PSEB ਵੱਲੋਂ ਅੱਠਵੀਂ ਦੇ ਨਤੀਜਿਆਂ ਦਾ ਐਲਾਨ ਤੇ ਕਿਸਾਨਾਂ ਦੇ ਖ਼ਾਤਿਆਂ ''ਚ ਆਉਣ ਵਾਲੇ ਨੇ ਪੈਸੇ, ਅੱਜ ਦੀਆਂ ਟੌਪ-10 ਖਬਰਾਂ
Friday, Apr 04, 2025 - 06:43 PM (IST)

ਜਲੰਧਰ - ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਚੇਅਰਮੈਨ, ਡਾ. ਅਮਰਪਾਲ ਸਿੰਘ, ਦੀ ਯੋਗ ਅਗਵਾਈ ਹੇਠ ਮਿਤੀ 04.04.2025 ਨੂੰ ਅਕਾਦਮਿਕ ਸਾਲ 2024-2025 ਅੱਠਵੀਂ ਸ਼੍ਰੇਣੀ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਹੈ। ਉੱਥੇ ਹੀ ਦੂਜੇ ਪਾਸੇ ਜਲੰਧਰ ਵਿੱਚ ਸੂਬੇ ਦੇ ਖੇਤੀਬਾੜੀ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਦੋਆਬਾ ਖੇਤਰ ਦੇ ਅਧਿਕਾਰੀਆਂ ਨਾਲ ਫ਼ਸਲਾਂ ਦੀ ਖ਼ਰੀਦ ਸਬੰਧੀ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਜੇਕਰ ਮਨੋਰੰਜਨ ਜਗਤ ਦੀ ਗੱਲ ਕੀਤੀ ਜਾਵੇ ਤਾਂ ਉੱਘੇ ਭਾਰਤੀ ਅਦਾਕਾਰ ਅਤੇ ਫਿਲਮ ਨਿਰਮਾਤਾ ਮਨੋਜ ਕੁਮਾਰ ਦਾ 87 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ
1. ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਖ਼ੁਸ਼ਖ਼ਬਰੀ, ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਆਪਣੀ ਪਤਨੀ ਗੁਰਪ੍ਰੀਤ ਕੌਰ ਨਾਲ ਸ੍ਰੀ ਅਨੰਦਪੁਰ ਸਾਹਿਬ ਅਤੇ ਉੱਤਰੀ ਭਾਰਤ ਦੇ ਪ੍ਰਸਿੱਧ ਸ਼ਕਤੀਪੀਠ ਮਾਤਾ ਨੈਣਾ ਦੇਵੀ ਮੰਦਰ ਦੇ ਦਰਸ਼ਨ ਦੀਦਾਰਿਆਂ ਲਈ ਪੁੱਜੇ। ਮੁੱਖ ਮੰਤਰੀ ਚੰਡੀਗੜ੍ਹ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਹੈਲੀਕਾਪਟਰ ਰਾਹੀਂ ਅਤੇ ਅੱਗੇ ਸੜਕੀ ਮਾਰਗ ਰਾਹੀਂ ਮਾਤਾ ਨੈਣਾ ਦੇਵੀ ਦੇ ਦਰਬਾਰ ਪਹੁੰਚੇ। ਸ੍ਰੀ ਅਨੰਦਪੁਰ ਸਾਹਿਬ ਵਿਚ ਨਤਮਸਤਕ ਹੁੰਦਿਆਂ ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਅਤੇ ਸਮੁੱਚੇ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਮਗਰੋਂ ਮੁੱਖ ਮੰਤਰੀ ਮਾਤਾ ਨੈਣਾ ਦੇਵੀ ਦੇ ਦਰਬਾਰ ਲਈ ਰਵਾਨਾ ਹੋਏ, ਜਿੱਥੇ ਉਨ੍ਹਾਂ ਨੇ ਮੰਦਰ ਦੇ ਗਰਭ ਜੂਨ ਵਿਚ ਬੈਠ ਕੇ ਮਾਤਾ ਦੀ ਅਰਾਧਨਾ ਕੀਤੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਖ਼ੁਸ਼ਖ਼ਬਰੀ, ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ
2. ਪੰਜਾਬ ਦੇ ਕਿਸਾਨਾਂ ਦੇ ਖ਼ਾਤਿਆਂ 'ਚ ਆਉਣਗੇ 24 ਘੰਟਿਆਂ 'ਚ ਪੈਸੇ, ਹੋ ਗਿਆ ਵੱਡਾ ਐਲਾਨ
ਜਲੰਧਰ ਵਿੱਚ ਸੂਬੇ ਦੇ ਖੇਤੀਬਾੜੀ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਦੋਆਬਾ ਖੇਤਰ ਦੇ ਅਧਿਕਾਰੀਆਂ ਨਾਲ ਫ਼ਸਲਾਂ ਦੀ ਖ਼ਰੀਦ ਸਬੰਧੀ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਗਵਾੜਾ ਅਤੇ ਕਪੂਰਥਲਾ ਦੇ ਅਧਿਕਾਰੀ ਮੌਜੂਦ ਸਨ। ਜਿਨ੍ਹਾਂ ਨਾਲ ਫ਼ਸਲਾਂ ਦੀ ਖ਼ਰੀਦ ਨੂੰ ਹਰ ਤਰ੍ਹਾਂ ਨਾਲ ਆਸਾਨ ਬਣਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਕਿਸਾਨਾਂ ਲਈ ਮੰਤਰੀ ਕਟਾਰੂਚੱਕ ਵੱਲੋਂ ਅਹਿਮ ਐਲਾਨ ਕਰਦੇ ਹੋਏ ਕਿਹਾ ਗਿਆ ਕਿ ਐੱਮ. ਐੱਸ. ਪੀ. 2425 ਰੁਪਏ ਤੈਅ ਕੀਤੀ ਗਈ ਹੈ। ਸਾਡਾ ਉਦੇਸ਼ ਹੈ ਕਿ ਸਾਡੇ ਕਿਸਾਨਾਂ ਦੇ ਪੈਸੇ 24 ਘੰਟਿਆਂ ਦੇ ਅੰਦਰ-ਅੰਦਰ ਉਨ੍ਹਾਂ ਦੇ ਖ਼ਾਤਿਆਂ ਵਿੱਚ ਟਰਾਂਸਫਰ ਕਰ ਦਿੱਤੇ ਜਾਣਗੇ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਦੇ ਕਿਸਾਨਾਂ ਦੇ ਖ਼ਾਤਿਆਂ 'ਚ ਆਉਣਗੇ 24 ਘੰਟਿਆਂ 'ਚ ਪੈਸੇ, ਹੋ ਗਿਆ ਵੱਡਾ ਐਲਾਨ
3. ਪੰਜਾਬ ਸਰਕਾਰ ਨੇ 2 ਸੀਨੀਅਰ ਅਧਿਕਾਰੀ ਕੀਤੇ ਇੱਧਰੋਂ-ਉੱਧਰ, ਪੜ੍ਹੋ ਪੂਰੀ LIST
ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 2 ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਇਨ੍ਹਾਂ 'ਚੋਂ 2 ਆਈ. ਏ. ਐੱਸ. ਅਤੇ ਇਕ ਪੀ. ਸੀ. ਐੱਸ. ਅਧਿਕਾਰੀ ਨੂੰ ਇੱਧਰੋਂ-ਉਧਰ ਕੀਤਾ ਗਿਆ ਹੈ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ 'ਚ ਪਰਮਿੰਦਰ ਸਿੰਘ ਆਈ. ਏ. ਐੱਸ., ਰਾਹੁਲ ਚਾਬਾ ਆਈ. ਏ. ਐੱਸ. ਅਤੇ ਅਨਿਲ ਗੁਪਤਾ ਆਈ. ਏ. ਐੱਸ. ਸ਼ਾਮਲ ਹਨ। ਇਨ੍ਹਾਂ ਹੁਕਮਾਂ ਦੀ ਕਾਪੀ ਹੇਠਾਂ ਦਿੱਤੀ ਗਈ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਸਰਕਾਰ ਨੇ 2 ਸੀਨੀਅਰ ਅਧਿਕਾਰੀ ਕੀਤੇ ਇੱਧਰੋਂ-ਉੱਧਰ, ਪੜ੍ਹੋ ਪੂਰੀ LIST
4. ਪੰਜਾਬ 'ਚ ਮੇਰਠ ਵਰਗਾ ਕਾਂਡ, ਪਤਨੀ ਤੇ ਸਾਲੀ ਨੇ ਕੀਤੀ ਪਲਾਨਿੰਗ, ਸੂਏ ਨਾਲ ਵਿੰਨ੍ਹ ਛੱਡੀ ਪਤੀ ਦੀ ਛਾਤੀ
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਕੋਟਭਾਈ ਵਿਖੇ 1 ਅਤੇ 2 ਅਪ੍ਰੈਲ ਦੀ ਦਰਮਿਆਨੀ ਰਾਤ ਪਿੰਡ ਵਿਚ ਹੀ ਕਰਿਆਨੇ ਦੀ ਦੁਕਾਨ ਕਰਦੇ ਇਕ ਵਿਅਕਤੀ ਦੇ ਕਤਲ ਦੀ ਵਾਰਦਾਤ ਨੂੰ ਪੁਲਸ ਨੇ ਸੁਲਝਾ ਲਿਆ ਹੈ। ਇਸ ਮਾਮਲੇ ਵਿਚ ਮ੍ਰਿਤਕ ਦੀ ਪਤਨੀ ਰਜਨੀ ਅਤੇ ਕੁਝ ਹੋਰ ਕਥਿਤ ਦੋਸ਼ੀ ਸ਼ਾਮਲ ਹਨ। ਪੂਰਾ ਮਾਮਲਾ ਨਜਾਇਜ਼ ਸਬੰਧਾਂ ਦਾ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਨੀਲੇ ਡਰੰਮ ਵਾਲੀ ਕਹਾਣੀ ਜਿਸ ਵਿਚ ਇਕ ਪਤਨੀ ਵੱਲੋਂ ਨਜਾਇਜ਼ ਸਬੰਧਾਂ ਦੇ ਚੱਲਦਿਆਂ ਆਪਣੇ ਪਤੀ ਨੂੰ ਮਾਰ ਕੇ ਉਸ ਦੇ ਟੁਕੜੇ ਕਰਕੇ ਨੀਲੇ ਡਰੰਮ ਵਿਚ ਪਾ ਦਿੱਤੇ ਗਏ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਮੇਰਠ ਵਰਗਾ ਕਾਂਡ, ਪਤਨੀ ਤੇ ਸਾਲੀ ਨੇ ਕੀਤੀ ਪਲਾਨਿੰਗ, ਸੂਏ ਨਾਲ ਵਿੰਨ੍ਹ ਛੱਡੀ ਪਤੀ ਦੀ ਛਾਤੀ
5. ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਚੇਅਰਮੈਨ, ਡਾ. ਅਮਰਪਾਲ ਸਿੰਘ, ਦੀ ਯੋਗ ਅਗਵਾਈ ਹੇਠ ਮਿਤੀ 04.04.2025 ਨੂੰ ਅਕਾਦਮਿਕ ਸਾਲ 2024-2025 ਅੱਠਵੀਂ ਸ਼੍ਰੇਣੀ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਹੈ। ਇਸ ਸਾਲ ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ ਵਿਚ ਕੁੱਲ 10471 ਸਕੂਲਾਂ ਦੇ 290471 (ਦੋ ਲੱਖ ਨੱਬੇ ਹਜ਼ਾਰ ਚਾਰ ਸੌ ਇਕੱਤਰ) ਪ੍ਰੀਖਿਆਰਥੀ ਪ੍ਰੀਖਿਆ ਵਿਚ ਅਪੀਅਰ ਹੋਏ, ਜਿਨ੍ਹਾਂ ਵਿਚੋਂ 282627 (ਦੋ ਲੱਖ ਬਿਆਸੀ ਹਜ਼ਾਰ ਛੇ ਸੌ ਸਤਾਈ) ਪ੍ਰਮੋਟ ਹੋਏ ਅਤੇ ਇਸ ਨਤੀਜੇ ਦੀ ਪਾਸ ਪ੍ਰਤੀਸ਼ਤਤਾ 97.30 ਰਹੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ
6. ਪੰਜਾਬ ਬਿਜਲੀ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ, ਚੁੱਕਿਆ ਗਿਆ ਇਹ ਵੱਡਾ ਕਦਮ
ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੇ ਚੱਲ ਰਹੇ ਵਾਢੀ ਦੇ ਸੀਜ਼ਨ ਦੌਰਾਨ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਸੰਭਾਵੀ ਘਟਨਾਵਾਂ ਨਾਲ ਨਜਿੱਠਣ ਦੇ ਮੱਦੇਨਜ਼ਰ ਇਕ ਸਮਰਪਿਤ ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ, ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਢਿੱਲੀਆਂ ਜਾਂ ਲਟਕਦੀਆਂ ਬਿਜਲੀ ਦੀਆਂ ਤਾਰਾਂ ਅਤੇ ਜੀਓ ਸਵਿੱਚਾਂ, ਜੋ ਸਪਾਰਕਿੰਗ ਕਰਕੇ ਕਣਕ ਦੇ ਖੇਤਾਂ ਅੱਗ ਲਗਣ ਦਾ ਕਾਰਨ ਬਣ ਸਕਦੀਆਂ ਹਨ, ਨਾਲ ਨਜਿੱਠਣ ਲਈ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਬਿਜਲੀ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ, ਚੁੱਕਿਆ ਗਿਆ ਇਹ ਵੱਡਾ ਕਦਮ
7. ਖੇਤਾਂ ਨੂੰ ਜਾਂਦੇ ਸਮੇਂ ਖੂਹ 'ਚ ਜਾ ਡਿੱਗਾ ਟਰੈਕਟਰ, 6 ਲੋਕਾਂ ਦੀ ਹੋਈ ਦਰਦਨਾਕ ਮੌਤ
ਮਹਾਰਾਸ਼ਟਰ ਤੋਂ ਇਕ ਬੇਹੱਦ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਨਾਂਦੇੜ ਜ਼ਿਲ੍ਹੇ 'ਚ ਸਥਿਤ ਅਲੀਗਾਓਂ ਵਿਖੇ ਮਜ਼ਦੂਰਾਂ ਨੂੰ ਖੇਤ ਲਿਜਾ ਰਿਹਾ ਟਰੈਕਟਰ ਅਚਾਨਕ ਸੰਤੁਲਨ ਗੁਆ ਬੈਠਾ ਤੇ ਨੇੜੇ ਸਥਿਤ ਇਕ ਖੂਹ 'ਚ ਜਾ ਡਿੱਗਾ, ਜਿਸ ਕਾਰਨ 6 ਲੋਕਾਂ ਦੇ ਮਾਰੇ ਜਾਣ ਦੀ ਜਾਣਕਾਰੀ ਮਿਲੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਖੇਤਾਂ ਨੂੰ ਜਾਂਦੇ ਸਮੇਂ ਖੂਹ 'ਚ ਜਾ ਡਿੱਗਾ ਟਰੈਕਟਰ, 6 ਲੋਕਾਂ ਦੀ ਹੋਈ ਦਰਦਨਾਕ ਮੌਤ
8. ਭਾਰਤੀ ਪੁਲਾੜ ਯਾਤਰੀ ਸੁਭਾਂਸ਼ੂ ਸ਼ੁਕਲਾ ਰਚਣਗੇ ਇਤਿਹਾਸ, ਪੁਲਾੜ ਸਟੇਸ਼ਨ ਲਈ ਹੋਵੇਗਾ ਰਵਾਨਾ
ਨਾਸਾ ਨੇ ਕਿਹਾ ਹੈ ਕਿ ਭਾਰਤੀ ਪੁਲਾੜ ਯਾਤਰੀ ਸੁਭਾਂਸ਼ੂ ਸ਼ੁਕਲਾ ਦੇ ਇਸ ਸਾਲ ਮਈ ਵਿੱਚ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ਆਈ.ਐਸ. ਐਸ) 'ਤੇ ਜਾਣ ਦੀ ਸੰਭਾਵਨਾ ਹੈ। ਉਹ ਜੈੱਫ ਬੇਜੋਸ ਦੇ ਐਕਸੀਓਮ ਮਿਸ਼ਨ-4 ਰਾਹੀਂ ਪੁਲਾੜ ਵਿੱਚ ਜਾਣਗੇ। ਸੁਭਾਂਸ਼ੂ ਸ਼ੁਕਲਾ, ਜੋ ਇਸ ਸਮੇਂ ਭਾਰਤੀ ਹਵਾਈ ਸੈਨਾ ਵਿੱਚ ਇੱਕ ਅਧਿਕਾਰੀ ਵਜੋਂ ਸੇਵਾ ਨਿਭਾ ਰਹੇ ਹਨ, 1984 ਵਿੱਚ ਵਿੰਗ ਕਮਾਂਡਰ ਰਾਕੇਸ਼ ਸ਼ਰਮਾ ਤੋਂ ਬਾਅਦ ਪੁਲਾੜ ਵਿੱਚ ਜਾਣ ਵਾਲੇ ਦੂਜੇ ਭਾਰਤੀ ਬਣ ਕੇ ਇਤਿਹਾਸ ਰਚਣਗੇ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਭਾਰਤੀ ਪੁਲਾੜ ਯਾਤਰੀ ਸੁਭਾਂਸ਼ੂ ਸ਼ੁਕਲਾ ਰਚਣਗੇ ਇਤਿਹਾਸ, ਪੁਲਾੜ ਸਟੇਸ਼ਨ ਲਈ ਹੋਵੇਗਾ ਰਵਾਨਾ
