CM ਮਾਨ ਦੀ ਮੁਲਾਕਾਤ ਤੋਂ ਲੈ ਕੇ ਰਤਨ ਟਾਟਾ ਦੇ ਉਤਰਾਧਿਕਾਰੀ ਦੇ ਐਲਾਨ ਹੋਣ ਤੱਕ ਅੱਜ ਦੀਆਂ ਟੌਪ-10 ਖਬਰਾਂ

Friday, Oct 11, 2024 - 07:51 PM (IST)

CM ਮਾਨ ਦੀ ਮੁਲਾਕਾਤ ਤੋਂ ਲੈ ਕੇ ਰਤਨ ਟਾਟਾ ਦੇ ਉਤਰਾਧਿਕਾਰੀ ਦੇ ਐਲਾਨ ਹੋਣ ਤੱਕ ਅੱਜ ਦੀਆਂ ਟੌਪ-10 ਖਬਰਾਂ

ਜਲੰਧਰ - ਅੱਜ ਪੰਜਾਬ ’ਚ ਜਿੱਥੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਹੁਕਮ ਜਾਰੀ ਹੋਏ ਹਨ, ਉੱਥੇ ਦੂਜੇ ਪਾਸੇ ਹੀ ਮਾਇਆਵਤੀ ਨੇ ਕਿਹਾ ਕਿ ਬਸਪਾ ਹੁਣ ਆਉਣ ਵਾਲੀਆਂ ਚੋਣਾਂ ’ਚ ਕਿਸੇ ਨਾਲ ਗਠਜੋੜ ਨਹੀਂ ਕਰੇਗੀ, ਇਸ ਦੇ ਨਾਲ ਹੀ ਕੌਮਾਂਤਰੀ ਅਤੇ ਵਪਾਰਕ ਪੱਧਰ ਦੀ ਗੱਲ ਕਰੀਏ ਤਾਂ ਟਾਟਾ ਰਤਨ ਦੇ ਉੱਤਰਾਧਿਕਾਰੀ ਦਾ ਐਲਾਨ ਹੋ ਚੁੱਕਾ ਹੈ।

1. CM ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ- ਪੰਜਾਬ ਵਿਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪੰਚਾਇਤੀ ਚੋਣਾਂ, ਉੱਚ ਸਿੱਖਿਆ ਸਮੇਤ ਸੂਬੇ ਦੇ ਕਈ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਗਈ। ਇਹ ਮੁਲਾਕਾਤ ਪੰਜਾਬ ਰਾਜ ਭਵਨ ਵਿਖੇ ਹੋਈ।

ਹੋਰ ਜਾਣਕਾਰੀ ਲਈ ਕਲੀਕ ਕਰੋ।- CM ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ 

2. ਭਾਨਾ ਸਿੱਧੂ ਖ਼ਿਲਾਫ ਪਰਚਾ ਦਰਜ, ਲੱਗੇ ਵੱਡੇ ਦੋਸ਼
ਪਟਿਆਲਾ (ਕੰਵਲਜੀਤ) : ਯੂਟਿਊਬਰ ਭਾਨਾ ਸਿੱਧੂ ਖ਼ਿਲਾਫ ਪਟਿਆਲਾ ਦੇ ਸਦਰ ਥਾਣੇ ਵਿਚ ਪਰਚਾ ਦਰਜ ਹੋਇਆ ਹੈ। ਸ਼ਿਕਾਇਤ ਕਰਤਾ ਪੂਨਮ ਸੁਆਮੀ ਅਨੁਸਾਰ ਭਾਨਾ ਸਿੱਧੂ ਅਤੇ ਉਸਦੇ ਸਾਥੀਆਂ ਵਲੋਂ ਉਨ੍ਹਾਂ ਦੀ ਡੇਰੇ ਦੀ ਜ਼ਮੀਨ 'ਚ ਧੱਕੇ ਨਾਲ ਪੱਕੀ ਹੋਈ ਝੋਨੇ ਦੀ ਫਸਲ ਵੱਢਣ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਲੱਗੇ ਹਨ। ਪੀੜਤਾ ਨੇ ਆਪਣੇ ਬਿਆਨਾਂ ਵਿਚ ਲਿਖਵਾਇਆ ਕਿ ਪਿੰਡ ਤੇਜਾਂ ਵਿਚ ਸਾਡੀ ਕੁੱਲ 106 ਏਕੜ ਜ਼ਮੀਨ ਵਿਚੋਂ 36 ਏਕੜ ਜ਼ਮੀਨ ਜਿਸ ਵਿਚ ਅਸੀਂ ਜੀਰੀ ਲਗਾਈ ਹੋਈ ਸੀ। ਸੱਤ ਤਾਰੀਖ਼ ਨੂੰ ਅਸੀਂ ਆਪਣੇ ਪਿੰਡ ਫਸਲ ਦੇਖਣ ਲਈ ਗਏ ਤਾਂ ਸਾਡੇ ਖੇਤਾਂ ਵਿਚ ਅਮਨ ਭਾਨਾ ਸਿੱਧੂ ਅਤੇ ਉਸਦੀ ਭੈਣ ਪਾਲ ਕੌਰ ਸਮੇਤ ਅੱਠ ਤੋਂ ਨੌ ਵਿਅਕਤੀ ਜੀਰੀ ਦੀ ਫਸਲ ਵੱਢ ਰਹੇ ਸਨ।

