ਇਕ ਨਾ ਇਕ ਦਿਨ ਮਿਹਨਤ ਦਾ ਫਲ ਜ਼ਰੂਰ ਮਿਲਦਾ ਹੈ...

09/09/2020 10:31:01 AM

ਸੰਜੀਵ ਸਿੰਘ ਸੈਣੀ, ਮੋਹਾਲੀ  

ਜ਼ਿੰਦਗੀ ਇੱਕ ਕਲਾ ਹੈ। ਹਰ ਕੰਮ ਨੂੰ ਕਰਨ ਲਈ ਕੁਝ ਨਾ ਕੁਝ ਕੀਮਤ ਚੁਕਾਉਣੀ ਹੀ ਪੈਂਦੀ ਹੈ। ਕਿਸੇ ਵੀ ਤਰ੍ਹਾਂ ਦੇ ਟੀਚੇ ’ਤੇ ਪਹੁੰਚਣ ਲਈ ਮਿਹਨਤ ਜ਼ਰੂਰ ਕਰਨੀ ਪੈਂਦੀ ਹੈ ।ਜੇ ਸਾਡਾ ਟੀਚਾ ਵਧੀਆ ਹੋਵੇਗਾ ਤਾਂ ਅਸੀਂ ਮੰਜ਼ਿਲ ਸਰ ਕਰ ਸਕਦੇ ਹਨ। ਹਰ ਨਵੀਂ ਸਵੇਰ ਇਕ ਉਮੀਦ ਲੈ ਕੇ ਆਉਂਦੀ ਹੈ।  ਜ਼ਿੰਦਗੀ ਵਿੱਚ ਬਹੁਤ ਵਾਰ ਅਸਫਲਤਾਵਾਂ ਮਿਲਦੀਆਂ ਹਨ । ਕਦੇ ਵੀ ਉਦਾਸ ਨਾ ਹੋਵੋ।

ਸੋਚੋ ਕਿ ਸਫਲਤਾ ਸਾਨੂੰ ਕਿਉਂ ਨਹੀਂ ਮਿਲੀ। ਸਾਡੀ ਕਿਹੜੀ ਅਜਿਹੀ ਗਲਤੀ ਸੀ, ਜਿਹੜੀ ਸਾਨੂੰ ਆਪਣੇ ਟੀਚੇ ਤੇ ਨਹੀਂ ਪਹੁੰਚਾ ਸਕੀ । ਫਿਰ ਸੰਘਰਸ਼ ਕਰੋ।ਮਿਹਨਤ ਕਰਦੇ ਰਹੋ, ਫਲ ਦੀ ਇੱਛਾ ਨਾ ਕਰੋ। ਕਦੇ ਵੀ ਨਾ ਘਬਰਾਓ । ਅਸਫਲਤਾ ਮਨੁੱਖ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦੀ ਹੈ। ਸਫਲ ਲੋਕਾਂ ਨੂੰ ਕੋਈ ਵੀ ਕੰਮ ਕਰਨਾ ਹੈ ਤਾਂ ਉਹ ਹਰ ਹਾਲ ਵਿੱਚ ਕਰ ਕੇ ਹੀ ਸਾਹ ਲੈਂਦੇ ਹਨ। ਇਹ ਮੰਨ ਕੇ ਚੱਲੋ, ਜੇ ਕੋਈ ਮੁਸੀਬਤ ਪੈਦਾ ਹੋਈ ਹੈ ਤਾਂ ਉਸ ਦਾ ਹੱਲ ਵੀ ਹੈ ।

ਕਈ ਵਾਰ ਸਖ਼ਤ ਮਿਹਨਤ ਨਾਲ ਵੀ ਮਨ ਚਾਹਿਆ ਟੀਚਾ ਨਹੀਂ ਮਿਲਦਾ ਪਰ ਜੋ ਲਗਾਤਾਰ ਮਿਹਨਤ ਕਰਦਾ ਹੈ ਤੇ ਮੁਸੀਬਤਾਂ ਦਾ ਡੱਟ ਕੇ ਸਾਹਮਣਾ ਕਰਦਾ ਹੈ, ਸਫਲਤਾ ਉਸ ਦੇ ਪੈਰ ਚੁੰਮਦੀ ਹੈ । ਦਰੱਖਤਾਂ ਤੋਂ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ। ਪੱਤਝੜ ਵਿੱਚ ਉਨ੍ਹਾਂ ਦੇ ਪੱਤੇ ਝੜ ਜਾਂਦੇ ਹਨ ਅਤੇ ਰੁੱਖ ਨਵੇਂ ਪੱਤੇ ਆਉਣ ਦੀ ਆਸ ਰੱਖਦੇ ਹਨ ਤਾਂ ਜੋ ਉਹ ਰਾਹਗੀਰਾਂ ਨੂੰ ਛਾਂ ਦੇ ਸਕਣ। ਸਾਨੂੰ ਸਿਰਫ ਮਹਾਨ ਵਿਅਕਤੀਆਂ ਨੂੰ ਨਹੀਂ ਦੇਖਣਾ ਚਾਹੀਦਾ, ਸਗੋਂ ਉਨ੍ਹਾਂ ਦੇ ਕੰਮ ਦੇ ਤਰੀਕੇ ਨੂੰ ਵੀ ਦੇਖਣਾ ਚਾਹੀਦਾ ਹੈ। ਨਾਲ ਇਹ ਵੀ ਸਮਝਣਾ ਚਾਹੀਦਾ ਹੈ ਕਿ ਉਨ੍ਹਾਂ ਵਿੱਚ ਆਖਿਰ ਕੀ ਗੁਣ ਸੀ, ਉਨ੍ਹਾਂ ਨੇ ਇਸ ਮੰਜ਼ਿਲ ਨੂੰ ਸਰ ਕਿਵੇਂ ਕੀਤਾ ।

