ਰਤਨ ਟਾਟਾ ਦੇ ਦਿਹਾਂਤ ਤੋਂ ਰਾਫੇਲ ਨਡਾਲ ਦੇ ਸੰਨਿਆਸ ਤੱਕ ਅੱਜ ਦੀਆਂ ਟੌਪ-10 ਖਬਰਾਂ
Thursday, Oct 10, 2024 - 07:25 PM (IST)
ਜਲੰਧਰ- ਅੱਜ ਦੇਸ਼ ਨੂੰ ਵੱਡਾ ਘਾਟਾ ਪਿਆ। ਦੇਸ਼ ਦਾ ਅਨਮੋਲ ਰਤਨ ਭਾਵ ਰਤਨ ਟਾਟਾ ਇਸ ਫਾਨੀ ਸੰਸਾਰ ਅਲਵਿਦਾ ਆਖ ਗਿਆ। ਉਨ੍ਹਾਂ ਦੀ ਮੌਤ ਮਗਰੋਂ ਕਈ ਸੂਬਿਆਂ ’ਚ ਸੂਬਾ ਪੱਧਰੀ ਸੋਗ ਦਾ ਐਲਾਨ ਕੀਤਾ ਗਿਆ ਹੈ, ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਸਣੇ ਕਈ ਵੱਡੇ ਲੀਡਰਾਂ ਨੇ ਉਨ੍ਹਾਂ ਦੀ ਮੌਤ ’ਤੇ ਦੁੱਖ ਪ੍ਰਗਟਾਇਆ। ਉੱਥੇ ਦੂਜੇ ਪਾਸੇ ਪੰਜਾਬ ’ਚ ਅੱਜ ਪੰਚਾਇਤੀ ਚੋਣਾਂ ਦਾ ਮੁੱਦਾ ਗਰਮਾਇਆ ਰਿਹਾ। ਹਾਈ ਕੋਰਟ ਨੇ ਅੱਜ ਵੀ ਕੁਝ ਪੰਚਾਇਤਾਂ ਦੀਆਂ ਚੋਣਾਂ ਰੱਦ ਕਰ ਦਿੱਤੀਆਂ। ਗੱਲ ਕੌਮਾਂਤਰੀ ਪੱਧਰ ਦੀ ਕਰੀਏ ਤਾਂ ਮਸ਼ਹੂਰ ਟੈਨਿਸ ਖਿਡਾਰੀ ਰਾਫੇਲ ਨਡਾਲ ਨੇ ਅੱਜ ਸਨਿਆਸ ਲੈ ਲਿਆ। ਇਸ ਦੇ ਨਾਲ ਹੀ ਤੁਹਾਨੂੰ ਦੱਸਦੇ ਹਾਂ ਦੇਸ਼ ਦੀਆਂ ਟੌਪ-10 ਖਬਰਾਂ ਬਾਰੇ।
1. ਪੰਜਾਬ ਦੀ ਸਾਬਕਾ CM ਬੀਬੀ ਭੱਠਲ ਨੂੰ Z ਸ਼੍ਰੇਣੀ ਦੀ ਸੁਰੱਖਿਆ ਦੇਣ ਤੋਂ ਹਾਈਕੋਰਟ ਦਾ ਇਨਕਾਰ
ਚੰਡੀਗੜ੍ਹ (ਰਮੇਸ਼ ਹਾਂਡਾ) : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਦੀ ਸੁਰੱਖਿਆ ਨੂੰ 'ਜ਼ੈੱਡ' ਸ਼੍ਰੇਣੀ ਤੋਂ ਘਟਾ ਕੇ 'ਵਾਈ' ਕਰਨ ਦੇ ਪੰਜਾਬ ਪੁਲਸ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ ਹੈ। ਜਸਟਿਸ ਵਿਨੋਦ ਐੱਸ. ਭਾਰਦਵਾਜ ਨੇ ਕਿਹਾ ਕਿ ਪਟੀਸ਼ਨਰ ਦੇ ਨਾਲ ਪਹਿਲਾਂ ਹੀ 12 ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਅਤੇ ਅਦਾਲਤ ਨੂੰ ਕੋਈ ਗੰਭੀਰ ਸਥਿਤੀ ਨਹੀਂ ਮਿਲੀ, ਜਿਸ ਦੇ ਆਧਾਰ 'ਤੇ ਉਹ ਇਹ ਸਿੱਟਾ ਕੱਢ ਸਕੇ ਕਿ ਉਪਰੋਕਤ ਸੁਰੱਖਿਆ ਤਾਇਨਾਤੀ ਪਟੀਸ਼ਨਰ ਦੀ ਕਿਸੇ ਵੀ ਚਿੰਤਾ ਨੂੰ ਦੂਰ ਕਰਨ ਲਈ ਕਾਫ਼ੀ ਨਹੀਂ ਹੈ।
ਹੋਰ ਜਾਣਕਾਰੀ ਲਈ ਕਲੀਕ ਕਰੋ।- ਪੰਜਾਬ ਦੀ ਸਾਬਕਾ CM ਬੀਬੀ ਭੱਠਲ ਨੂੰ Z ਸ਼੍ਰੇਣੀ ਦੀ ਸੁਰੱਖਿਆ ਦੇਣ ਤੋਂ ਹਾਈਕੋਰਟ ਦਾ ਇਨਕਾਰ
2. ਪੰਜਾਬ 'ਚ ਪੰਚਾਇਤੀ ਚੋਣਾਂ ਦੇ ਮਾਮਲੇ ਦੀ ਸੁਣਵਾਈ ਟਲੀ, ਜਾਣੋ ਹੁਣ ਕਦੋਂ ਹੋਵੇਗੀ
ਚੰਡੀਗੜ੍ਹ (ਵੈੱਬ ਡੈਸਕ, ਸੁਸ਼ੀਲ) : ਪੰਜਾਬ 'ਚ ਪੰਚਾਇਤੀ ਚੋਣਾਂ ਨਾਲ ਜੁੜੇ ਮਾਮਲੇ ਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਅੱਜ ਹੋਣ ਵਾਲੀ ਸੁਣਵਾਈ ਟਲ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਹੋਵੇਗੀ। ਅੱਜ ਅਦਾਲਤ 'ਚ ਪੰਚਾਇਤੀ ਚੋਣਾਂ ਨਾਲ ਜੁੜੇ 100 ਤੋਂ ਵੱਧ ਮਾਮਿਲਆਂ ਦੀ ਸੁਣਵਾਈ ਹੋਣੀ ਸੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸੁਣਵਾਈ ਟਲਣ ਦਾ ਮੁੱਖ ਕਾਰਨ ਇਹ ਹੈ ਕਿ ਬੁੱਧਵਾਰ ਨੂੰ ਅਦਾਲਤ ਨੇ ਕਰੀਬ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ 'ਤੇ ਰੋਕ ਲਾ ਦਿੱਤੀ ਸੀ ਪਰ ਇਸ ਸਬੰਧੀ ਵਿਸਥਾਰ ਪੂਰਵਕ ਹੁਕਮ ਜਾਰੀ ਨਹੀਂ ਕੀਤੇ ਗਏ ਹਨ।
ਹੋਰ ਜਾਣਕਾਰੀ ਲਈ ਕਲੀਕ ਕਰੋ।- ਪੰਜਾਬ 'ਚ ਪੰਚਾਇਤੀ ਚੋਣਾਂ ਦੇ ਮਾਮਲੇ ਦੀ ਸੁਣਵਾਈ ਟਲੀ, ਜਾਣੋ ਹੁਣ ਕਦੋਂ ਹੋਵੇਗੀ