ਹੋਰ ਜਾਣਕਾਰੀ ਲਈ ਕਲੀਕ ਕਰੋ।- ਭਾਨਾ ਸਿੱਧੂ ਖ਼ਿਲਾਫ ਪਰਚਾ ਦਰਜ, ਲੱਗੇ ਵੱਡੇ ਦੋਸ਼ 

3. ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਲਈ ਜਾਰੀ ਕੀਤੇ ਨਵੇਂ ਹੁਕਮ
ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਮਾਪੇ ਅਧਿਆਪਕ ਮੀਟਿੰਗ 18 ਅਕਤੂਬਰ 2024 ਨੂੰ ਮਨਾਈ ਜਾਣ ਵਾਲੀ ਹੈ। ਇਸ ਮੀਟਿੰਗ ਦਾ ਮਕਸਦ ਮਾਪਿਆਂ ਨੂੰ ਵਿਦਿਆਰਥੀਆਂ ਦੀਆਂ ਵਿੱਦਿਆਕਾਰੀ ਪ੍ਰਗਤੀ ਬਾਰੇ ਜਾਣਕਾਰੀ ਦੇਣਾ ਹੈ ਅਤੇ ਉਨ੍ਹਾਂ ਦੇ ਵਿਕਾਸ ਲਈ ਹੋਰ ਯਤਨਾਂ ਬਾਰੇ ਵਿਚਾਰ ਚਰਨਾ ਕਰਨੀ ਹੈ। ਇਸ ਮੀਟਿੰਗ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਨਾਲ ਗੱਲਬਾਤ ਕਰਕੇ ਸਕੂਲਾਂ ਵਿਚ ਸਫਾਈ ਮੁਹਿੰਮ, ਖੇਡਾਂ ਦੀ ਪ੍ਰਗਤੀ ਅਤੇ ਵਿਦਿਆਰਥੀਆਂ ਦੀ ਹਾਜ਼ਰੀ ਵਿਚ ਸੁਧਾਰ ਕਰਨ ਲਈ ਢੰਗ ਤਰੀਕੇ ਤਜਵੀਜ਼ ਕੀਤੇ ਜਾਣਗੇ।

ਹੋਰ ਜਾਣਕਾਰੀ ਲਈ ਕਲੀਕ ਕਰੋ।- ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਲਈ ਜਾਰੀ ਕੀਤੇ ਨਵੇਂ ਹੁਕਮ

4. ਪੰਜਾਬ ਦੇ ਲੋਕ 13 ਅਕਤੂਬਰ ਨੂੰ ਭੁੱਲ ਕੇ ਨਾ ਨਿਕਲਿਓ ਘਰੋਂ ਬਾਹਰ, ਕਿਸਾਨਾਂ ਨੇ ਕਰ 'ਤਾ ਵੱਡਾ ਐਲਾਨ
ਚੰਡੀਗੜ੍ਹ : ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ 13 ਅਕਤੂਬਰ ਨੂੰ ਸੂਬੇ ਭਰ ਵਿਚ ਸੜਕੀ ਆਵਾਜਾਈ ਜਾਮ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸਰਕਾਰਾਂ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹਨ, ਜਿਸ ਦੇ ਚੱਲਦੇ 13 ਅਕਤੂਬਰ ਨੂੰ ਪੰਜਾਬ ਭਰ ਵਿਚ ਸੜਕੀ ਆਵਾਜਾਈ ਜਾਮ ਕੀਤੀ ਜਾਵੇਗੀ, ਪੰਜਾਬ ਭਰ ਵਿਚ ਦੁਪਹਿਰ 12 ਤੋਂ 3 ਵਜੇ ਤਕ ਸੜਕਾਂ ਜਾਮ ਕਰਕੇ ਪ੍ਰਦਰਸ਼ਨ ਕੀਤੇ ਜਾਣਗੇ।