9. 9 ਕਿਲੋ ਭੰਗ ਨਾਲ ਫੜਿਆ ਗਿਆ ਕ੍ਰਿਕਟ ਟੀਮ ਦਾ ਕਪਤਾਨ
ਆਈਪੀਐਲ 2025 ਦੌਰਾਨ ਅੰਤਰਰਾਸ਼ਟਰੀ ਕ੍ਰਿਕਟ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ਕ੍ਰਿਕਟ ਟੀਮ ਦੇ ਕਪਤਾਨ ਅਤੇ ਸਟਾਰ ਬੱਲੇਬਾਜ਼ ਨਿਕੋਲਸ ਕਿਰਟਨ ਨੂੰ ਬਾਰਬਾਡੋਸ ਦੇ ਗ੍ਰਾਂਟਲੇ ਐਡਮਜ਼ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕੋਲੋਂ 9 ਕਿਲੋਗ੍ਰਾਮ (20 ਪੌਂਡ) ਭੰਗ, ਜਿਸਨੂੰ ਭੰਗ ਵੀ ਕਿਹਾ ਜਾਂਦਾ ਹੈ, ਲਿਜਾਂਦੇ ਹੋਏ ਪਾਇਆ ਗਿਆ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- 9 ਕਿਲੋ ਭੰਗ ਨਾਲ ਫੜਿਆ ਗਿਆ ਕ੍ਰਿਕਟ ਟੀਮ ਦਾ ਕਪਤਾਨ
10. ਨਹੀਂ ਰਹੇ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮਨੋਜ ਕੁਮਾਰ, ਜਾਣੋ ਕਦੋਂ ਅਤੇ ਕਿੱਥੇ ਹੋਵੇਗਾ ਅੰਤਿਮ ਸੰਸਕਾਰ
ਉੱਘੇ ਭਾਰਤੀ ਅਦਾਕਾਰ ਅਤੇ ਫਿਲਮ ਨਿਰਮਾਤਾ ਮਨੋਜ ਕੁਮਾਰ ਦਾ 87 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਅਦਾਕਾਰ ਨੇ ਮੁੰਬਈ ਦੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਮਨੋਜ ਕੁਮਾਰ ਦੀ ਮੌਤ ਨਾਲ ਨਾ ਸਿਰਫ਼ ਬਾਲੀਵੁੱਡ ਸਗੋਂ ਪੂਰੇ ਦੇਸ਼ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪੀਐਮ ਮੋਦੀ ਤੋਂ ਲੈ ਕੇ ਸਾਰੇ ਮਸ਼ਹੂਰ ਹਸਤੀਆਂ ਅਤੇ ਪ੍ਰਸ਼ੰਸਕਾਂ ਨੇ ਅਦਾਕਾਰ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ। ਆਓ ਜਾਣਦੇ ਹਾਂ ਕਿ ਇਸ ਦਿੱਗਜ ਅਦਾਕਾਰ ਦਾ ਅੰਤਿਮ ਸੰਸਕਾਰ ਕਦੋਂ ਅਤੇ ਕਿੱਥੇ ਹੋਵੇਗਾ?
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਨਹੀਂ ਰਹੇ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮਨੋਜ ਕੁਮਾਰ, ਜਾਣੋ ਕਦੋਂ ਅਤੇ ਕਿੱਥੇ ਹੋਵੇਗਾ ਅੰਤਿਮ ਸੰਸਕਾਰ