3. ਪੰਜਾਬ ਦੇ ਕੁੱਝ ਹੋਰ ਪਿੰਡਾਂ 'ਚ ਪੰਚਾਇਤੀ ਚੋਣਾਂ 'ਤੇ ਲੱਗੀ ਰੋਕ
ਚੰਡੀਗੜ੍ਹ (ਹਾਂਡਾ) : ਪੰਜਾਬ 'ਚ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਮੁੜ ਸੂਬੇ ਦੇ ਕਈ ਪਿੰਡਾਂ ਦੀ ਚੋਣ ਪ੍ਰਕਿਰਿਆ 'ਤੇ ਰੋਕ ਲਾ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਹਾਈਕੋਰਟ ਨੇ ਪਟਿਆਲਾ, ਮੋਗਾ, ਤਰਨਤਾਰਨ ਦੇ ਕੁੱਝ ਪਿੰਡਾਂ 'ਚ ਚੋਣ ਪ੍ਰਕਿਰਿਆ 'ਤੇ ਸਟੇਅ ਲਾ ਦਿੱਤੀ ਹੈ ਅਤੇ ਇਸ ਦੇ ਨਾਲ ਹੀ ਕੁੱਝ ਪਿੰਡਾਂ ਦੀਆਂ ਪੰਚਾਇਤਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ।
ਹੋਰ ਜਾਣਕਾਰੀ ਲਈ ਕਲੀਕ ਕਰੋ।-ਪੰਜਾਬ ਦੇ ਕੁੱਝ ਹੋਰ ਪਿੰਡਾਂ 'ਚ ਪੰਚਾਇਤੀ ਚੋਣਾਂ 'ਤੇ ਲੱਗੀ ਰੋਕ
4. CM ਮਾਨ ਦੇ OSD ਦੇ ਪਿੰਡ ਦੀ ਸਰਪੰਚੀ ਬਾਰੇ ਫ਼ੈਸਲੇ 'ਤੇ ਵੀ ਲੱਗੀ ਰੋਕ
ਚੰਡੀਗੜ੍ਹ/ਸੰਗਰੂਰ: ਪੰਜਾਬ ਵਿਚ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਹੋਣ ਜਾ ਰਹੀਆਂ ਹਨ। ਇਸ ਤੋਂ ਐਨ ਪਹਿਲਾਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਕਈ ਪਟੀਸ਼ਨਾਂ ਫ਼ਾਈਲ ਹੋਣ ਕਾਰਨ ਹਾਈ ਕੋਰਟ ਨੇ ਉਨ੍ਹਾਂ ਪਿਡਾਂ ਵਿਚ ਪੰਚਾਇਤੀ ਚੋਣਾਂ ਦੀ ਪ੍ਰਕੀਰਿਆ 'ਤੇ ਫ਼ਿਲਹਾਲ ਰੋਕ ਲਗਾ ਦਿੱਤੀ ਹੈ। ਇਸ ਤਹਿਤ ਸੰਗਰੂਰ ਦੇ ਪਿੰਡ ਘਰਾਚੋਂ ਵਿਚ ਸਰਪੰਚ ਚੁਣੇ ਜਾਣ ਦੇ ਫ਼ੈਸਲੇ 'ਤੇ ਵੀ ਰੋਕ ਲਗਾ ਦਿੱਤੀ ਗਈ ਹੈ। ਇਸ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅਹਿਮ ਟਿੱਪਣੀ ਵੀ ਕੀਤੀ ਹੈ।
