਰ, ਕੇਰਲ ਅਤੇ ਦਿੱਲੀ 'ਚ ਸਾਹਮਣੇ ਆ ਰਹੇ ਹਨ।

ਇਹ ਵੀ ਪੜ੍ਹੋ : ਵਿਸ਼ਵ ਭਰ 'ਚ 59 ਹਜ਼ਾਰ ਮੌਤਾਂ, USA 'ਚ 7 ਹਜ਼ਾਰ ਤੋਂ ਪਾਰ, ਜਾਣੋ ਹੋਰ ਦੇਸ਼ਾਂ ਦਾ ਹਾਲ

ਇਹ ਵੀ ਪੜ੍ਹੋ : ਲਾਕ ਡਾਊਨ 'ਚ ਵੀਡੀਓ ਕਾਲ 'ਤੇ 'ਨਿਕਾਹ', ਲਾੜਾ-ਲਾੜੀ ਨੇ ਇਕ-ਦੂਜੇ ਨੂੰ ਕਿਹਾ 'ਕਬੂਲ ਹੈ'

 


Tanu

Content Editor

Related News