ਗੋਆ ਬਣਿਆ ਦੇਸ਼ ਦਾ ‘ਹਰ ਘਰ ਜਲ’ ਮੁਹੱਈਆ ਕਰਵਾਉਣ ਵਾਲਾ ਪਹਿਲਾ ਸੂਬਾ (ਵੀਡੀਓ)
Thursday, Oct 15, 2020 - 06:08 PM (IST)
ਜਲੰਧਰ (ਬਿਊਰੋ) - ਬੀਤੇ ਦਿਨੀਂ ਗੋਆ ਨੇ ਆਪਣੇ ਆਪ ਨੂੰ ਦੇਸ਼ ਦਾ ਪਹਿਲਾ 'ਹਰ ਘਰ ਜਲ' ਸੂਬਾ ਬਣਨ ਦਾ ਵਿਲੱਖਣ ਮਾਣ ਹਾਸਲ ਕਰ ਲਿਆ ਹੈ। ਜਲ ਸ਼ਕਤੀ ਮੰਤਰਾਲੇ ਨੇ ਬੀਤੇ ਸ਼ੁੱਕਰਵਾਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੋਆ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨੇ ਪੇਂਡੂ ਖੇਤਰਾਂ ਵਿੱਚ 2.30 ਲੱਖ ਘਰਾਂ ਨੂੰ 100 ਫੀਸਦੀ ਨਲਕੇ ਦੇ ਪਾਣੀ ਦੀ ਸਪਲਾਈ ਮੁਹੱਈਆ ਕਰਵਾ ਦਿੱਤੀ ਹੈ। ਸਰਕਾਰ ਦੇ ਜਲ ਜੀਵਨ ਮਿਸ਼ਨ ਦਾ ਟੀਚਾ 2024 ਤੱਕ ਸਾਰੇ ਪੇਂਡੂ ਘਰਾਂ ਨੂੰ ਪਾਈਪ ਪਾਣੀ ਮੁਹੱਈਆ ਕਰਵਾਉਣਾ ਹੈ।
ਪੜ੍ਹੋ ਇਹ ਵੀ ਖਬਰ - ਵਾਸਤੂ ਮੁਤਾਬਕ: ਘਰ 'ਚ ਰੱਖੋ ਇਹ ਚੀਜ਼ਾਂ, ਖੁੱਲ੍ਹਣਗੇ ‘ਤਰੱਕੀ’ ਦੇ ਸਾਰੇ ਰਸਤੇ ਤੇ ਨਹੀਂ ਹੋਵੇਗੀ ‘ਪੈਸੇ ਦੀ ਕਮੀ’
ਦੱਸ ਦੇਈਏ ਕਿ ਇਹ ਪੇਂਡੂ ਖੇਤਰਾਂ ਵਿੱਚ ਸਫਲਤਾਪੂਰਵਕ 100 ਫੀਸਦ ਘਰੇਲੂ ਨਲ ਕੁਨੈਕਸ਼ਨ ਮੁਹੱਈਆ ਕਰਵਾਉਂਦਾ ਹੈ, ਜਿਸ ਵਿੱਚ 2.30 ਲੱਖ ਪੇਂਡੂ ਘਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਵਲੋਂ ਘੋਸ਼ਣਾ ਕੀਤੀ ਗਈ ਹੈ ਕਿ ਸੂਬੇ ਦੇ ਸਾਰੇ ਪੇਂਡੂ ਘਰਾਂ ਵਿਚ ਹੁਣ ਨਲ ਅਤੇ ਪਾਣੀ ਦੀ ਸਪਲਾਈ ਸ਼ੁਰੂ ਹੋ ਚੁੱਕੀ ਹੈ। ਜੂਨ ਵਿੱਚ, ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਸਾਵੰਤ ਨੂੰ ਪੱਤਰ ਲਿਖ ਕੇ ਸੂਬੇ ਦੀ ਸਾਲਾਨਾ ਕਾਰਜ ਯੋਜਨਾ 2021 ਤੱਕ ਪੇਂਡੂ ਖੇਤਰਾਂ ਵਿੱਚ 100 ਫੀਸਦੀ ਪਾਣੀ ਦੇ ਸਹੂਲਤ ਮੁਹੱਈਆ ਕਰਵਾਉਣ ‘ਤੇ ਖੁਸ਼ੀ ਜ਼ਾਹਰ ਕੀਤੀ।
