ਦੂਜੀ ਵਾਰ ਕੋਰੋਨਾ ਇਨਫੈਕਸ਼ਨ ਹੋ ਸਕਦੈ ‘ਗੰਭੀਰ’,ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਖਿਆਲ (ਵੀਡੀਓ)

Friday, Oct 16, 2020 - 06:18 PM (IST)

ਜਲੰਧਰ (ਬਿਊਰੋ) - ਲੇਸੈਂਟ ਇਨਫੈਕਸ਼ਨ ਡਿਜ਼ੀਜ਼ ਪਤ੍ਰਿਕਾ 'ਚ ਇੱਕ ਅਧਿਐਨ ਪ੍ਰਕਾਸ਼ਿਤ ਹੋਇਆ ਹੈ। ਇਸ ਮੁਤਾਬਕ ਦੂਜੀ ਵਾਰ ਕੋਰੋਨਾ ਵਾਇਰਸ ਦੀ ਲਪੇਟ 'ਚ ਆਉਣ ਵਾਲੇ ਪੀੜਤ ਲੋਕਾਂ ਵਿੱਚ ਇਸ ਦੀ ਇਨਫੈਕਸ਼ਨ ਜ਼ਿਆਦਾ ਗੰਭੀਰ ਹੋ ਸਕਦਾ ਹੈ। ਅਮਰੀਕਾ ਦੀ ਨੇਵਾਦਾ ਯੂਨੀਵਰਸਿਟੀ ਦੇ ਵਿਗਿਆਨੀਆਂ ਨੇ 48 ਦਿਨਾਂ ਅੰਦਰ ਇੱਕ 25 ਸਾਲਾ ਨੌਜਵਾਨ ਨੂੰ ਦੂਜੀ ਵਾਰ ਕੋਰੋਨਾ ਤੋਂ ਪ੍ਰਭਾਵਿਤ ਪਾਇਆ। ਦੂਜੀ ਵਾਰ ਪੀੜਤ ਹੋਣ ’ਤੇ ਉਸ ਨੌਜਵਾਨ ਦੇ ਅੰਦਰ ਕੋਰੋਨਾ ਵਾਇਰਸ ਦੇ ਜ਼ਿਆਦਾ ਗੰਭੀਰ ਲੱਛਣ ਪਾਏ ਗਏ। 

ਪੜ੍ਹੋ ਇਹ ਵੀ ਖਬਰ - ਵਾਸਤੂ ਮੁਤਾਬਕ: ਘਰ ''ਚ ਰੱਖੋ ਇਹ ਚੀਜ਼ਾਂ, ਖੁੱਲ੍ਹਣਗੇ ‘ਤਰੱਕੀ’ ਦੇ ਰਸਤੇ ਤੇ ਨਹੀਂ ਹੋਵੇਗੀ ‘ਪੈਸੇ ਦੀ ਕਮੀ’

ਇਸ ਸਬੰਧ ’ਚ ਵਿਗਿਆਨੀਆਂ ਦਾ ਕਹਿਣਾ ਹੈ ਕਿ ਜੇਕਰ ਤੁਸੀਂ ਇੱਕ ਵਾਰ ਕੋਰੋਨਾ ਤੋਂ ਠੀਕ ਹੋ ਗਏ ਹੋ ਤਾਂ ਇਸਦਾ ਮਤਲਬ ਇਹ ਨਹੀਂ ਹੈ ਕਿ ਤੁਹਾਡੇ ਸਰੀਰ ਵਿੱਚ ਇਮਿਯੂਨਿਟੀ ਪੂਰੀ ਵਿਕਸਤ ਹੋ ਗਈ ਹੈ। ਹਾਲਾਂਕਿ ਦੂਜੀ ਵਾਰ ਇੰਫੈਕਟੇਡ ਹੋਏ ਲੋਕਾਂ ਦੇ ਡੂੰਘੇ ਅਧਿਐਨ ਦੀ ਲੋੜ ਹੈ। ਇਸ ਤੋਂ ਇਲਾਵਾ ਵਿਗਿਆਨੀਆਂ ਦਾ ਕਹਿਣਾ ਹੈ ਕਿ ਸਰਦੀਆਂ ਵਿੱਚ ਕੋਰੋਨਾ ਵਾਇਰਸ ਦੇ ਇਨਫੈਕਸ਼ਨ ਵਧਣ ਦਾ ਖਦਸ਼ਾ ਜ਼ਿਆਦਾ ਹੈ। 

ਪੜ੍ਹੋ ਇਹ ਵੀ ਖਬਰ - Navratri 2020: ਜਾਣੋ ਨਰਾਤਿਆਂ 'ਚ ‘ਖੇਤਰੀ’ ਬੀਜਣ ਦਾ ਮਹੱਤਵ, ਹੁੰਦੀ ਹੈ ਮਾਂ ਦੀ ਕ੍ਰਿਪਾ

ਉਨ੍ਹਾਂ ਦਾ ਕਹਿਣਾ ਹੈ ਕਿ ਗਰਮੀ ਦੇ ਮੌਸਮ ਵਿੱਚ ਕੋਰੋਨਾ ਵਾਇਰਸ ਫੈਲਣ ਦਾ ਵੱਡਾ ਕਾਰਨ ਇਨਫੈਕਸ਼ਨ ਦੇ ਛੋਟੇ ਆਕਾਰ ਦੇ ਏਰੋਸੋਲ ਕਣਾਂ ਦੇ ਸੰਪਰਕ ਵਿੱਚ ਆਉਣਾ ਹੈ। ਜਦੋਂਕਿ ਸਰਦੀ ਵਿੱਚ ਇਨਫੈਕਸ਼ਨ ਫੈਲਣ ਦਾ ਮੁੱਖ ਕਾਰਨ ਮੂੰਹ ਅਤੇ ਨੱਕ ਤੋਂ ਨਿਕਲੀਆਂ ਬੂੰਦਾਂ ਦੇ ਸਿੱਧੇ ਸੰਪਰਕ ਵਿੱਚ ਆਉਣਾ ਹੋ ਸਕਦਾ ਹੈ। ਅਮਰੀਕਾ ਦੀ ਕੈਲੇਫੋਰਨੀਆ ਯੂਨੀਵਰਸਿਟੀ ਦੇ ਖੋਜਕਾਰਾਂ ਦਾ ਕਹਿਣਾ ਹੈ ਕਿ ਕੋਰੋਨਾ ਤੋਂ ਬਚਣ ਲਈ ਛੇ ਫੁੱਟ ਦੀ ਦੂਰੀ ਬਣਾਉਣ ਦੀ ਬਹੁਤ ਜ਼ਰੂਰਤ ਹੈ। ਜ਼ਿਆਦਤਰ ਸਥਿਤੀਆਂ ਵਿੱਚ ਸਾਹ ਤੋਂ ਨਿਕਲੇ ਤਰਲ ਕਣਾਂ ਨੂੰ ਛੇ ਫੁੱਟ ਤੋਂ ਜ਼ਿਆਦਾ ਦੂਰ ਜਾਂਦੇ ਵੇਖਿਆ ਗਿਆ ਹੈ।

ਪੜ੍ਹੋ ਇਹ ਵੀ ਖਬਰ - ਜੋੜਾਂ ਦਾ ਦਰਦ ਤੇ ਭਾਰ ਘਟਾਉਣ ’ਚ ਮਦਦ ਕਰਦੈ ‘ਨਾਰੀਅਲ ਦਾ ਤੇਲ’, ਜਾਣੋ ਹੋਰ ਵੀ ਫਾਇਦੇ


rajwinder kaur

Content Editor

Related News