ਦਿੱਲੀ ਸ਼ਰਾਬ ਘਪਲਾ ਕੇਸ: ED ਵਲੋਂ ਮੁੱਖ ਮੰਤਰੀ ਕੇਜਰੀਵਾਲ ਨੂੰ ਮੁੜ ਸੰਮਨ ਜਾਰੀ

Wednesday, Jan 31, 2024 - 06:43 PM (IST)

ਦਿੱਲੀ ਸ਼ਰਾਬ ਘਪਲਾ ਕੇਸ: ED ਵਲੋਂ ਮੁੱਖ ਮੰਤਰੀ ਕੇਜਰੀਵਾਲ ਨੂੰ ਮੁੜ ਸੰਮਨ ਜਾਰੀ

ਨਵੀਂ ਦਿੱਲੀ- ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਘਪਲਾ ਕੇਸ ਵਿਚ ਇਕ ਵਾਰ ਫਿਰ ਤੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੰਮਨ ਜਾਰੀ ਕੀਤਾ ਹੈ ਅਤੇ ਪੁੱਛਗਿੱਛ ਲਈ ਬੁਲਾਇਆ ਹੈ। ਈਡੀ ਵਲੋਂ ਮੁੱਖ ਮੰਤਰੀ ਕੇਜਰੀਵਾਲ ਨੂੰ ਇਹ 5ਵਾਂ ਸੰਮਨ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 4 ਸੰਮਨ ਜਾਰੀ ਕੀਤੇ ਗਏ ਸਨ ਪਰ ਕੇਜਰੀਵਾਲ ਈਡੀ ਸਾਹਮਣੇ ਪੇਸ਼ ਨਹੀਂ ਹੋਏ। ਉਨ੍ਹਾਂ ਨੇ ਈਡੀ ਵਲੋਂ ਭੇਜੇ ਜਾ ਰਹੇ ਸੰਮਨਾਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਸੀ।

ਇਹ ਵੀ ਪੜ੍ਹੋ- ਸਾਬਕਾ ਕੇਂਦਰੀ ਮੰਤਰੀ ਦੀ ਨੂੰਹ ਦੀ ਸੜਕ ਹਾਦਸੇ 'ਚ ਮੌਤ, ਪੁੱਤਰ ਦੀ ਹਾਲਤ ਗੰਭੀਰ

ਈਡੀ ਦੇ ਸੰਮਨਾਂ 'ਤੇ 'ਆਪ' ਦਾ ਦਾਅਵਾ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ 17 ਜਨਵਰੀ, 3 ਜਨਵਰੀ, 21 ਦਸੰਬਰ ਅਤੇ 2 ਨਵੰਬਰ ਨੂੰ ਸੰਮਨ ਭੇਜੇ ਸਨ ਪਰ ਉਹ ਪੇਸ਼ ਨਹੀਂ ਹੋਏ। ਈਡੀ ਵੱਲੋਂ ਲਗਾਤਾਰ ਸੰਮਨ ਜਾਰੀ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਦਾਅਵਾ ਕੀਤਾ ਸੀ ਕਿ ਇਹ ਸਾਰੀ ਕਾਰਵਾਈ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਲਈ ਕੀਤੀ ਜਾ ਰਹੀ ਹੈ। ਈਡੀ ਉਨ੍ਹਾਂ ਨੂੰ ਪੁੱਛਗਿੱਛ ਦੇ ਬਹਾਨੇ ਬੁਲਾ ਕੇ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ। 'ਆਪ' ਦਾ ਕਹਿਣਾ ਹੈ ਕਿ ਜੇਕਰ ਈਡੀ ਪੁੱਛਗਿੱਛ ਕਰਨਾ ਚਾਹੁੰਦੀ ਹੈ ਤਾਂ ਉਹ ਆਪਣੇ ਸਵਾਲ ਲਿਖ ਕੇ ਕੇਜਰੀਵਾਲ ਨੂੰ ਦੇ ਸਕਦੀ ਹੈ।

ਇਹ ਵੀ ਪੜ੍ਹੋ- ਪਿਆਕੜਾ ਨੂੰ ਵੱਡਾ ਝਟਕਾ, 1 ਫਰਵਰੀ ਤੋਂ ਮਹਿੰਗੀ ਹੋ ਜਾਵੇਗੀ ਸ਼ਰਾਬ

ਈਡੀ ਨੂੰ ਚਿੱਠੀ ਲਿਖ ਕੇ ਭੇਜ ਚੁੱਕੇ ਹਨ ਜਵਾਬ

ਈਡੀ ਨੂੰ ਭੇਜੇ ਪੱਤਰ ਵਿਚ ਕੇਜਰੀਵਾਲ ਨੇ ਕਿਹਾ ਸੀ ਕਿ ਉਹ ਹਰ ਕਾਨੂੰਨੀ ਸੰਮਨ ਨੂੰ ਸਵੀਕਾਰ ਕਰਨ ਲਈ ਤਿਆਰ ਹਨ ਪਰ ਇਹ ਈਡੀ ਸੰਮਨ ਵੀ ਪਿਛਲੇ ਸੰਮਨਾਂ ਵਾਂਗ ਗੈਰ-ਕਾਨੂੰਨੀ ਹੈ। ਉਨ੍ਹਾਂ ਨੂੰ ਇਸ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਦਿਆਂ ਇਸ ਨੂੰ ਵਾਪਸ ਲੈਣ ਦੀ ਮੰਗ ਕੀਤੀ ਸੀ। ਇਸ ਤੋਂ ਪਹਿਲਾਂ ਕੇਜਰੀਵਾਲ ਨੇ ਕਿਹਾ ਸੀ ਕਿ ਮੈਂ ਆਪਣੀ ਜ਼ਿੰਦਗੀ ਈਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਬਤੀਤ ਕੀਤੀ। ਮੇਰੇ ਕੋਲ ਲੁਕਾਉਣ ਲਈ ਕੁਝ ਨਹੀਂ ਹੈ।

ਇਹ ਵੀ ਪੜ੍ਹੋ- ਮੋਦੀ ਸਰਕਾਰ ਨੇ ਬਦਲੇ 'ਪਰਿਵਾਰਕ ਪੈਨਸ਼ਨ' ਦੇ ਨਿਯਮ, ਔਰਤਾਂ ਨੂੰ ਮਿਲੇਗੀ ਵੱਡੀ ਰਾਹਤ

ਸਿਸੋਦੀਆ ਅਤੇ ਸੰਜੇ ਸਿੰਘ ਇਸ ਮਾਮਲੇ 'ਚ ਜੇਲ੍ਹ 'ਚ ਬੰਦ ਹਨ

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਬੰਧਤ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਪਿਛਲੇ ਸਾਲ ਫਰਵਰੀ ਤੋਂ ਜੇਲ੍ਹ ਵਿਚ ਬੰਦ ਹਨ। ਪਿਛਲੇ ਸਾਲ ਅਕਤੂਬਰ ਦੇ ਪਹਿਲੇ ਹਫ਼ਤੇ ਆਮ ਆਦਮੀ ਪਾਰਟੀ ਦੇ ਇਕ ਹੋਰ ਆਗੂ ਸੰਜੇ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਇਲਾਵਾ ਇਸ ਮਾਮਲੇ 'ਚ 'ਆਪ' ਨੇਤਾ ਵਿਜੇ ਨਾਇਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Tanu

Content Editor

Related News