ਹੰਗਾਮਾ ਭਰਪੂਰ ਰਿਹਾ ਪੰਜਾਬ ਬਜਟ ਸੈਸ਼ਨ ਦਾ ਪਹਿਲਾ ਦਿਨ ਤੇ ਸਿਸੋਦੀਆ ਨੂੰ ਵੱਡੀ ਜ਼ਿੰਮੇਵਾਰੀ, ਜਾਣੋ ਅੱਜ ਦੀਆਂ TOP-10 ਖ਼ਬਰਾਂ

Friday, Mar 21, 2025 - 06:53 PM (IST)

ਹੰਗਾਮਾ ਭਰਪੂਰ ਰਿਹਾ ਪੰਜਾਬ ਬਜਟ ਸੈਸ਼ਨ ਦਾ ਪਹਿਲਾ ਦਿਨ ਤੇ ਸਿਸੋਦੀਆ ਨੂੰ ਵੱਡੀ ਜ਼ਿੰਮੇਵਾਰੀ, ਜਾਣੋ ਅੱਜ ਦੀਆਂ TOP-10 ਖ਼ਬਰਾਂ

ਜਲੰਧਰ - ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਸ਼ੁੱਕਰਵਾਰ ਸਵੇਰ 11 ਵਜੇ ਸ਼ੁਰੂ ਹੋ ਗਿਆ ਹੈ। ਬਜਟ ਸੈਸ਼ਨ ਦੀ ਕਾਰਵਾਈ ਦੀ ਸ਼ੁਰੂਆਤ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਨਾਲ ਹੋਈ। ਉੱਥੇ ਹੀ ਦੂਜੇ ਪਾਸੇ ਵਿਧਾਨ ਸਭਾ ਚੋਣਾਂ 'ਚ ਆਪਣੇ ਗ੍ਰਹਿ ਖੇਤਰ ਦਿੱਲੀ 'ਚ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ ਸਾਬਕਾ ਮੰਤਰੀ ਸੌਰਭ ਭਾਰਦਵਾਜ ਨੂੰ ਦਿੱਲੀ ਇਕਾਈ ਦਾ ਨਵਾਂ ਪ੍ਰਧਾਨ ਅਤੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੂੰ ਪੰਜਾਬ ਦਾ ਇੰਚਾਰਜ ਨਿਯੁਕਤ ਕਰਦੇ ਹੋਏ ਵੱਡੇ ਸੰਗਠਨਾਤਮਕ ਫੇਰਬਦਲ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ

1. ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਲਏ ਗਏ ਵੱਡੇ ਫ਼ੈਸਲੇ, ਹਰਪਾਲ ਚੀਮਾ ਨੇ ਦਿੱਤਾ ਵੱਡਾ ਬਿਆਨ
ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੀ ਅੱਜ ਸ਼ੁਰੂਆਤ ਹੋ ਗਈ ਹੈ ਅਤੇ ਪੰਜਾਬ ਦਾ ਬਜਟ 26 ਮਾਰਚ ਨੂੰ ਐਲਾਨਿਆ ਜਾਵੇਗਾ। ਉਥੇ ਹੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਮੰਤਰੀ ਮੰਡਲ ਦੀ ਬੈਠਕ ਵੀ ਕੀਤੀ ਗਈ, ਜਿਸ ਵਿਚ ਕਈ ਵੱਡੇ ਫ਼ੈਸਲੇ ਲਏ ਗਏ ਹਨ। ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਵੱਡਾ ਬਿਆਨ ਦਿੱਤਾ ਹੈ। ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਹੈ, ਜਿਸ ਵਿਚ ਪੰਜਾਬ ਦੀ ਤਰੱਕੀ ਨੂੰ ਲੈ ਕੇ ਅਹਿਮ ਫ਼ੈਸਲਾ ਲਏ ਗਏ ਹਨ। ਸੋਸ਼ਲ ਡਿਪਾਰਟਮੈਂਟ ਨੂੰ ਲੈ ਕੇ ਖਾਲੀ਼ ਪਈਆਂ ਅਸਾਮੀਆਂ ਨੂੰ ਲੈ ਕੇ ਪੁਨਰਗਠਨ ਕੀਤਾ ਗਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਲਏ ਗਏ ਵੱਡੇ ਫ਼ੈਸਲੇ, ਹਰਪਾਲ ਚੀਮਾ ਨੇ ਦਿੱਤਾ ਵੱਡਾ ਬਿਆਨ