ਹੋਰ ਜਾਣਕਾਰੀ ਲਈ ਕਲੀਕ ਕਰੋ।- ਪੰਜਾਬ ਦੇ ਲੋਕ 13 ਅਕਤੂਬਰ ਨੂੰ ਭੁੱਲ ਕੇ ਨਾ ਨਿਕਲਿਓ ਘਰੋਂ ਬਾਹਰ, ਕਿਸਾਨਾਂ ਨੇ ਕਰ 'ਤਾ ਵੱਡਾ ਐਲਾਨ

5. ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਅਪਡੇਟ, ਹਾਈਕੋਰਟ ਦਾ ਆਇਆ ਨਵਾਂ ਫ਼ੈਸਲਾ
ਚੰਡੀਗੜ੍ਹ : ਪੰਜਾਬ ਦੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਅਪਡੇਟ ਹੈ। ਚੋਣਾਂ ਨੂੰ ਲੈ ਕੇ ਹਾਈਕੋਰਟ ਵਿਚ ਅੱਜ ਹੋਈ ਸੁਣਵਾਈ ਦੌਰਾਨ ਅਦਾਲਤ ਨੇ 9 ਅਕਤੂਬਰ ਨੂੰ 275 ਪੰਚਾਇਤਾਂ ਦੀਆਂ ਚੋਣਾਂ 'ਤੇ ਰੋਕ ਲਗਾਉਣ ਦੇ ਫ਼ੈਸਲੇ 'ਤੇ ਇਤਰਾਜ਼ ਪ੍ਰਗਟਾਇਆ ਹੈ। ਦਰਅਸਲ ਪੰਜਾਬ ਸਰਕਾਰ ਨੇ ਹਾਈਕੋਰਟ ਦੇ ਇਸ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਜਾਣ ਦੀ ਬਜਾਏ ਹਾਈਕੋਰਟ ਵਿਚ ਹੀ ਮੁੜ ਅਪੀਲ ਦਾਇਰ ਕੀਤੀ ਸੀ ਜਿਸ ਤੋਂ ਬਾਅਦ ਅਦਾਲਤ ਨੇ ਕਿਹਾ ਕਿ ਸੰਯੁਕਤ ਪਟੀਸ਼ਨ ਦੇ ਆਧਾਰ 'ਤੇ ਚੋਣਾਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣਾ ਸਹੀ ਨਹੀਂ ਹੈ। ਪੰਚਾਇਤ ਦੇ ਹਰ ਮਸਲੇ ਦੀ ਸੁਣਵਾਈ ਕੀਤੀ ਜਾਵੇ, ਜਿਸ ਤੋਂ ਬਾਅਦ ਹੀ ਕੋਈ ਫ਼ੈਸਲਾ ਲਿਆ ਜਾਵੇ। ਸਾਰੀਆਂ ਪਟੀਸ਼ਨਾਂ ਦੀ ਸੁਣਵਾਈ ਹੁਣ ਸੋਮਵਾਰ ਨੂੰ ਹੋਵੇਗੀ। ਸੋਮਵਾਰ ਨੂੰ ਅਦਾਲਤ ਵਿਚ 300 ਹੋਰ ਪੰਚਾਇਤਾਂ ਦੇ ਮੁੱਦੇ ਇਕ-ਇਕ ਕਰਕੇ ਸੁਣੇ ਜਾਣਗੇ।

ਹੋਰ ਜਾਣਕਾਰੀ ਲਈ ਕਲੀਕ ਕਰੋ।-ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਅਪਡੇਟ, ਹਾਈਕੋਰਟ ਦਾ ਆਇਆ ਨਵਾਂ ਫ਼ੈਸਲਾ

