SBI ਨੇ ਬੈਂਕ ਖਿਲਾਫ ਸੋਸ਼ਲ ਮੀਡੀਆ ’ਚ ਲਿਖਣ ’ਤੇ ਕਰਮਚਾਰੀਆਂ ਨੂੰ ਕਾਰਵਾਈ ਕਰਨ ਦੀ ਦਿੱਤੀ ਚਿਤਾਵਨੀ
Saturday, Apr 04, 2020 - 12:54 AM (IST)
ਕੋਲਕਾਤਾ (ਭਾਸ਼ਾ)-ਭਾਰਤੀ ਸਟੇਟ ਬੈਂਕ (ਐੱਸ. ਬੀ. ਆਈ.) ਨੇ ਆਪਣੇ ਕਰਮਚਾਰੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਹ ਸੋਸ਼ਲ ਮੀਡੀਆ ’ਚ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਬੈਂਕ ਦੇ ਕਾਰੋਬਾਰ ਨੂੰ ਲੈ ਕੇ ਕੋਈ ਉਲਟ ਪੋਸਟ ਕਰਨਗੇ, ਤਾਂ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਜ਼ (ਯੂ. ਐੱਫ. ਬੀ. ਯੂ.) ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਕੋਰੋਨਾ ਵਾਇਰਸ ਸੰਕਟ ’ਚ ਐੱਸ. ਬੀ. ਆਈ. ਇਕਮਾਤਰ ਅਜਿਹਾ ਬੈਂਕ ਹੈ, ਜਿਸ ਨੇ ਇਸ ਤਰ੍ਹਾਂ ਦਾ ਸਰਕੁਲਰ ਜਾਰੀ ਕੀਤਾ ਹੈ। ਇਸ ਬਾਰੇ ਸੰਪਰਕ ਕਰਨ ’ਤੇ ਕੋਲਕਾਤਾ ਜ਼ੋਨ ਦੇ ਐੱਸ. ਬੀ. ਆਈ. ਦੇ ਮੁੱਖ ਮਹਾਪ੍ਰਬੰਧਕ ਰੰਜਨ ਕੁਮਾਰ ਮਿਸ਼ਰਾ ਨੇ ਕਿਹਾ ਕਿ ਬੈਂਕ ਦੀ ਇਕ ਸੋਸ਼ਲ ਮੀਡੀਆ ਨੀਤੀ ਹੈ, ਜਿਸ ਦੀ ਪਾਲਣਾ ਕਰਨ ਦੀ ਹਰ ਇਕ ਕਰਮਚਾਰੀ ਤੋਂ ਉਮੀਦ ਕੀਤੀ ਜਾਂਦੀ ਹੈ, ਅਜਿਹਾ ਨਾ ਕਰਨ ’ਤੇ ਕਾਰਵਾਈ ਕੀਤੀ ਜਾ ਸਕਦੀ ਹੈ।