2. CM ਭਗਵੰਤ ਮਾਨ ਦੇ ਯਤਨ ਲਾਜਵਾਬ, ਦਿਨ ਰਾਤ ਮਾਨ ਸਰਕਾਰ ਬਣਾ ਰਹੀ ਰੰਗਲਾ ਪੰਜਾਬ
ਪੰਜਾਂ ਦਰਿਆਵਾਂ ਦੀ ਧਰਤੀ ਪੰਜਾਬ ਦੀ ਦੁਨੀਆ ਭਰ ’ਚ ਧੁੰਮ ਹੈ। ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਅਤੇ ਬਾਅਦ ’ਚ ਖ਼ਾਸ ਕਰਕੇ ਪੰਜਾਬ ਸੂਬਾ ਬਣਨ ਤੋਂ ਬਾਅਦ ਸਮੇਂ-ਸਮੇਂ ’ਤੇ ਆਈਆਂ ਸਾਰੀਆਂ ਸਰਕਾਰਾਂ ਨੇ ਲਗਭਗ ਪੰਜਾਬ ਨੂੰ ਲੁੱਟਿਆ ਹੀ ਹੈ। ਜੇਕਰ ਵਿਕਾਸ ਦੀ ਗੱਲ ਕਰੀਏ ਤਾਂ ਪੰਜਾਬ ’ਚ 2022 ਵਿਚ ਬਣੀ ਆਮ ਆਦਮੀ ਪਾਰਟੀ ਦੀ ਮੌਜੂਦਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਰੰਗਲਾ ਬਣਾਉਣ ਲਈ ਦਿਨ-ਰਾਤ ਯਤਨਸ਼ੀਲ ਹੈ। ਆਪਣੀ ਸਥਾਪਤੀ ਤੋਂ ਲੈ ਕੇ ਹੁਣ ਤਕ ਇਸ ਸਰਕਾਰ ਨੇ ਪੰਜਾਬ ਦੇ ਵਿਕਾਸ ਲਈ ਮੀਲ ਦੇ ਪੱਥਰ ਗੱਡੇ ਹਨ। ਇਸ ਸਰਕਾਰ ਵੱਲੋਂ ਵਿਕਾਸ ਦੇ ਮੂੰਹ ਬੋਲਦੇ ਤੱਥ ਤਸਵੀਰਾਂ ਸਮੇਤ ਬਿਆਨ ਕਰਦੇ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- CM ਭਗਵੰਤ ਮਾਨ ਦੇ ਯਤਨ ਲਾਜਵਾਬ, ਦਿਨ ਰਾਤ ਮਾਨ ਸਰਕਾਰ ਬਣਾ ਰਹੀ ਰੰਗਲਾ ਪੰਜਾਬ

3. ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਟਰਾਂਸਫਰ ਆਫ ਪ੍ਰੀਜ਼ਨ ਐਕਟ ਨੂੰ ਦਿੱਤੀ ਮਨਜ਼ੂਰੀ
ਪੰਜਾਬ ਮੰਤਰੀ ਮੰਡਲ ਨੇ ਵੱਡਾ ਫ਼ੈਸਲਾ ਲੈਂਦਿਆਂ ਮੁਕੱਦਮਾ ਅਧੀਨ ਕੈਦੀਆਂ ਨੂੰ ਇਕ ਸੂਬੇ ਤੋਂ ਦੂਜੇ ਸੂਬੇ ਵਿਚ ਤਬਦੀਲ ਕਰਨ ਲਈ ਟਰਾਂਸਫਰ ਆਫ ਪ੍ਰੀਜ਼ਨ ਐਕਟ-1950 ਵਿਚ ਸੋਧ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਪ੍ਰਕਿਰਿਆ ਦੋਵਾਂ ਸੂਬਿਆਂ ਦੀ ਸਹਿਮਤੀ ਨਾਲ ਕੀਤੀ ਜਾਵੇਗੀ, ਜਿੱਥੇ ਮੁਕੱਦਮਾ ਅਧੀਨ ਕੈਦੀ ਇਸ ਸਮੇਂ ਬੰਦ ਹਨ ਅਤੇ ਟ੍ਰਾਇਲ ਕੋਰਟ ਦੀ ਪ੍ਰਵਾਨਗੀ ਤੋਂ ਬਾਅਦ ਜਿਸ ਸੂਬੇ ਵਿਚ ਉਨ੍ਹਾਂ ਨੂੰ ਤਬਦੀਲ ਕੀਤਾ ਜਾਣਾ ਹੈ। ਇਹ ਕਦਮ ਪੰਜਾਬ ਦੀਆਂ ਜੇਲ੍ਹਾਂ ਵਿਚ ਭੀੜ-ਭੜੱਕੇ ਦੀ ਸਥਿਤੀ ਨੂੰ ਸੁਧਾਰਨ ਵਿਚ ਮਦਦਗਾਰ ਹੋਵੇਗਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਟਰਾਂਸਫਰ ਆਫ ਪ੍ਰੀਜ਼ਨ ਐਕਟ ਨੂੰ ਦਿੱਤੀ ਮਨਜ਼ੂਰੀ

4. 26 ਮਾਰਚ ਦੇ ਚੰਡੀਗੜ੍ਹ ਕੂਚ ਨੂੰ ਲੈ ਕੇ ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ, ਜਿਸ ਦੌਰਾਨ 26 ਮਾਰਚ ਨੂੰ ਹੋਣ ਵਾਲੇ ਚੰਡੀਗੜ੍ਹ ਕੂਚ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਹੈ। ਫਿਲਹਾਲ ਸੰਯੁਕਤ ਕਿਸਾਨ ਮੋਰਚੇ ਨੇ 26 ਮਾਰਚ ਦਾ ਚੰਡੀਗੜ੍ਹ ਕੂਚ ਟਾਲ ਦਿੱਤਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਸਰਕਾਰ ਨਾਲ ਮੀਟਿੰਗ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- 26 ਮਾਰਚ ਦੇ ਚੰਡੀਗੜ੍ਹ ਕੂਚ ਨੂੰ ਲੈ ਕੇ ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

5. ਉਹ ਤਾਂ ਸਾਨੂੰ ਸਕੂਲਾਂ 'ਚ ਘੇਰ ਕੇ ਖੜ੍ਹ ਜਾਂਦੇ...,ਵਿਧਾਨ ਸਭਾ 'ਚ ਬੋਲੇ ਵਿਧਾਇਕ ਭੋਲਾ ਗਰੇਵਾਲ
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਮਿਡ-ਡੇਅ ਮੀਲ ਵਰਕਰਾਂ ਦਾ ਮੁੱਦਾ ਚੁੱਕਿਆ। ਇਸ ਮੌਕੇ ਵਿਧਾਇਕ ਨੇ ਦੱਸਿਆ ਕਿ ਸਰਕਾਰ ਸਕੂਲਾਂ ਲਈ ਚੰਗਾ ਕੰਮ ਕਰ ਰਹੀ ਹੈ। ਇਨ੍ਹਾਂ ਕਿਹਾ ਕਿ ਜਦੋਂ ਸਰਕਾਰ ਸਕੂਲਾਂ ਲਈ ਪੈਸੇ ਖ਼ਰਚ ਕਰ ਰਹੀ ਹੈ ਤਾਂ ਸਕੂਲਾਂ ਵਿੱਚ ਬੱਚਿਆਂ ਲਈ ਖਾਣਾ (ਮੀਡ-ਡੇਅ ਮੀਲ) ਤਿਆਰ ਕਰਨ ਵਾਲੇ ਵਰਕਰਾਂ ਵੱਲ ਵੀ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਗਰੇਵਾਲ ਨੇ ਕਿਹਾ ਕਿ ਬੱਚਿਆਂ ਲਈ ਖਾਣਾ ਬਣਾਉਣ ਵਾਲੇ ਵਰਕਰਾਂ ਦਾ ਗਰਮੀ ਵਿੱਚ ਬੁਰਾ ਹਾਲ ਹੋ ਜਾਂਦਾ ਹੈ, ਜਦਕਿ ਉਨ੍ਹਾਂ ਨੂੰ ਸਿਰਫ 3 ਹਜ਼ਾਰ ਰੁਪਏ ਮਹੀਨੇ ਦੀ ਉਜਰਤ ਮਿਲਦੀ ਹੈ। ਇਸ ਕਾਰਨ ਸਰਕਾਰ ਨੂੰ ਸਕੂਲਾਂ ਵਿੱਚ ਮਿਡ-ਡੇਅ ਮੀਲ ਬਣਾਉਣ ਵਾਲੇ ਵਰਕਰਾਂ ਦਾ ਮਾਣਭੱਤਾ ਵਧਾਉਣਾ ਚਾਹੀਦਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਉਹ ਤਾਂ ਸਾਨੂੰ ਸਕੂਲਾਂ 'ਚ ਘੇਰ ਕੇ ਖੜ੍ਹ ਜਾਂਦੇ...,ਵਿਧਾਨ ਸਭਾ 'ਚ ਬੋਲੇ ਵਿਧਾਇਕ ਭੋਲਾ ਗਰੇਵਾਲ