6. ਮਾਇਆਵਤੀ ਦੀ ਗਠਜੋੜ ਤੋਂ ਤੌਬਾ, ਅਕਾਲੀ ਦਲ ਨਾਲੋਂ ਤੋੜਿਆ ਨਾਤਾ?
ਨੈਸ਼ਨਲ : ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਬਸਪਾ ਦੇ ਇਨੈਲੋ ਨਾਲ ਗਠਜੋੜ ਦੀ ਅਸਫਲਤਾ ਦੇ ਕੌੜੇ ਅਨੁਭਵ ਤੋਂ ਬਾਅਦ ਬਸਪਾ ਸੁਪਰੀਮੋ ਮਾਇਆਵਤੀ ਵਲੋਂ ਵੱਡਾ ਐਲਾਨ ਕੀਤਾ ਗਿਆ ਹੈ। ਮਾਇਆਵਤੀ ਨੇ ਕਿਹਾ ਕਿ ਬਸਪਾ ਹੁਣ ਆਉਣ ਵਾਲੀਆਂ ਚੋਣਾਂ ਵਿੱਚ ਕਿਸੇ ਨਾਲ ਗਠਜੋੜ ਨਹੀਂ ਕਰੇਗੀ। ਦੱਸ ਦੇਈਏ ਕਿ ਬਸਪਾ ਸੁਪਰੀਮੋ ਮਾਇਆਵਤੀ ਨੇ ਪਾਰਟੀ ਦੀਆਂ ਭਵਿੱਖੀ ਯੋਜਨਾਵਾਂ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਕੁਝ ਗੱਲਾਂ ਕਹੀਆਂ ਹਨ।
ਹੋਰ ਜਾਣਕਾਰੀ ਲਈ ਕਲੀਕ ਕਰੋ।-ਮਾਇਆਵਤੀ ਦੀ ਗਠਜੋੜ ਤੋਂ ਤੌਬਾ, ਅਕਾਲੀ ਦਲ ਨਾਲੋਂ ਤੋੜਿਆ ਨਾਤਾ?

7. ਵੱਡਾ ਹਾਦਸਾ! ਟਰੇਨਿੰਗ ਦੌਰਾਨ ਫਟ ਗਿਆ ਤੋਪ ਦਾ ਗੋਲਾ, 2 ਅਗਨੀਵੀਰਾਂ ਦੀ ਮੌਤ
ਨਾਸਿਕ (ਭਾਸ਼ਾ)- ਆਟਿਰਲਰੀ ਸੈਂਟਰ 'ਚ ਪ੍ਰੀਖਣ ਦੌਰਾਨ ਵੱਡਾ ਹਾਦਸਾ ਵਾਪਰ ਗਿਆ। ਇੱਥੇ ਤੋਪ ਨਾਲ ਦਾਗ਼ੇ ਗਏ ਇਕ ਗੋਲੇ ਦੇ ਫਟਣ ਕਾਰਨ 2 ਅਗਨੀਵੀਰਾਂ ਦੀ ਮੌਤ ਹੋ ਗਈ। ਇਹ ਹਾਦਸਾ ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ 'ਚ ਹੋਇਆ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਵੀਰਵਾਰ ਦੁਪਹਿਰ ਨਾਸਿਕ ਰੋਡ ਇਲਾਕੇ 'ਚ 'ਆਰਿਟਲਰੀ ਸੈਂਟਰ' 'ਚ ਵਾਪਰੀ। ਉਨ੍ਹਾਂ ਦੱਸਿਆ ਕਿ ਧਮਾਕੇ 'ਚ ਅਗਨੀਵੀਰ ਗੋਹਿਲ ਵਿਸ਼ਵਰਾਜ ਸਿੰਘ (20) ਅਤੇ ਸੈਫਤ ਸ਼ਿਟ (21) ਦੀ ਮੌਤ ਹੋ ਗਈ।
ਹੋਰ ਜਾਣਕਾਰੀ ਲਈ ਕਲੀਕ ਕਰੋ।-ਵੱਡਾ ਹਾਦਸਾ! ਟਰੇਨਿੰਗ ਦੌਰਾਨ ਫਟ ਗਿਆ ਤੋਪ ਦਾ ਗੋਲਾ, 2 ਅਗਨੀਵੀਰਾਂ ਦੀ ਮੌਤ

