ਯੂ.ਕੇ. ’ਚ ਮੁੜ ਖੁੱਲ੍ਹਣ ਜਾ ਰਹੇ ਹਨ ਸਕੂਲ, ਤਿਆਰੀਆਂ ਹੋਈਆਂ ਸ਼ੁਰੂ (ਵੀਡੀਓ)

Tuesday, Aug 25, 2020 - 06:09 PM (IST)

ਜਲੰਧਰ (ਬਿਊਰੋ) - ਕੋਰੋਨਾ ਵਾਇਰਸ ਮਹਾਮਾਰੀ ਦੇ ਚਲਦਿਆਂ ਵਿਸ਼ਵ ਭਰ ਵਿੱਚ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਬੰਦ ਕਰ ਦਿੱਤੀਆਂ ਗਈਆਂ ਹਨ। ਘਰ ਰਹਿ ਰਹੇ ਵਿਦਿਆਰਥੀਆਂ ਨੂੰ ਸਕੂਲ ਅਧਿਆਪਕਾਂ ਵਲੋਂ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ ਤਾਂ ਜੋ ਇਸ ਵਾਇਰਸ ਤੋਂ ਬਚਿਆ ਜਾ ਸਕੇ। ਪਰ ਯੁਨਾਈਟਡ ਕਿੰਗਡਮ ਦੇ ਮੁੱਖ ਮੈਡੀਕਲ ਅਫਸਰਾਂ ਦਾ ਕਹਿਣਾ ਹੈ ਕਿ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਬੱਚਿਆਂ ਨੂੰ ਸਕੂਲ ਵਾਪਸ ਆਉਣਾ ਚਾਹੀਦਾ ਹੈ। 

ਉਨ੍ਹਾਂ ਚੇਤਾਵਨੀ ਦਿੱਤੀ ਕਿ ਬੱਚਿਆਂ ਦੀ ਪੜ੍ਹਾਈ ਦਾ ਖੁੱਸਣਾ, ਉਨ੍ਹਾਂ ਲਈ ਕੋਵਿਡ-19 ਦੇ ਸੰਪਰਕ 'ਚ ਆਉਣ ਨਾਲੋਂ ਵੀ ਬਹੁਤ ਵੱਡਾ ਜੋਖਮ ਹੋ ਸਕਦਾ ਹੈ। ਦੱਸ ਦੇਈਏ ਕਿ ਇੰਗਲੈਂਡ, ਸਕਾਟਲੈਂਡ, ਵੇਲਜ਼ ਅਤੇ ਉੱਤਰੀ ਆਇਰਲੈਂਡ ਦੀਆਂ ਸਰਕਾਰਾਂ ਦੇ ਚੋਟੀ ਦੇ ਸਿਹਤ ਸਲਾਹਕਾਰਾਂ ਦਾ ਦੁਰਲੱਭ ਸਾਂਝਾ ਬਿਆਨ ਆਉਣ ਤੋਂ ਬਾਅਦ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਸ ਜੋਨਸਨ ਨੇ ਕਿਹਾ ਹੈ ਕਿ ਬੱਚਿਆਂ ਨੂੰ ਸਕੂਲ ਵਾਪਸ ਲਿਆਉਣ ਨੂੰ ਰਾਸ਼ਟਰੀ ਤੌਰ ’ਤੇ ਤਰਜੀਹ ਦਿੱਤੀ ਜਾਵੇ। 

ਪੜ੍ਹੋ ਇਹ ਵੀ ਖਬਰ - ਪੈਸੇ ਜੋੜਨ ਤੇ ਸੋਚ ਸਮਝ ਕੇ ਖਰਚਾ ਕਰਨ ’ਚ ਮਾਹਿਰ ਹੁੰਦੇ ਹਨ ਇਸ ਅੱਖਰ ਦੇ ਲੋਕ 

ਉਥੇ ਹੀ ਦੂਜੇ ਪਾਸੇ ਗ੍ਰਹਿ ਮੰਤਰਾਲੇ ਵੱਲੋਂ ਸ਼ਨੀਵਾਰ  ਦੇਰ ਸ਼ਾਮ ਪ੍ਰਕਾਸ਼ਤ ਕੀਤੇ ਇਕ ਸਾਂਝੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਬਹੁਤ ਸਾਰੇ ਬੱਚਿਆਂ ਅਤੇ ਨੌਜਵਾਨਾਂ ਨੂੰ ਸਕੂਲ ਨਾ ਆਉਣ ਕਰਕੇ ਲੰਮੇ ਸਮੇਂ ਤੋਂ ਨੁਕਸਾਨ ਝੱਲਣਾ ਪੈ ਰਿਹਾ ਹੈ। ਇਸ ਲਈ ਇਸ ਨੁਕਸਾਨ ਨੂੰ ਘੱਟ ਕਰਨ ਲਈ ਸਾਰਥਕ ਕਦਮ ਉਠਾਏ ਜਾਣ ਤਾਂ ਜੋ ਬੱਚਿਆਂ ਦੀ ਪੜ੍ਹਾਈ ਮੁੜ ਤੋਂ ਸ਼ੁਰੂ ਹੋ ਸਕੇ ।