6. ਪੰਜਾਬ ਵਿਧਾਨ ਸਭਾ 'ਚ ਗੂੰਜਿਆ ਕਿਸਾਨਾਂ ਦੀ ਜ਼ਮੀਨ ਐਕਵਾਇਰ ਦਾ ਮੁੱਦਾ, ਮੰਤਰੀ ਹਰਭਜਨ ਸਿੰਘ ETO ਨੇ ਦਿੱਤਾ ਜਵਾਬ
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਸ਼ੁਰੂਆਤ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਾਣ ਨਾਲ ਕੀਤੀ ਗਈ। ਪੰਜਾਬ ਵਿਧਾਨ ਸਭਾ ਸੈਸ਼ਨ ਦਾ ਪਹਿਲਾ ਦਿਨ ਹੰਗਾਮੇ ਭਰਪੂਰ ਰਿਹਾ। ਰਾਜਪਾਲ ਦੇ ਭਾਸ਼ਣ ਦੌਰਾਨ ਹੀ ਵਿਰੋਧੀ ਧਿਰ ਕਾਂਗਰਸ ਨੇ ਖ਼ੂਬ ਹੰਗਾਮਾ ਕੀਤਾ। ਇਥੇ ਦੱਸ ਦੇਈਏ ਕਿ ਜਿਵੇਂ ਹੀ ਰਾਜਪਾਲ ਆਪਣੇ ਭਾਸ਼ਣ ਦੌਰਾਨ ਸਿੱਖਿਆ ’ਤੇ ਬੋਲਣ ਲੱਗੇ ਤਾਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਖੜ੍ਹੇ ਹੋ ਕੇ ਇਸ ਦਾ ਵਿਰੋਧ ਕੀਤਾ। ਇਸ ਦੌਰਾਨ ਸਾਰੇ ਹੀ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਵਿੱਚ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਕਾਂਗਰਸੀ ਵਿਧਾਇਕਾਂ ਨੇ 'ਜੈ ਜਵਾਨ ਜੈ ਕਿਸਾਨ' ਦੇ ਨਾਅਰੇ ਲਗਾਏ। ਕਾਂਗਰਸੀ ਵਿਧਾਇਕ ਰਾਜਪਾਲ ਦੇ ਭਾਸ਼ਣ ਦੌਰਾਨ ਹੀ ਸਦਨ ’ਚੋਂ ਵਾਕਆਊਟ ਕਰ ਗਏ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਪੰਜਾਬ ਵਿਧਾਨ ਸਭਾ 'ਚ ਗੂੰਜਿਆ ਕਿਸਾਨਾਂ ਦੀ ਜ਼ਮੀਨ ਐਕਵਾਇਰ ਦਾ ਮੁੱਦਾ, ਮੰਤਰੀ ਹਰਭਜਨ ਸਿੰਘ ETO ਨੇ ਦਿੱਤਾ ਜਵਾਬ