8. ਸਰੀ 'ਚ ਭਾਬੀ ਦਾ ਕਤਲ ਕਰਨ ਵਾਲੇ ਪੰਜਾਬੀ ਨੂੰ ਹੋਈ 10 ਸਾਲ ਕੈਦ, ਹੋਵੇਗਾ ਡਿਪੋਰਟ
ਸਰੀ- ਸਰੀ ਦੇ ਹਰਪ੍ਰੀਤ ਸਿੰਘ ਨੂੰ ਆਪਣੀ ਭਾਬੀ ਦਾ ਕਤਲ ਕਰਨ ਅਤੇ 2 ਸਾਲਾ ਭਤੀਜੀ ਅਤੇ ਬਜ਼ੁਰਗ ਪਿਤਾ ਨੂੰ ਜ਼ਖ਼ਮੀ ਕਰਨ ਦੇ ਦੋਸ਼ ਵਿਚ ਬੀਸੀ ਸੁਪਰੀਮ ਕੋਰਟ ਨੇ 10 ਸਾਲ ਦੀ ਸਜ਼ਾ ਸੁਣਾਈ ਹੈ। ਨਾਲ ਹੀ ਉਸ 'ਤੇ 10 ਸਾਲ ਲਈ ਹਥਿਆਰ ਰੱਖਣ 'ਤੇ ਵੀ ਪਾਬੰਦੀ ਲਗਾਈ ਹੈ। ਮ੍ਰਿਤਕ ਔਰਤ ਦੀ ਪਛਾਣ ਬਲਜੀਤ ਕੌਰ ਵਜੋਂ ਹੋਈ। ਹਰਪ੍ਰੀਤ ਨੇ ਪਿਛਲੇ ਦਿਨੀਂ ਆਪਣੀ ਭਾਬੀ ਦਾ ਕਤਲ ਕਰਨ ਅਤੇ ਭਤੀਜੀ ਅਤੇ ਪਿਤਾ ਨੂੰ ਜ਼ਖ਼ਮੀ ਕਰਨ ਦਾ ਗੁਨਾਹ ਕਬੂਲ ਕਰ ਲਿਆ ਸੀ।
ਹੋਰ ਜਾਣਕਾਰੀ ਲਈ ਕਲੀਕ ਕਰੋ।- ਸਰੀ 'ਚ ਭਾਬੀ ਦਾ ਕਤਲ ਕਰਨ ਵਾਲੇ ਪੰਜਾਬੀ ਨੂੰ ਹੋਈ 10 ਸਾਲ ਕੈਦ, ਹੋਵੇਗਾ ਡਿਪੋਰਟ

9. ਖ਼ੁਦ ਨੂੰ ਗਰਭਵਤੀ ਸਮਝ ਰਹੀ ਸੀ ਔਰਤ, ਹਸਪਤਾਲ ਗਈ ਤਾਂ ਸੱਚਾਈ ਜਾਣ ਪੈਰਾਂ ਹੇਠੋਂ ਖਿਸਕੀ ਜ਼ਮੀਨ
ਗੁਆਟੇਮਾਲਾ- ਸੋਸ਼ਲ ਮੀਡੀਆ 'ਤੇ ਇਨ੍ਹੀਂ ਦਿਨੀਂ ਮੱਧ ਅਮਰੀਕਾ ਦੇ ਗੁਆਟੇਮਾਲਾ ਦੀ ਰਹਿਣ ਵਾਲੀ ਇਕ ਔਰਤ ਦੀ ਕਹਾਣੀ ਕਾਫ਼ੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਦਰਅਸਲ ਇੱਥੋਂ ਰਹਿਣ ਵਾਲੀ ਔਰਤ ਦਾ ਢਿੱਡ ਸਾਢੇ 4 ਫੁੱਟ ਤੱਕ ਫੈਲ ਗਿਆ ਸੀ, ਜਿਸ ਕਾਰਨ ਉਸ ਨੂੰ ਲੱਗਾ ਕਿ ਉਹ ਗਰਭਵਤੀ ਹੈ ਪਰ ਜਦੋਂ ਉਹ ਹਸਪਤਾਲ ਗਈ ਤਾਂ ਉਸ ਦੇ ਢਿੱਡ ਵਿੱਚੋਂ 32 ਕਿਲੋ ਦਾ ਟਿਊਮਰ ਕੱਢਿਆ ਗਿਆ, ਜੋ ਉਸ ਦੀ ਬੱਚੇਦਾਨੀ ਵਿੱਚ ਮੌਜੂਦ ਸੀ। ਦੱਸਿਆ ਜਾਂਦਾ ਹੈ ਕਿ ਇਹ ਔਰਤ ਪਿਛਲੇ 7 ਸਾਲਾਂ ਤੋਂ ਇਸ ਟਿਊਮਰ ਨੂੰ ਆਪਣੇ ਢਿੱਡ ਵਿਚ ਲੈ ਕੇ ਘੁੰਮ ਰਹੀ।
ਹੋਰ ਜਾਣਕਾਰੀ ਲਈ ਕਲੀਕ ਕਰੋ। -ਖ਼ੁਦ ਨੂੰ ਗਰਭਵਤੀ ਸਮਝ ਰਹੀ ਸੀ ਔਰਤ, ਹਸਪਤਾਲ ਗਈ ਤਾਂ ਸੱਚਾਈ ਜਾਣ ਪੈਰਾਂ ਹੇਠੋਂ ਖਿਸਕੀ ਜ਼ਮੀਨ

