ਅਮਰੀਕਾ: ਨਾਰਥ ਕੈਰੋਲੀਨਾ ਸੈਂਟਰਲ ਯੂਨੀਵਰਸਿਟੀ 'ਚ ਹੋਈ ਗੋਲੀਬਾਰੀ, 2 ਲੋਕਾਂ ਦੀ ਮੌਤ

09/21/2021 12:21:39 AM

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ) - ਅਮਰੀਕਾ ਦੀ ਨਾਰਥ ਕੈਰੋਲੀਨਾ ਸੈਂਟਰਲ ਯੂਨੀਵਰਸਿਟੀ (ਐੱਨ.ਸੀ.ਸੀ.ਯੂ.) ਵਿੱਚ ਸ਼ਨੀਵਾਰ ਨੂੰ ਗੋਲੀਬਾਰੀ ਦੀ ਘਟਨਾ ਵਾਪਰੀ ਹੈ, ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਇਸ ਸਬੰਧੀ ਪੁਲਸ ਨੇ ਦੱਸਿਆ ਕਿ ਸ਼ਨੀਵਾਰ ਰਾਤ ਨੂੰ ਡਰਹਮ ਦੀ ਨਾਰਥ ਕੈਰੋਲੀਨਾ ਸੈਂਟਰਲ ਯੂਨੀਵਰਸਿਟੀ ਦੀ ਪਾਰਕਿੰਗ 'ਚ ਦੋ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਡਰਹਮ ਪੁਲਸ ਵਿਭਾਗ ਅਨੁਸਾਰ ਗੋਲੀ ਲੱਗੇ ਦੋ ਵਿਅਕਤੀਆਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਦੋਵਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ - ਬਾਈਡੇਨ ਪ੍ਰਸ਼ਾਸਨ ਦਾ ਵੱਡਾ ਐਲਾਨ, ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈ ਚੁੱਕੇ ਯਾਤਰੀਆਂ ਤੋਂ ਹਟਾਈ ਯਾਤਰਾ ਪਾਬੰਦੀ

ਐੱਨ.ਸੀ.ਸੀ.ਯੂ. ਪੁਲਸ ਅਤੇ ਪਬਲਿਕ ਸੇਫਟੀ ਵਿਭਾਗ ਨੇ ਕਿਹਾ ਕਿ ਪੀੜਤ ਜਿਨ੍ਹਾਂ ਦਾ ਨਾਮ ਨਹੀਂ ਦੱਸਿਆ ਗਿਆ, ਯੂਨੀਵਰਸਿਟੀ ਦੇ ਵਿਦਿਆਰਥੀ ਨਹੀਂ ਸਨ। ਇਸ ਗੋਲੀਬਾਰੀ ਦੇ ਸਮੇਂ ਓ'ਕੇਲੀ-ਰਿਡਿਕ ਸਟੇਡੀਅਮ ਵਿਖੇ ਵਿੰਸਟਨ-ਸਲੇਮ ਸਟੇਟ ਯੂਨੀਵਰਸਿਟੀ ਦੇ ਵਿਰੁੱਧ ਇਸ ਯੂਨੀਵਰਸਿਟੀ ਦੇ ਮੈਚ ਦੌਰਾਨ 5,600 ਤੋਂ ਵੱਧ ਲੋਕ ਇਕੱਠੇ ਹੋਏ ਸਨ। ਇਸ ਗੋਲੀਬਾਰੀ ਦੇ ਸਬੰਧ ਵਿੱਚ ਪੁਲਸ ਵੱਲੋਂ ਜਾਂਚ ਸ਼ੁਰੂ ਕੀਤੀ ਗਈ ਹੈ ਅਤੇ ਗੋਲੀਬਾਰੀ ਦੇ ਕਾਰਨ ਜਾਂ ਸੰਭਾਵਤ ਸ਼ੱਕੀ ਲੋਕਾਂ ਬਾਰੇ ਕੋਈ ਜਾਣਕਾਰੀ ਫਿਲਹਾਲ ਨਹੀਂ ਦਿੱਤੀ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Inder Prajapati

Content Editor

Related News