7. ਪੰਜਾਬ ਬਜਟ ਸੈਸ਼ਨ ਦੇ ਪਹਿਲੇ ਦਿਨ ਖੂਬ ਹੰਗਾਮਾ, ਗੂੰਜਿਆ ਕਰਨਲ ਬਾਠ ਦਾ ਮੁੱਦਾ
ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਸ਼ੁੱਕਰਵਾਰ ਸਵੇਰ 11 ਵਜੇ ਸ਼ੁਰੂ ਹੋ ਗਿਆ ਹੈ। ਬਜਟ ਸੈਸ਼ਨ ਦੀ ਕਾਰਵਾਈ ਦੀ ਸ਼ੁਰੂਆਤ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਨਾਲ ਹੋਈ। ਜਿਵੇਂ ਹੀ ਰਾਜਪਾਲ ਨੇ ਭਾਸ਼ਣ ਸ਼ੁਰੂ ਕੀਤਾ ਤਾਂ ਵਿਰੋਧੀ ਧਿਰ ਕਾਂਗਰਸ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਇਕ ਘੰਟਾ 40 ਮਿੰਟ ਦੀ ਕਾਰਵਾਈ ਤੋਂ ਬਾਅਦ ਇਜਲਾਸ ਸੋਮਵਾਰ ਲਈ ਮੁਲਤਵੀ ਕਰ ਦਿੱਤਾ ਗਿਆ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਪੰਜਾਬ ਬਜਟ ਸੈਸ਼ਨ ਦੇ ਪਹਿਲੇ ਦਿਨ ਖੂਬ ਹੰਗਾਮਾ, ਗੂੰਜਿਆ ਕਰਨਲ ਬਾਠ ਦਾ ਮੁੱਦਾ

8. ਮਨੀਸ਼ ਸਿਸੋਦੀਆ ਬਣੇ ਪੰਜਾਬ 'ਆਪ' ਦੇ ਨਵੇਂ ਇੰਚਾਰਜ
ਪਿਛਲੇ ਮਹੀਨੇ ਹੋਈਆਂ ਵਿਧਾਨ ਸਭਾ ਚੋਣਾਂ 'ਚ ਆਪਣੇ ਗ੍ਰਹਿ ਖੇਤਰ ਦਿੱਲੀ 'ਚ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ ਸਾਬਕਾ ਮੰਤਰੀ ਸੌਰਭ ਭਾਰਦਵਾਜ ਨੂੰ ਦਿੱਲੀ ਇਕਾਈ ਦਾ ਨਵਾਂ ਪ੍ਰਧਾਨ ਅਤੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੂੰ ਪੰਜਾਬ ਦਾ ਇੰਚਾਰਜ ਨਿਯੁਕਤ ਕਰਦੇ ਹੋਏ ਵੱਡੇ ਸੰਗਠਨਾਤਮਕ ਫੇਰਬਦਲ ਦਾ ਐਲਾਨ ਕੀਤਾ। ਭਾਰਦਵਾਜ ਗੋਪਾਲ ਰਾਏ ਦੀ ਜਗ੍ਹਾ ਲੈਣਗੇ, ਜਦੋਂ ਕਿ ਸਿਸੋਦੀਆ ਪੰਜਾਬ ਦੀ ਕਮਾਨ ਸੰਭਾਲਣਗੇ, ਜੋ ਦੇਸ਼ ਦਾ ਇਕਮਾਤਰ ਰਾਜ ਹੈ, ਜਿੱਥੇ ਆਮ ਆਦਮੀ ਪਾਰਟੀ (ਆਪ) ਮੌਜੂਦਾ ਸਮੇਂ ਸੱਤਾ 'ਚ ਹੈ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਘਰ 'ਆਪ' ਦੀ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਦੀ ਬੈਠਕ ਦੌਰਾਨ ਇਹ ਫ਼ੈਸਲੇ ਲਏ ਗਏ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਮਨੀਸ਼ ਸਿਸੋਦੀਆ ਬਣੇ ਪੰਜਾਬ 'ਆਪ' ਦੇ ਨਵੇਂ ਇੰਚਾਰਜ

