ਅਰਵਿੰਦ ਕੇਜਰੀਵਾਲ ਹਾਰੇ
Saturday, Feb 08, 2025 - 12:45 PM (IST)
ਨਵੀਂ ਦਿੱਲੀ- ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਜਾਰੀ ਹਨ। ਮੀਡੀਆ ਰਿਪੋਰਟਾਂ ਮੁਤਾਬਕ ਨਵੀਂ ਦਿੱਲੀ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਸੁਪਰੀਮੋ ਅਰਵਿੰਦ ਕੇਜਰੀਵਾਲ ਹਾਰ ਗਏ ਹਨ। ਉਨ੍ਹਾਂ ਨੂੰ 1844 ਵੋਟਾਂ ਮਿਲੀਆਂ। ਭਾਜਪਾ ਦੇ ਪ੍ਰਵੇਸ਼ ਵਰਮਾ ਨੇ 22034 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਕੇਜਰੀਵਾਲ ਦਾ ਮੁਕਾਬਲਾ ਭਾਜਪਾ ਦੇ ਪ੍ਰਵੇਸ਼ ਵਰਮਾ, ਅਤੇ ਕਾਂਗਰਸ ਦੇ ਸੰਦੀਪ ਦੀਕਸ਼ਿਤ ਨਾਲ ਸੀ। ਖ਼ਬਰਾ ਹੈ ਕਿ ਪ੍ਰਵੇਸ਼ ਵਰਮਾ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਚੱਲ ਰਹੀ ਹੈ।