ਪੜ੍ਹੋ ਇਹ ਵੀ ਖਬਰ - ਆਪਣੀ ਜਨਮ ਤਾਰੀਖ਼ ਤੋਂ ਜਾਣੋ ਕਿਹੋ ਜਿਹਾ ਹੈ ਤੁਹਾਡਾ ‘ਪਾਟਨਰ’ ਅਤੇ ਉਸ ਦਾ ‘ਪਿਆਰ’

ਉਨ੍ਹਾਂ ਆਪਣੇ ਬਿਆਨ ਵਿਚ ਕਿਹਾ ਹੈ ਕਿ ਜਿੱਥੇ ਸਕੂਲ ਦੀ ਘਾਟ ਨੇ ਅਸਮਾਨਤਾਵਾਂ ਵਿੱਚ ਵਾਧਾ ਕੀਤਾ ਅਤੇ ਮੌਕਿਆਂ ਨੂੰ ਘਟਾ ਦਿੱਤਾ ਉੱਥੇ ਹੀ ਸਰੀਰਕ ਅਤੇ ਮਾਨਸਿਕ ਸਿਹਤ ਦੇ ਮੁੱਦਿਆਂ ਨੂੰ ਹੋਰ ਵਧਾ ਸਕਦਾ ਹੈ। ਇਸਦੇ ਉਲਟ ਬੱਚਿਆਂ ਵਿੱਚ ਗੰਭੀਰ ਬੀਮਾਰੀ ਦੀ ਬਹੁਤ ਘੱਟ ਦਰ ਦੇ ਸਪੱਸ਼ਟ ਪ੍ਰਮਾਣ ਸਨ। ਉਨ੍ਹਾਂ ਵਲੋਂ ਕੋਰੋਨਾ ਨੂੰ ਕਾਫੀ ਮਾਤਰਾ ’ਚ ਘੱਟ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਸਦਕਾ ਮੌਤ ਦਾ ਅਸਧਾਰਨ ਤੌਰ ’ਤੇ ਘੱਟ ਜੋਖਮ ਹੈ।

ਪੜ੍ਹੋ ਇਹ ਵੀ ਖਬਰ - ਤਾਲਾਬੰਦੀ 'ਚ ਵੱਧਦੇ ਭਾਰ ਤੋਂ ਤੁਸੀਂ ਹੋ ਪਰੇਸ਼ਾਨ ਤਾਂ ਇਨ੍ਹਾਂ ਚੀਜ਼ਾਂ ਦੀ ਕਰੋ ਵਰਤੋਂ, ਰਹੋਗੇ ਸਿਹਤਮੰਦ

ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਕਿਹਾ ਹੈ ਕਿ ਸਤੰਬਰ ਵਿੱਚ ਸਕੂਲ ਮੁੜ ਖੋਲ੍ਹਣਾ ਇੱਕ ਸਮਾਜਿਕ, ਆਰਥਿਕ ਅਤੇ ਨੈਤਿਕ ਜ਼ਰੂਰਤ ਹੈ। ਇਸ ਲਈ ਸਕੂਲਾਂ ਨੂੰ ਮੁੜ ਤੋਂ ਸ਼ੁਰੂ ਕਰਨਾ ਬੇਹੱਦ ਜਰੂਰੀ ਹੈ। ਜ਼ਿਕਰਯੋਗ ਹੈ ਕਿ ਹਸਪਤਾਲ ਵਿਚ ਭਰਤੀ ਹੋਣ ਵਾਲੇ ਕੋਰੋਨਾ ਦੇ ਲੱਛਣ ਮਾਮਲੇ ’ਚ 0-9 ਸਾਲ ਦੀ ਉਮਰ ਦੇ ਬੱਚਿਆਂ ਲਈ 0.1% ਅਤੇ 10-19 ਸਾਲ ਦੇ ਬੱਚਿਆਂ ਵਿਚ 0.3% ਹੋਣ ਦਾ ਅਨੁਮਾਨ ਹੈ। ਜਦੋਂਕਿ ਯੂ.ਕੇ. ਦੇ ਹਸਪਤਾਲ ਵਿਚ ਦਾਖਲੇ ਲਈ 4% ਤੋਂ ਵੱਧ ਦੀ ਦਰ ਹੈ। 

ਪੜ੍ਹੋ ਇਹ ਵੀ ਖਬਰ - ਜੇਕਰ ਜਨਾਨੀ ਕਰੇਗੀ ਇਹ ਕੰਮ ਤਾਂ ਤੁਹਾਡਾ ਘਰ ਹੋ ਜਾਵੇਗਾ ‘ਕੰਗਾਲ’


author

rajwinder kaur

Content Editor

Related News