ਹੋਰ ਜਾਣਕਾਰੀ ਲਈ ਕਲੀਕ ਕਰੋ।- CM ਮਾਨ ਦੇ OSD ਦੇ ਪਿੰਡ ਦੀ ਸਰਪੰਚੀ ਬਾਰੇ ਫ਼ੈਸਲੇ 'ਤੇ ਵੀ ਲੱਗੀ ਰੋਕ
5. ਪੰਜਾਬ ਦੇ ਹੋਟਲ 'ਚ ਪਈਆਂ ਭਾਜੜਾਂ! ਪ੍ਰੇਮੀ ਜੋੜੇ ਦੀ ਗਈ ਜਾਨ, ਕਈ ਹਸਪਤਾਲ ਦਾਖ਼ਲ
ਲੁਧਿਆਣਾ: ਬੱਸ ਸਟੈਂਡ ਜਵਾਹਰ ਨਗਰ ਕੈਂਪ ਨੇੜੇ ਸਥਿਤ ਰਾਇਲ ਬਲੂ ਨਾਮਕ 3 ਮੰਜ਼ਿਲਾ ਹੋਟਲ ਵਿਚ ਭਿਆਨਕ ਅੱਗ ਲੱਗਣ ਕਾਰਨ ਪ੍ਰੇਮੀ ਜੋੜੇ ਦੀ ਮੌਤ ਹੋ ਗਈ। ਜਦੋਂ ਕਿ ਸਾਹ ਘੁੱਟਣ ਕਾਰਨ 5 ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ। ਸੂਚਨਾ ਮਿਲਣ ਦੇ ਬਾਅਦ ਏ.ਸੀ.ਪੀ ਸਿਵਲ ਲਾਈਨ ਆਕਰਸ਼ੀ ਜੈਨ, ਥਾਣਾ ਡਵੀਜ਼ਨ ਨੰਬਰ 5 ਦੇ ਇੰਚਾਰਜ ਇੰਸਪੈਕਟਰ ਵਿਜੇ ਕੁਮਾਰ, ਚੌਂਕੀ ਕੌਚਰ ਮਾਰਕੀਟ ਤੋਂ ਧਰਮਪਾਲ ਅਤੇ ਬੱਸ ਸਟੈਂਡ ਚੌਂਕੀ ਇੰਚਾਰਜ ਅਮਰਜੀਤ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ।
ਹੋਰ ਜਾਣਕਾਰੀ ਲਈ ਕਲੀਕ ਕਰੋ।- ਪੰਜਾਬ ਦੇ ਹੋਟਲ 'ਚ ਪਈਆਂ ਭਾਜੜਾਂ! ਪ੍ਰੇਮੀ ਜੋੜੇ ਦੀ ਗਈ ਜਾਨ, ਕਈ ਹਸਪਤਾਲ ਦਾਖ਼ਲ
6. ਜਦੋਂ ਟਾਟਾ ਦੀ ਇਸ ਕਾਰ ਨੇ ਬਦਲੀ ਸੀ ਕੰਪਨੀ ਦੀ 'ਕਿਸਮਤ'
ਨਵੀਂ ਦਿੱਲੀ- ਰਤਨ ਟਾਟਾ ਦੇ ਦਿਹਾਂਤ ਨਾਲ ਪੂਰੇ ਦੇਸ਼ ਵਿਚ ਸੋਗ ਦਾ ਮਾਹੌਲ ਹੈ। ਟਾਟਾ ਸੰਸ ਦੇ ਸਾਬਕਾ ਚੇਅਰਮੈਨ ਰਤਨ ਟਾਟਾ ਦਾ 86 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਰਤਨ ਟਾਟਾ ਨੂੰ ਹਮੇਸ਼ਾ ਉਨ੍ਹਾਂ ਦੇ ਵੱਡੇ ਫੈਸਲਿਆਂ ਲਈ ਯਾਦ ਕੀਤਾ ਜਾਵੇਗਾ। ਕਿਹਾ ਜਾਂਦਾ ਹੈ ਕਿ ਕੋਈ ਕੰਪਨੀ ਅੱਜ ਕਿੰਨੀ ਵੱਡੀ ਅਤੇ ਕਿੰਨੀ ਸਫ਼ਲ ਹੈ, ਇਸ ਦੇ ਪਿੱਛੇ ਉਸ ਦੀ ਕਈ ਸਾਲਾਂ ਦੀ ਸਖ਼ਤ ਮਿਹਨਤ ਲੁੱਕੀ ਹੁੰਦੀ ਹੈ। ਟਾਟਾ ਮੋਟਰਜ਼ ਦੀ ਕਹਾਣੀ ਵੀ ਕੁਝ ਅਜਿਹੀ ਹੀ ਸੀ। ਅੱਜ ਭਾਵੇਂ ਹੀ ਟਾਟਾ ਮੋਟਰਜ਼ ਦੇਸ਼ ਦੀ ਸਭ ਤੋਂ ਵੱਡੀ ਕਾਰ ਕੰਪਨੀਆਂ 'ਚੋਂ ਇਕ ਹੋਵੇ ਪਰ ਇਕ ਦੌਰ ਅਜਿਹਾ ਸੀ ਕਿ ਜਦੋਂ ਕੰਪਨੀ ਲਈ ਬਾਜ਼ਾਰ ਵਿਚ ਆਪਣੀ ਮੌਜੂਦਗੀ ਬਣਾਏ ਕੇ ਰੱਖਣਾ ਇਕ ਵੱਡੀ ਚੁਣੌਤੀ ਸੀ। ਟਾਟਾ ਮੋਰਟਜ਼ ਨਾਲ ਵੀ ਅਜਿਹਾ ਹੀ ਹੋਇਆ।
ਹੋਰ ਜਾਣਕਾਰੀ ਲਈ ਕਲੀਕ ਕਰੋ।- ਜਦੋਂ ਟਾਟਾ ਦੀ ਇਸ ਕਾਰ ਨੇ ਬਦਲੀ ਸੀ ਕੰਪਨੀ ਦੀ 'ਕਿਸਮਤ'
7. ਆਜ਼ਾਦ ਵਿਧਾਇਕਾਂ ਨੇ ਵਿਗਾੜੀ ਕਾਂਗਰਸ ਦੀ ਖੇਡ, ਨਹੀਂ ਬਣੇਗੀ ਸਰਕਾਰ
ਸ਼੍ਰੀਨਗਰ : ਜੰਮੂ-ਕਸ਼ਮੀਰ 'ਚ ਨਵੀਂ ਸਰਕਾਰ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਚੋਣਾਂ 'ਚ ਮਿਲੀ ਵੱਡੀ ਜਿੱਤ ਤੋਂ ਬਾਅਦ ਵੀਰਵਾਰ ਨੂੰ ਨੈਸ਼ਨਲ ਕਾਨਫਰੰਸ ਦੇ ਨਵੇਂ ਚੁਣੇ ਗਏ ਵਿਧਾਇਕਾਂ ਦੀ ਬੈਠਕ ਹੋਈ। ਇਸ ਮੀਟਿੰਗ ਵਿੱਚ ਉਮਰ ਅਬਦੁੱਲਾ ਨੂੰ ਸਰਬਸੰਮਤੀ ਨਾਲ ਨੈਸ਼ਨਲ ਕਾਨਫਰੰਸ ਲੈਜਿਸਲੇਟਿਵ ਪਾਰਟੀ ਦਾ ਨੇਤਾ ਚੁਣ ਲਿਆ ਗਿਆ। ਇਸ ਦੇ ਨਾਲ ਹੀ ਅੱਜ ਚਾਰ ਆਜ਼ਾਦ ਉਮੀਦਵਾਰਾਂ ਨੇ ਨੈਸ਼ਨਲ ਕਾਨਫਰੰਸ (ਐਨਸੀ) ਵਿੱਚ ਸ਼ਾਮਲ ਹੋ ਕੇ ਪਾਰਟੀ ਦੀ ਤਾਕਤ ਵਿੱਚ ਵਾਧਾ ਕੀਤਾ ਹੈ। ਹੁਣ ਐਨਸੀ ਕੋਲ 46 ਵਿਧਾਇਕ ਹਨ, ਜਿਸ ਨਾਲ ਪਾਰਟੀ ਕਾਂਗਰਸ ਤੋਂ ਬਿਨਾਂ ਸਰਕਾਰ ਬਣਾਉਣ ਦੀ ਸਥਿਤੀ ਵਿੱਚ ਹੈ।
ਹੋਰ ਜਾਣਕਾਰੀ ਲਈ ਕਲੀਕ ਕਰੋ।- ਆਜ਼ਾਦ ਵਿਧਾਇਕਾਂ ਨੇ ਵਿਗਾੜੀ ਕਾਂਗਰਸ ਦੀ ਖੇਡ, ਨਹੀਂ ਬਣੇਗੀ ਸਰਕਾਰ