9. Trump ਦਾ ਨਵਾਂ ਕਦਮ, ਸਿੱਖਿਆ ਵਿਭਾਗ ਕੀਤਾ ਖ਼ਤਮ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮੌਜੂਦਗੀ ਵਿੱਚ ਸੰਘੀ ਸਿੱਖਿਆ ਵਿਭਾਗ ਨੂੰ ਖਤਮ ਕਰਨ ਦੇ ਉਦੇਸ਼ ਨਾਲ ਇੱਕ ਕਾਰਜਕਾਰੀ ਆਦੇਸ਼ 'ਤੇ ਦਸਤਖ਼ਤ ਕੀਤੇ। ਇਹ ਟਰੰਪ ਦਾ ਚੋਣ ਵਾਅਦਾ ਸੀ, ਜੋ ਪੂਰਾ ਹੋ ਗਿਆ ਹੈ। ਇਸ ਹੁਕਮ ਨਾਲ ਸਕੂਲ ਨੀਤੀ ਲਗਭਗ ਪੂਰੀ ਤਰ੍ਹਾਂ ਸੂਬਿਆਂ ਅਤੇ ਸਥਾਨਕ ਬੋਰਡਾਂ ਦੇ ਹੱਥਾਂ ਵਿੱਚ ਚਲੇ ਜਾਵੇਗੀ। ਟਰੰਪ ਦੇ ਇਸ ਫੈਸਲੇ ਨੇ ਉਦਾਰ ਸਿੱਖਿਆ ਦੇ ਸਮਰਥਕਾਂ ਨੂੰ ਚਿੰਤਤ ਕਰ ਦਿੱਤਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- Trump ਦਾ ਨਵਾਂ ਕਦਮ, ਸਿੱਖਿਆ ਵਿਭਾਗ ਕੀਤਾ ਖ਼ਤਮ

10. ਇਸ ਅਦਾਕਾਰਾ ਨੇ ਪਹਿਲਾਂ ਲਿਆ ਤਲਾਕ, ਫਿਰ Ex ਪਤੀ ਨਾਲ ਕੀਤੀ ਪਾਰਟੀ, ਕੀਤੇ shocking ਖੁਲਾਸੇ
ਬਾਲੀਵੁੱਡ ਅਤੇ ਮਰਾਠੀ ਸਿਨੇਮਾ ਦੀ ਲੋਕਪ੍ਰਿਯ ਅਦਾਕਾਰਾ ਸਈ ਤਾਮਹਣਕਰ ਇਨ੍ਹੀਂ ਦਿਨੀਂ ਆਪਣੀ ਵੈੱਬ ਸੀਰੀਜ਼ ‘ਡੱਬਾ ਕਾਰਟੇਲ’ ਨੂੰ ਲੈ ਕੇ ਸੁਰਖੀਆਂ ’ਚ ਹੈ। ਇਸੇ ਦਰਮਿਆਨ ਉਸ ਨੇ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਹਨ। ਸਈ ਨੇ 2013 ’ਚ ਪ੍ਰੋਡਿਊਸਰ ਅਮੇਯ ਗੋਸਾਵੀ ਨਾਲ ਵਿਆਹ ਕੀਤਾ ਸੀ ਪਰ 2 ਸਾਲ ਬਾਅਦ ਹੀ ਦੋਵਾਂ ਦਾ ਤਲਾਕ ਹੋ ਗਿਆ। ਇਕ ਹਾਲੀਆ ਇੰਟਰਵਿਊ ’ਚ ਉਸ ਨੇ ਦੱਸਿਆ ਕਿ ਉਸ ਨੇ ਤਲਾਕ ਫਾਈਨਲ ਹੋਣ ਤੋਂ ਬਾਅਦ ਪਤੀ ਅਤੇ ਦੋਸਤਾਂ ਦੇ ਨਾਲ ਖੂਬ ਪਾਰਟੀ ਕੀਤੀ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਇਸ ਅਦਾਕਾਰਾ ਨੇ ਪਹਿਲਾਂ ਲਿਆ ਤਲਾਕ, ਫਿਰ Ex ਪਤੀ ਨਾਲ ਕੀਤੀ ਪਾਰਟੀ, ਕੀਤੇ shocking ਖੁਲਾਸੇ


 


author

Sunaina

Content Editor

Related News