ਬਿਹਾਰ : ਸਾਵਣ ਮਹੀਨੇ ਦੇ ਤੀਜੇ ਸੋਮਵਾਰ ਮੰਦਰ 'ਚ ਮਚੀ ਭਾਜੜ, 7 ਸ਼ਰਧਾਲੂਆਂ ਦੀ ਮੌਤ

Monday, Aug 17, 2026 - 10:07 AM (IST)

ਬਿਹਾਰ : ਸਾਵਣ ਮਹੀਨੇ ਦੇ ਤੀਜੇ ਸੋਮਵਾਰ ਮੰਦਰ 'ਚ ਮਚੀ ਭਾਜੜ, 7 ਸ਼ਰਧਾਲੂਆਂ ਦੀ ਮੌਤ

ਲਖੀਸਰਾਏ : ਬਿਹਾਰ ਦੇ ਲਖੀਸਰਾਏ ਵਿੱਚ ਸਥਿਤ ਇਤਿਹਾਸਕ ਅਸ਼ੋਕ ਧਾਮ (ਇੰਦਰ ਦਮਨੇਸ਼ਵਰ ਮਹਾਦੇਵ ਮੰਦਰ) ਵਿੱਚ ਭਾਜੜ ਮਚ ਜਾਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਦੌਰਾਨ 7 ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ ਕਰੀਬ ਇੱਕ ਦਰਜਨ ਮਹਿਲਾ ਸ਼ਰਧਾਲੂ ਜ਼ਖ਼ਮੀ ਹੋ ਗਈਆਂ ਹਨ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਲਖੀਸਰਾਏ ਦੇ ਸਦਰ ਹਸਪਤਾਲ ਭੇਜਿਆ ਗਿਆ ਹੈ। ਇਸ ਦੌਰਾਨ ਕੁਝ ਮਹਿਲਾ ਸ਼ਰਧਾਲੂਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਪੜ੍ਹੋ ਇਹ ਵੀ - ਜਿਊਂਦੇ ਪੁੱਤਰ ਦਾ ਮਾਂ ਨੇ ਬਣਵਾ 'ਤਾ Death ਸਰਟੀਫਿਕੇਟ, ਪੂਰਾ ਮਾਮਲਾ ਜਾਣ ਤੁਹਾਡੇ ਵੀ ਉੱਡਣਗੇ ਹੋਸ਼

PunjabKesari

ਮਿਲੀ ਜਾਣਕਾਰੀ ਮੁਤਾਬਕ ਲਖੀਸਰਾਏ ਦੇ ਅਸ਼ੋਕ ਧਾਮ ਮੰਦਰ ਦੇ ਬਾਹਰੀ ਪਰਿਸਰ ਵਿੱਚ ਬਿਜਲੀ ਦੇ ਖੰਭੇ ਵਿਚ ਕਰੰਟ ਆ ਗਿਆ, ਜਿਸ ਕਾਰਨ ਕਈ ਸ਼ਰਧਾਲੂ ਇੱਕ ਦੂਜੇ ਦੇ ਹੇਠਾਂ ਦੱਬ ਗਏ। ਇਸ ਘਟਨਾ ਦੌਰਾਨ 7 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਕਈ ਗੰਭੀਰ ਜ਼ਖਮੀ ਹੋਏ ਹਨ। ਸਾਵਣ ਮਹੀਨੇ ਦਾ ਤੀਜਾ ਸੋਮਵਾਰ ਹੋਣ ਵਾਲੀ ਵੱਡੀ ਗਿਣਤੀ ਵਿੱਚ ਸ਼ਰਧਾਲੂ ਜਲ-ਅਭਿਸ਼ੇਕ ਕਰਨ ਲਈ ਮੰਦਰ ਵਿੱਚ ਇਕੱਠੇ ਹੋਏ ਸਨ। ਜਿਸ ਦੌਰਾਨ ਹੋਈ ਧੱਕਾ-ਮੁੱਕੀ ਦੌਰਾਨ ਇਹ ਘਟਨਾ ਵਾਪਰ ਗਈ। ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਰਾਤ ​​ਦੇ ਸਮੇਂ ਅਸ਼ੋਕਧਾਮ ਸਟੇਸ਼ਨ ਤੋਂ ਮੰਦਰ ਜਾਣ ਵਾਲੇ ਰਸਤੇ 'ਤੇ ਤਾਰਾਂ ਸਮੇਤ ਇੱਕ ਬਿਜਲੀ ਦਾ ਖੰਭਾ ਡਿੱਗਿਆ ਪਿਆ ਸੀ। ਇਸ ਤੋਂ ਬਾਅਦ ਸ਼ਰਧਾਲੂਆਂ ਵਿੱਚ ਦਹਿਸ਼ਤ ਫੈਲ ਗਈ।।

ਪੜ੍ਹੋ ਇਹ ਵੀ - 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ ਵੱਡੀ ਭਵਿੱਖਬਾਣੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News