8. ਰਤਨ ਟਾਟਾ ਨੇ ਪਿੱਛੇ ਛੱਡੀ ਕਿੰਨੇ ਹਜ਼ਾਰ ਕਰੋੜ ਦੀ ਜਾਇਦਾਦ? ਜਾਣੋ ਕੌਣ ਹੋਵੇਗਾ ਵਾਰਿਸ
ਨੈਸ਼ਨਲ ਡੈਸਕ: ਮਸ਼ਹੂਰ ਉਦਯੋਗਪਤੀ ਰਤਨ ਟਾਟਾ ਦਾ ਦੇਹਾਂਤ ਹੋ ਗਿਆ ਹੈ। ਰਤਨ ਟਾਟਾ ਸਿਰਫ਼ ਅਰਬਪਤੀ ਹੀ ਨਹੀਂ ਸਨ, ਸਗੋਂ ਅਜਿਹੇ ਵਿਅਕਤੀ ਸਨ, ਜਿਨ੍ਹਾਂ ਨੇ ਟਾਟਾ ਗਰੁੱਪ ਨਾਲ ਮਿਲ ਕੇ ਇਸ ਦੇਸ਼ ਅਤੇ ਇੱਥੋਂ ਦੇ ਕਰੋੜਾਂ ਲੋਕਾਂ ਨੂੰ ਬਹੁਤ ਕੁਝ ਦਿੱਤਾ ਹੈ। ਇਸ ਕਾਰਨ ਰਤਨ ਟਾਟਾ ਦੇ ਦੇਹਾਂਤ ਨਾਲ ਹਰ ਕੋਈ ਦੁਖੀ ਹੈ। ਉਹ ਆਪਣੀ ਮਾਮੂਲੀ ਜੀਵਨ ਸ਼ੈਲੀ ਅਤੇ ਟਾਟਾ ਟਰੱਸਟਾਂ ਰਾਹੀਂ ਪਰਉਪਕਾਰੀ ਕੰਮਾਂ ਲਈ ਡੂੰਘੀ ਵਚਨਬੱਧਤਾ ਲਈ ਵੀ ਜਾਣੇ ਜਾਂਦੇ ਹਨ। ਕਰੀਬ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ ਰਤਨ ਟਾਟਾ ਨੇ ਵਿਆਹ ਨਹੀਂ ਕਰਵਇਆ। ਹੁਣ ਉਨ੍ਹਾਂ ਦੇ ਜਾਣ ਤੋਂ ਬਾਅਦ ਸਵਾਲ ਉੱਠ ਰਿਹਾ ਹੈ ਕਿ ਉਨ੍ਹਾਂ ਦਾ ਉੱਤਰਾਧਿਕਾਰੀ ਕੌਣ ਹੋਵੇਗਾ?
ਹੋਰ ਜਾਣਕਾਰੀ ਲਈ ਕਲੀਕ ਕਰੋ।- ਰਤਨ ਟਾਟਾ ਨੇ ਪਿੱਛੇ ਛੱਡੀ ਕਿੰਨੇ ਹਜ਼ਾਰ ਕਰੋੜ ਦੀ ਜਾਇਦਾਦ? ਜਾਣੋ ਕੌਣ ਹੋਵੇਗਾ ਵਾਰਿਸ
9. ਭਾਰਤੀ ਅਮਰੀਕੀਆਂ ਨੇ ਉੱਘੇ ਉਦਯੋਗਪਤੀ ਰਤਨ ਟਾਟਾ ਦੀ ਮੌਤ 'ਤੇ ਪ੍ਰਗਟਾਇਆ ਸੋਗ
ਵਾਸ਼ਿੰਗਟਨ (ਪੀ. ਟੀ. ਆਈ.)- ਭਾਰਤੀ ਅਮਰੀਕੀਆਂ ਨੇ ਉੱਘੇ ਉਦਯੋਗਪਤੀ ਅਤੇ ਪਰਉਪਕਾਰੀ ਰਤਨ ਨਵਲ ਟਾਟਾ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ ਅਤੇ ਉਨ੍ਹਾਂ ਨੂੰ ਅਜਿਹੇ ਵਿਅਕਤੀ ਵਜੋਂ ਯਾਦ ਕੀਤਾ ਹੈ ਜਿਸ ਨੇ ਭਾਰਤ ਨੂੰ ਵਧੇਰੇ ਖੁਸ਼ਹਾਲੀ ਅਤੇ ਵਿਕਾਸ ਵੱਲ ਤੋਰਿਆ। ਟਾਟਾ, ਟਾਟਾ ਗਰੁੱਪ ਦੇ ਸਾਬਕਾ ਚੇਅਰਮੈਨ, ਜਿਨ੍ਹਾਂ ਨੇ ਇੱਕ ਸਥਿਰ ਸਮੂਹ ਨੂੰ ਭਾਰਤ ਦੇ ਸਭ ਤੋਂ ਵੱਡੇ ਅਤੇ ਸਭ ਤੋਂ ਪ੍ਰਭਾਵਸ਼ਾਲੀ ਸਮੂਹ ਵਿੱਚ ਬਦਲ ਦਿੱਤਾ, ਨੇ ਬੁੱਧਵਾਰ ਨੂੰ 11:30 ਵਜੇ ਦੱਖਣੀ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ 86 ਸਾਲ ਦੇ ਸਨ।
ਹੋਰ ਜਾਣਕਾਰੀ ਲਈ ਕਲੀਕ ਕਰੋ।- ਭਾਰਤੀ ਅਮਰੀਕੀਆਂ ਨੇ ਉੱਘੇ ਉਦਯੋਗਪਤੀ ਰਤਨ ਟਾਟਾ ਦੀ ਮੌਤ 'ਤੇ ਪ੍ਰਗਟਾਇਆ ਸੋਗ
10. Ratan tata: 'ਮੇਰੀ ਪੂਰੀ ਪ੍ਰਾਪਰਟੀ ਬੰਬਾਂ ਨਾਲ ਉਡਾ ਦਿਓ, ਅੱਤਵਾਦੀਆਂ ਨੂੰ ਨਹੀਂ ਛੱਡਣਾ'
ਨਵੀਂ ਦਿੱਲੀ - ਭਾਰਤ ਦੇ ਮਸ਼ਹੂਰ ਉਦਯੋਗਪਤੀ ਅਤੇ ਟਾਟਾ ਗਰੁੱਪ ਦੇ ਸਾਬਕਾ ਚੇਅਰਮੈਨ ਰਤਨ ਟਾਟਾ ਦਾ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ 86 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਰਤਨ ਟਾਟਾ ਨੂੰ ਉਨ੍ਹਾਂ ਦੀ ਸਾਦਗੀ, ਇਨਸਾਨੀਅਤ ਅਤੇ ਮਜ਼ਬੂਤ ਸ਼ਖਸੀਅਤ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ। ਉਹ ਨਾ ਸਿਰਫ ਇਕ ਸਫਲ ਵਪਾਰੀ ਸਨ, ਸਗੋਂ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਣ ਵਾਲੇ ਵਿਅਕਤੀ ਵੀ ਸਨ, ਜਿਨ੍ਹਾਂ ਨੇ ਜੀਵਨ ਭਰ ਆਪਣੇ ਸਾਥੀਆਂ ਅਤੇ ਦੇਸ਼ ਲਈ ਖੜ੍ਹੇ ਹੋਣ ਦੀ ਮਿਸਾਲ ਕਾਇਮ ਕੀਤੀ।
ਹੋਰ ਜਾਣਕਾਰੀ ਲਈ ਕਲੀਕ ਕਰੋ।- Ratan tata: 'ਮੇਰੀ ਪੂਰੀ ਪ੍ਰਾਪਰਟੀ ਬੰਬਾਂ ਨਾਲ ਉਡਾ ਦਿਓ, ਅੱਤਵਾਦੀਆਂ ਨੂੰ ਨਹੀਂ ਛੱਡਣਾ'