ਪੜ੍ਹੋ ਇਹ ਵੀ ਖਬਰ - Health tips : ਬੱਚਿਆਂ ਦੇ ਖਾਣੇ ‘ਚ ਜ਼ਰੂਰ ਸ਼ਾਮਲ ਕਰੋ ਇਹ ਚੀਜਾਂ, ਕੰਪਿਊਟਰ ਵਾਂਗ ਤੇਜ ਚਲੇਗਾ ‘ਦਿਮਾਗ’
ਜ਼ਿਕਰਯੋਗ ਹੈ ਕੇ ਦੋ ਜ਼ਿਲ੍ਹੇ ਉੱਤਰੀ ਗੋਆ ਜਿਸਦੇ ਪੇਂਡੂ ਇਲਾਕੇ 'ਚ ਕੁੱਲ 1.65 ਘਰਾਂ, ਦੱਖਣੀ ਗੋਆ ਦੇ ਲਗਭਗ 98,000 ਘਰਾਂ ਅਤੇ 191 ਗ੍ਰਾਮ ਪੰਚਾਇਤਾਂ ਟੂਟੀ ਕੁਨੈਕਸ਼ਨਾਂ ਅਤੇ ਪੱਕੀਆਂ ਪਾਈਪਾਂ ਦੀ ਸਪਲਾਈ ਨਾਲ ਪੂਰੀ ਤਰਾਂ ਸੰਤ੍ਰਿਪਤ ਹਨ। ਪਾਣੀ ਪਰੀਖਣ ਦੀਆਂ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ, ਸੂਬੇ ਦੀਆਂ ਮਾਨਤਾ ਪ੍ਰਾਪਤ ਬੋਰਡ ਦੁਆਰਾ ਟੈਸਟਿੰਗ ਅਤੇ ਕੈਲੀਬ੍ਰੇਸ਼ਨ ਲੈਬਾਰਟਰੀਆਂ (ਐੱਨ.ਏ.ਬੀ.ਐੱਲ.) ਦੁਆਰਾ ਪ੍ਰਵਾਨਿਤ 14 ਪਾਣੀ ਦੀ ਗੁਣਵੱਤਾ ਜਾਂਚ ਪ੍ਰਯੋਗਸ਼ਾਲਾਵਾਂ ਸਥਾਪਿਤ ਕਰਨ ਦੀ ਪ੍ਰਕਿਰਿਆ ਜਾਰੀ ਹੈ।
ਪੜ੍ਹੋ ਇਹ ਵੀ ਖਬਰ - Navratri 2020: ਜਾਣੋ ਨਰਾਤਿਆਂ 'ਚ ‘ਖੇਤਰੀ’ ਬੀਜਣ ਦਾ ਮਹੱਤਵ, ਹੁੰਦੀ ਹੈ ਮਾਂ ਦੀ ਕ੍ਰਿਪਾ
ਜਲ ਜੀਵਨ ਮਿਸ਼ਨ ਦੁਆਰਾ ਹਰ ਪਿੰਡ ਵਿੱਚ ਪੰਜ ਵਿਅਕਤੀਆਂ, ਖ਼ਾਸਕਰ ਜਨਾਨੀਆਂ ਨੂੰ ਫੀਲਡ ਟੈਸਟ ਕਿੱਟਾਂ ਦੀ ਵਰਤੋਂ ਵਿੱਚ ਸਿਖਲਾਈ ਦੇਣ ਦਾ ਆਦੇਸ਼ ਦਿੱਤਾ ਗਿਆ ਹੈ ਤਾਂ ਜੋ ਪਾਣੀ ਦੀ ਉਥੇ ਹੀ ਜਾਂਚ ਕੀਤੀ ਜਾ ਸਕੇ। ਸਰਵ ਵਿਆਪਕ ਪਹੁੰਚ ਦਾ ਟੀਚਾ ਹਾਸਲ ਕਰਨ ਤੋਂ ਬਾਅਦ ਹੁਣ ਸੂਬਾ ਸੈਂਸਰ ਅਧਾਰਤ ਸੇਵਾ ਸਪੁਰਦਗੀ ਨਿਗਰਾਨੀ ਪ੍ਰਣਾਲੀ ਦੀ ਯੋਜਨਾ ਬਣਾ ਰਿਹਾ ਹੈ ਤਾਂ ਜੋ ਪਾਣੀ ਦੀ ਸਪਲਾਈ ਦੀ ਕਾਰਜਕੁਸ਼ਲਤਾ ਦੀ ਨਿਗਰਾਨੀ ਕੀਤੀ ਜਾ ਸਕੇ। ਪੀਣ ਯੋਗ ਪਾਣੀ ਹਰ ਪੇਂਡੂ ਪਰਿਵਾਰ ਨੂੰ ਨਿਯਮਤ ਅਤੇ ਲੰਬੇ ਸਮੇਂ ਲਈ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ।
ਪੜ੍ਹੋ ਇਹ ਵੀ ਖਬਰ - Beauty Tips: ਇਨ੍ਹਾਂ ਗਲਤੀਆਂ ਦੇ ਕਾਰਨ ਝੜਨੇ ਸ਼ੁਰੂ ਹੋ ਜਾਂਦੇ ਹਨ ਤੁਹਾਡੇ ‘ਵਾਲ’