ਕੋਈ ਵੀ ਇਨਸਾਨ ਜਨਮ ਤੋਂ ਸਫ਼ਲਤਾ ਦੀ ਗਾਰੰਟੀ ਲੈ ਕੇ ਪੈਦਾ ਨਹੀਂ ਹੁੰਦਾ, ਸਗੋਂ ਆਪਣੇ ਕੰਮ ਨੂੰ ਬਿਹਤਰੀਨ ਢੰਗ ਨਾਲ ਕਰਕੇ ਸਿਖਰ ਤੇ ਪੁੱਜਦੇ ਹਨ ।ਲੋਕਾਂ ਦੀ ਕਦੇ ਵੀ ਪ੍ਰਵਾਹ ਨਾ ਕਰੋ। ਗਲਤੀਆਂ ਤੋਂ ਸਿੱਖੋ। ਗਲਤੀਆਂ ਦੁਬਾਰਾ ਨਾ ਕਰੋ । ਸਾਨੂੰ ਆਪਣੀ ਕਾਬਲੀਅਤ ਦਾ ਪੂਰਾ ਪ੍ਰਯੋਗ ਕਰਨਾ ਚਾਹੀਦਾ ਹੈ। ਚਾਹੇ ਉਹ ਸ਼ੌਕ ਕੋਈ ਵੀ ਖੇਤਰ ਦਾ ਹੋਵੇ । ਸਾਨੂੰ ਸਮਾਜ ਵਿੱਚ ਅਜਿਹੀਆਂ ਉਦਾਹਰਨਾਂ ਮਿਲ ਜਾਂਦੀਆਂ ਹਨ, ਜਿਨ੍ਹਾਂ ਕੋਲ ਜ਼ਿਆਦਾ ਸਰੋਤ ਨਾ ਹੋਣ ਕਰਕੇ ਵੀ ਮੰਜ਼ਿਲਾਂ ਨੂੰ ਸਰ ਕੀਤਾ।

ਅਬਰਾਹਿਮ ਲਿੰਕਨ ਜਿਸ ਦਾ ਬਚਪਨ ਗਰੀਬੀ ਵਿੱਚ ਵਿੱਚ ਬੀਤਿਆ ਸੀ, ਕਿਸ ਤਰ੍ਹਾਂ ਰਾਸ਼ਟਰਪਤੀ ਦਾ ਤਾਜ ਉਸ ਦੇ ਸਿਰ ਤੇ ਸੱਜਿਆ ਸੀ। ਜੇ ਮਹਾਨ ਬਣਨਾ ਚਾਹੁੰਦੇ ਹਾਂ ਤਾਂ ਆਪਣੇ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨਾ ਪਵੇਗਾ ਅਤੇ ਮੁਸੀਬਤਾਂ ਦਾ ਡੱਟ ਕੇ ਸਾਹਮਣਾ ਕਰਨਾ ਪਵੇਗਾ, ਤਾਂ ਹੀ ਸਫਲਤਾ ਦੀ ਮੰਜ਼ਿਲ ’ਤੇ ਪੁੱਜ ਸਕਾਂਗੇ । ਝੂਠ ਦਾ ਕਦੇ ਵੀ ਸਹਾਰਾ ਨਾ ਲਵੋ ।

ਹੌਂਸਲੇ ਨੂੰ ਆਪਣੇ ਢੇਰੀ ਨਾ ਹੋਣ ਦੇਵੋ। ਵਧੀਆ ਦੋਸਤਾਂ ਨਾਲ ਤਾਲਮੇਲ ਬਣਾ ਕੇ ਰੱਖੋ, ਜੋ ਤੁਹਾਨੂੰ ਅਸਫਲਤਾਵਾਂ ਦੇ ਦੌਰ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਨ। ਦੁੱਖ ਸੁੱਖ ਤਾਂ ਆਉਂਦੇ ਰਹਿੰਦੇ ਹਨ ।ਆਪਣੀ ਜ਼ਿੰਦਗੀ ਵਿੱਚ ਸੰਘਰਸ਼ ਕਰਦੇ ਰਹੋ। ਜੋ ਲੋਕ ਸਮੁੰਦਰ ਵਿੱਚੋਂ ਹੀਰੇ ਮੋਤੀ ਚੁਣਦੇ ਹਨ, ਉਹ ਸਫਲਤਾ ਨੂੰ ਇੱਕ ਦਿਨ ਪ੍ਰਾਪਤ ਕਰਦੇ ਹਨ। 

 


rajwinder kaur

Content Editor

Related News