ਮਾਣ ਦਾ ਪਲ਼, ਅਦਾਕਾਰ ਸ਼ਾਹਰੁਖ ਖ਼ਾਨ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ

Sunday, Aug 11, 2024 - 01:33 PM (IST)

ਮਾਣ ਦਾ ਪਲ਼, ਅਦਾਕਾਰ ਸ਼ਾਹਰੁਖ ਖ਼ਾਨ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ

ਮੁੰਬਈ- ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖ਼ਾਨ ਦੇ ਨਾਂ 'ਤੇ ਇਕ ਹੋਰ ਉਪਲੱਬਧੀ ਜੁੜ ਗਈ ਹੈ। 10 ਅਗਸਤ ਨੂੰ, ਅਦਾਕਾਰ ਨੂੰ ਲੋਕਾਰਨੋ ਫਿਲਮ ਫੈਸਟੀਵਲ ਦੇ 77ਵੇਂ ਐਡੀਸ਼ਨ 'ਚ ਲਾਈਫਟਾਈਮ ਅਚੀਵਮੈਂਟ ਐਵਾਰਡ' ਨਾਲ ਸਨਮਾਨਿਤ ਕੀਤਾ ਗਿਆ ਸੀ। ਸ਼ਾਹਰੁਖ ਇਸ ਪੁਰਸਕਾਰ ਨਾਲ ਸਨਮਾਨਿਤ ਹੋਣ ਵਾਲੇ ਪਹਿਲੇ ਭਾਰਤੀ ਬਣ ਗਏ ਹਨ। ਇਸ ਦੌਰਾਨ ਅਦਾਕਾਰ ਨੇ ਆਪਣੇ ਦਿਲਕਸ਼ ਅੰਦਾਜ਼ ਨਾਲ ਸਭ ਨੂੰ ਮੰਤਰਮੁਗਧ ਕਰ ਦਿੱਤਾ। ਫੈਸਟੀਵਲ ਦੀਆਂ ਕਈ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਸ਼ਾਹਰੁਖ ਆਪਣੀ ਮੌਜੂਦਗੀ ਨਾਲ ਸਾਰਿਆਂ ਨੂੰ ਦੀਵਾਨਾ ਬਣਾਉਂਦੇ ਨਜ਼ਰ ਆ ਰਹੇ ਹਨ।

PunjabKesari

ਇਸ ਐਵਾਰਡ ਨੂੰ ਜਿੱਤਣ ਤੋਂ ਬਾਅਦ ਸ਼ਾਹਰੁਖ ਖਾਨ ਕਾਫੀ ਭਾਵੁਕ ਨਜ਼ਰ ਆਏ। ਟਰਾਫੀ ਨੂੰ ਆਪਣੇ ਹੱਥ 'ਚ ਚੁੱਕਦਿਆਂ ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਭਾਰੀ ਹੈ। ਉਹ ਅੱਗੇ ਕਹਿੰਦੇ ਹਨ ਕਿ , ‘ਮੈਂ ਤੁਹਾਡੇ ਸਾਰਿਆਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਕਿ ਤੁਸੀਂ ਇਸ ਬਹੁਤ ਹੀ ਖੂਬਸੂਰਤ, ਬਹੁਤ ਹੀ ਸੱਭਿਆਚਾਰਕ ਅਤੇ ਬੇਹੱਦ ਹੌਟ ਸ਼ਹਿਰ ਲੋਕਾਰਨੋ, ਜਿਸ ਨੇ ਮੇਰਾ ਬਹੁਤ ਹੀ ਵਧੀਆ ਤਰੀਕੇ ਨਾਲ ਸੁਆਗਤ ਕੀਤਾ ਹੈ। ਅਦਾਕਾਰ ਨੇ ਅੱਗੇ ਕਿਹਾ, ‘ਇੰਨੀ ਛੋਟੀ ਜਗ੍ਹਾ ‘ਤੇ ਇੰਨੇ ਲੋਕ ਅਤੇ ਉਹ ਵੀ ਇੰਨੀ ਗਰਮੀ ‘ਚ। ਅਜਿਹਾ ਮਹਿਸੂਸ ਹੁੰਦਾ ਹੈ ਜਿਵੇਂ ਮੈਂ ਆਪਣੇ ਦੇਸ਼ ਭਾਰਤ 'ਚ ਹਾਂ। ਮੈਨੂੰ ਇੱਥੇ ਬੁਲਾਉਣ ਲਈ ਤੁਹਾਡੇ ਸਾਰਿਆਂ ਦਾ ਬਹੁਤ ਬਹੁਤ ਧੰਨਵਾਦ।

PunjabKesari

ਵਰਕ ਫਰੰਟ ਦੀ ਗੱਲ ਕਰੀਏ ਤਾਂ ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖ਼ਾਨ ਜਲਦ ਹੀ ਫਿਲਮ ‘ਕਿੰਗ’ ‘ਚ ਨਜ਼ਰ ਆਉਣਗੇ। ਇਸ ਫਿਲਮ ‘ਚ ਉਹ ਆਪਣੀ ਬੇਟੀ ਸੁਹਾਨਾ ਨਾਲ ਸਕ੍ਰੀਨ ਸ਼ੇਅਰ ਕਰਦੇ ਨਜ਼ਰ ਆਉਣਗੇ।

PunjabKesari

ਇਸ ਫਿਲਮ ‘ਚ ਅਭਿਸ਼ੇਕ ਬੱਚਨ ਵਿਲੇਨ ਦੀ ਭੂਮਿਕਾ ‘ਚ ਨਜ਼ਰ ਆਉਣਗੇ। ‘ਬਾਦਸ਼ਾਹ’ ਇਕ ਐਕਸ਼ਨ-ਥ੍ਰਿਲਰ ਫਿਲਮ ਹੈ, ਜੋ ਇਕ ਗੁਰੂ ਅਤੇ ਇਕ ਚੇਲੇ ਦੀ ਯਾਤਰਾ ਨੂੰ ਦਰਸਾਉਂਦੀ ਹੈ। ਖਬਰਾਂ ਦੀ ਮੰਨੀਏ ਤਾਂ ਸ਼ਾਹਰੁਖ ਫਿਲਮ ‘ਚ ਇਕ ਡੌਨ ਦੀ ਭੂਮਿਕਾ ‘ਚ ਨਜ਼ਰ ਆਉਣਗੇ।

PunjabKesari


author

Priyanka

Content Editor

Related News