10. ਦਿੱਗਜ਼ ਉਦਯੋਗਪਤੀ Ratan Tata ਦੇ ਉੱਤਰਾਧਿਕਾਰੀ ਦੇ ਨਾਂ 'ਤੇ ਲੱਗੀ ਮੋਹਰ, ਜਾਣੋ ਕੌਣ ਸੰਭਾਲੇਗਾ ਵਿਰਾਸਤ
ਮੁੰਬਈ - ਮਰਹੂਮ ਉਦਯੋਗਪਤੀ ਰਤਨ ਟਾਟਾ ਦੇ ਦਿਹਾਂਤ ਤੋਂ ਬਾਅਦ ਟਾਟਾ ਸਮੂਹ ਦੇ ਉੱਤਰਾਧਿਕਾਰੀ ਦੇ ਨਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਨੋਏਲ ਟਾਟਾ ਨੂੰ ਟਾਟਾ ਟਰੱਸਟ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਬੁੱਧਵਾਰ ਨੂੰ ਰਤਨ ਟਾਟਾ ਦੇ ਦਿਹਾਂਤ ਤੋਂ ਬਾਅਦ ਅੱਜ ਮੁੰਬਈ ਵਿੱਚ ਇੱਕ ਮੀਟਿੰਗ ਹੋਈ, ਜਿਸ ਵਿੱਚ ਰਤਨ ਟਾਟਾ ਦੇ ਮਤਰੇਏ ਭਰਾ ਨੋਏਲ ਟਾਟਾ ਨੂੰ ਟਾਟਾ ਟਰੱਸਟ ਦਾ ਨਵਾਂ ਚੇਅਰਮੈਨ ਬਣਾਇਆ ਗਿਆ ਹੈ। ਮੀਟਿੰਗ ਵਿੱਚ ਸਾਰਿਆਂ ਦੀ ਸਹਿਮਤੀ ਨਾਲ ਇਹ ਫੈਸਲਾ ਲਿਆ ਗਿਆ। ਇਸ ਤਹਿਤ ਨੋਏਲ ਨੂੰ ਟਾਟਾ ਗਰੁੱਪ ਦੀਆਂ ਦੋ ਸਭ ਤੋਂ ਮਹੱਤਵਪੂਰਨ ਚੈਰੀਟੇਬਲ ਸੰਸਥਾਵਾਂ ਸਰ ਰਤਨ ਟਾਟਾ ਟਰੱਸਟ ਅਤੇ ਸਰ ਦੋਰਾਬਜੀ ਟਾਟਾ ਟਰੱਸਟ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ।
ਹੋਰ ਜਾਣਕਾਰੀ ਲਈ ਕਲੀਕ ਕਰੋ।- ਦਿੱਗਜ਼ ਉਦਯੋਗਪਤੀ Ratan Tata ਦੇ ਉੱਤਰਾਧਿਕਾਰੀ ਦੇ ਨਾਂ 'ਤੇ ਲੱਗੀ ਮੋਹਰ, ਜਾਣੋ ਕੌਣ ਸੰਭਾਲੇਗਾ ਵਿਰਾਸਤ


author

Sunaina

Content Editor

Related News