ਪੌਂਗ ਡੈਮ ’ਚ ਪਾਣੀ ਖ਼ਤਰੇ ਦੇ ਨਿਸ਼ਾਨ ਨੇੜੇ, ਛੱਡਿਆ ਗਿਆ ਪਾਣੀ

08/28/2023 10:50:22 AM

ਹਾਜੀਪੁਰ (ਜੋਸ਼ੀ) : ਪੌਂਗ ਡੈਮ ਝੀਲ ’ਚ ਪਾਣੀ ਦੀ ਆਮਦ ਰੋਜ਼ਾਨਾ ਘੱਟ ਹੁੰਦੀ ਜਾ ਰਹੀ ਹੈ ਪਰ ਪਾਣੀ ਹਾਲੇ ਵੀ ਖ਼ਤਰੇ ਦੇ ਨਿਸ਼ਾਨ ਦੇ ਲਾਗੇ ਹੈ I ਬੀ. ਬੀ. ਐੱਮ. ਬੀ. ਪ੍ਰਸ਼ਾਸਨ ਵੱਲੋਂ ਡੈਮ ’ਚ ਪਾਣੀ ਦੀ ਸਥਿਤੀ ਨੂੰ ਕੰਟਰੋਲ ’ਚ ਰੱਖਣ ਲਈ ਪਾਣੀ ਛੱਡਣ ਦਾ ਸਿਲਸਿਲਾ ਜਾਰੀ ਰੱਖਿਆ ਹੋਇਆ ਹੈI

ਇਹ ਵੀ ਪੜ੍ਹੋ : ਅਹਿਮ ਖ਼ਬਰ : ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਜਾਰੀ ਕੀਤੇ ਇਹ ਹੁਕਮ

ਜਾਣਕਾਰੀ ਅਨੁਸਾਰ ਪੌਂਗ ਡੈਮ ਤੋਂ  ਸਪਿਲਵੇ ਰਾਹੀਂ 32381 ਅਤੇ ਪਾਵਰ ਹਾਊਸ ਰਾਹੀਂ 17218 ਕੁੱਲ 49599 ਕਿਊਸਿਕ ਪਾਣੀ ਸ਼ਾਹ ਨਹਿਰ ਬੈਰਾਜ ’ਚ ਛੱਡਿਆ ਗਿਆI ਬੀਤੀ ਸ਼ਾਮ 7 ਵਜੇ ਪੌਂਗ ਡੈਮ ਝੀਲ ’ਚ ਪਾਣੀ ਦੀ ਆਮਦ 38882 ਕਿਊਸਿਕ ਨੋਟ ਕੀਤੀ ਗਈ ਅਤੇ ਪੌਂਗ ਡੈਮ ਝੀਲ ਦਾ ਪੱਧਰ 1390.33 ਨੋਟ ਕੀਤਾ ਗਿਆ, ਜੋ ਖ਼ਤਰੇ ਦੇ ਨਿਸ਼ਾਨ ਤੋਂ .33 ਫੁੱਟ ਜ਼ਿਆਦਾ ਹੈI

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਸੂਬੇ ’ਚ ਗ਼ੈਰ-ਕਾਨੂੰਨੀ ਮਾਈਨਿੰਗ ’ਤੇ ਸ਼ਿਕੰਜਾ, ਦੋ ਦਿਨਾਂ ’ਚ 3 ਕੇਸ ਦਰਜ

ਜਾਣਕਾਰੀ ਅਨੁਸਾਰ ਸ਼ਾਹ ਨਹਿਰ ਬੈਰਾਜ ਤੋਂ 35889 ਕਿਊਸਿਕ ਪਾਣੀ ਬਿਆਸ ਦਰਿਆ ’ਚ ਛੱਡਿਆ ਜਾ ਰਿਹਾ ਹੈI

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

Babita

This news is Content Editor Babita